ਪੰਜਾਬ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦੈ ਕੋਵਿਡ ਟੀਕਾਕਰਨ
Published : Mar 28, 2021, 8:05 am IST
Updated : Mar 28, 2021, 8:05 am IST
SHARE ARTICLE
vini mahajan
vini mahajan

ਮਹਾਜਨ ਨੇ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੋਰ ਨਿਜੀ ਸਿਹਤ ਸੰਸਥਾਵਾਂ ਦਾ ਸਹਿਯੋਗ ਲੈਣ ਲਈ ਕਿਹਾ। 

ਚੰਡੀਗੜ੍ਹ (ਭੁੱਲਰ): ਕੋਵਿਡ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਪੰਜਾਬ ਸਰਕਾਰ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ। ਇਸ ਤੋਂ ਇਲਾਵਾ ਸੈਸ਼ਨ ਸਾਈਟਾਂ ਦੀ ਗਿਣਤੀ ਵੀ ਵਧਾਈ ਜਾਵੇਗੀ ਅਤੇ ਸੂਬੇ ਵਿਚ ਯੋਗ ਵਿਅਕਤੀਆਂ ਦੇ ਟੀਕਾਕਰਨ ਲਈ ਕਿਸੇ ਵੀ ਪਛਾਣ ਪੱਤਰ ਨੂੰ ਵੈਧ ਮੰਨਿਆ ਜਾਵੇਗਾ। ਅਜਿਹਾ ਪਿਛਲੇ ਕਈ ਦਿਨਾਂ ਤੋਂ ਸੂਬੇ ਵਿਚ ਰੋਜ਼ਾਨਾ ਕੋਵਿਡ ਦੇ ਨਵੇਂ ਮਾਮਲਿਆਂ ਵਿਚ ਅਚਾਨਕ ਹੋਏ ਵਾਧੇ ਨਾਲ ਕਾਰਗਰ ਢੰਗ ਨਾਲ ਨਜਿੱਠਣ ਲਈ ਕੀਤਾ ਗਿਆ ਹੈ। 

corona vaccinecorona vaccine

ਇਸ ਸਬੰਧੀ ਫ਼ੈਸਲਾ ਕੋਵਿਡ ਹਾਲਾਤ ਅਤੇ ਚਲ ਰਹੀ ਟੀਕਾਕਰਨ ਮੁਹਿੰਮ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਵਰਚੂਅਲ ਮੀਟਿੰਗ ਦੌਰਾਨ ਲਿਆ ਗਿਆ। 

Vini MahajanVini Mahajan

ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕਰਨ ਅਤੇ ਮਹਾਂਮਾਰੀ ਤੋਂ ਕੀਮਤੀ ਮਨੁੱਖੀ ਜਾਨਾਂ ਦੇ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਲੋਕਾਂ ਦਰਮਿਆਨ ਕੋਵਿਡ ਨਿਯਮਾਂ ਦੇ ਸਖ਼ਤੀ ਨਾਲ ਲਾਗੂ ਕਰਨ ’ਤੇ ਵੀ ਜ਼ੋਰ ਦਿਤਾ।  ਕੇਂਦਰ ਸਰਕਾਰ ਵਲੋਂ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦਾ ਟੀਕਾਕਰਨ ਕਰਨ ਸਬੰਧੀ ਹਾਲ ਹੀ ਵਿਚ ਦਿਤੀ ਗਈ ਮਨਜ਼ੂਰੀ ਦਾ ਹਵਾਲਾ ਦਿੰਦਿਆਂ ਮਹਾਜਨ ਨੇ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੋਰ ਨਿਜੀ ਸਿਹਤ ਸੰਸਥਾਵਾਂ ਦਾ ਸਹਿਯੋਗ ਲੈਣ ਲਈ ਕਿਹਾ। 

CORONACORONA

ਸਿਹਤ ਤੇ ਪਰਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਕਿਸੇ ਵੀ ਫ਼ੋਟੋ ਪਛਾਣ ਪੱਤਰ ਨੂੰ ਟੀਕਾਕਰਨ ਲਈ ਯੋਗ ਮੰਨਿਆ ਜਾਵੇਗਾ ਅਤੇ ਕਿਸੇ ਵਿਸ਼ੇਸ਼ ਪਛਾਣ ਪੱਤਰ ’ਤੇ ਜ਼ੋਰ ਦੇਣ ਦੀ ਜ਼ਰੂਰਤ ਨਹੀਂ ਹੈ। ਮੀਟਿੰਗ ਵਿਚ ਹਿੱਸਾ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਕਿਹਾ ਕਿ ਸੂਬੇ ਦੀ ਪੁਲਿਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੱਬਾਂ ਭਾਰ ਹੈ ਅਤੇ ਮਾਸਕ ਨਾ ਪਾਉਣ ਕਰ ਕੇ ਸੂਬੇ ਵਿਚ ਹੁਣ ਤਕ 90,363 ਵਿਅਕਤੀਆਂ ਨੂੰ ਕੋਵਿਡ ਟੈਸਟਿੰਗ ਲਈ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਮਾਸਕ ਨਾ ਪਾਉਣ ਕਰ ਕੇ ਇਕ ਹਫਤੇ ਵਿਚ 18,500 ਤੋਂ ਵੱਧ ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। 

corona testcorona test

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement