ਵੱਖ-ਵੱਖ ਥਾਵਾਂ 'ਤੇ ਭਾਜਪਾ ਆਗੂਆਂ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਵਿਰੋਧ
Published : Mar 28, 2021, 1:59 am IST
Updated : Mar 28, 2021, 1:59 am IST
SHARE ARTICLE
image
image

ਵੱਖ-ਵੱਖ ਥਾਵਾਂ 'ਤੇ ਭਾਜਪਾ ਆਗੂਆਂ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਵਿਰੋਧ

ਕਿਸਾਨਾਂ ਦੀ ਭਾਜਪਾ ਵਿਧਾਇਕ ਨਾਲ ਹੋਈ ਹੱਥੋਪਾਈ, ਕਪੜੇ ਪਾੜੇ

ਮਲੋਟ, 27 ਮਾਰਚ (ਗੁਰਮੀਤ ਸਿੰਘ ਮੱਕੜ): ਸਥਾਨਕ ਭਾਜਪਾ ਦਫ਼ਤਰ ਅੱਗੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ, ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਚਾਰ ਸਾਲਾਂ ਦੇ ਰਾਜ ਦੀਆਂ ਨਲਾਇਕੀਆਂ ਅਤੇ ਵਾਅਦੇ ਪੂਰੇ ਨਾ ਕਰਨ ਦੀਆਂ ਕਮੀimageimageਆਂ ਦਸਣ ਲਈ ਭਾਜਪਾ ਵਲੋਂ ਦਫ਼ਤਰ ਵਿਖੇ ਇਕ ਪ੍ਰੈਸ ਕਾਨਫ਼ਰੰਸ ਰੱਖੀ ਗਈ ਸੀ | 
ਇਸ ਪ੍ਰੈਸ ਕਾਨਫ਼ਰੰਸ ਬਾਰੇ ਪਤਾ ਲੱਗਣ 'ਤੇ ਕਿਸਾਨ ਆਗੂਆਂ ਅਤੇ ਕਿਸਾਨਾਂ ਨੇ ਭਾਜਪਾ ਦੇ ਦਫ਼ਤਰ ਨੂੰ  ਘੇਰਾ ਪਾ ਕੇ ਦਫ਼ਤਰ ਅੱਗੇ ਧਰਨਾ ਲਗਾ ਦਿਤਾ ਅਤੇ ਕੇਂਦਰ ਸਰਕਾਰ ਵਿਰੁਧ ਨਾਹਰੇਬਾਜ਼ੀ ਸ਼ੁਰੂ ਕਰ ਦਿਤੀ | ਇਸ ਦੌਰਾਨ ਜਦੋਂ ਵਿਧਾਇਕ ਅਰੁਣ ਨਾਰੰਗ ਅਪਣੀ ਕਾਰ ਤੋਂ ਹੇਠਾਂ ਉਤਰੇ ਤਾਂ ਕਿਸਾਨ ਆਗੂਆਂ ਨੇ ਉਸ ਨੂੰ  ਘੇਰਾ ਪਾ ਲਿਆ ਅਤੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ 'ਤੇ ਕਾਲਖ ਸੁੱਟੀ ਗਈ | ਮੌਕੇ 'ਤੇ ਵਿਧਾਇਕ ਅਤੇ ਉਸ ਦੇ ਸਾਥੀ ਇਕ ਨਾਲ ਲਗਦੀ ਦੁਕਾਨ ਵਿਚ ਵੜ ਗਏ ਅਤੇ ਕਿਸਾਨਾਂ ਨੇ ਉਸ ਦੁਕਾਨ ਅੱਗੇ ਧਰਨਾ ਲਗਾ ਕੇ ਕੇਂਦਰ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ | ਇਸ ਦੌਰਾਨ ਕਈ ਪੁਲਿਸ ਕਰਮਚਾਰੀਆਂ ਦੀ ਵਰਦੀ 'ਤੇ ਵੀ ਕਾਲਖ਼ ਦੇ ਦਾਗ ਦੇਖੇ ਗਏ |

 ਇਸ ਦੌਰਾਨ ਜਦੋਂ ਕਰੀਬ ਇਕ ਘੰਟੇ ਬਾਅਦ ਪੁਲਿਸ ਨੇ ਅਪਣੀ ਨਿਗਰਾਨੀ ਹੇਠ ਵਿਧਾਇਕ ਅਰੁਣ ਨਾਰੰਗ ਅਤੇ ਉਸ ਦੇ ਸਾਥੀਆਂ ਨੂੰ  ਸੁਰੱਖਿਅਤ ਥਾਂ ਤੇ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਦਾ ਹਜ਼ੂਮ ਉਨ੍ਹਾਂ ਵਲ ਟੁੱਟ ਕੇ ਪੈ ਗਿਆ | ਇਸ ਦੌਰਾਨ ਵਿਧਾਇਕ ਅਰੁਣ ਨਾਰੰਗ ਅਤੇ ਰਾਜੇਸ਼ ਗੋਰਾ ਪਠੇਲਾ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕੁੱਟਮਾਰ ਕੀਤੀ ਅਤੇ ਉਥੇ ਹੀ ਵਿਧਾਇਕ ਅਰੁਣ ਨਾਰੰਗ ਦੇ ਸਾਰੇ ਕਪੜੇ ਪਾੜਦੇ ਹੋਏ ਉਸ ਨੂੰ  ਅਲਫ਼ ਨੰਗਾ ਕਰ ਦਿਤਾ | ਪੁਲਿਸ ਬੜੀ ਮੁਸ਼ਕਲ ਨਾਲ ਵਿਧਾਇਕ ਅਰੁਣ ਨਾਰੰਗ ਨੂੰ  ਕਰੀਬ 20 ਦੁਕਾਨਾਂ ਦੂਰ ਕਿਸੇ ਦੂਜੀ ਦੁਕਾਨ 'ਤੇ ਲੈ ਗਏ | ਭਾਵੇਂ ਕਿ ਇਸ ਘਟਨਾ ਦੇ ਬਾਰੇ ਪਤਾ ਲੱਗਣ 'ਤੇ ਐਸ.ਪੀ. ਰਾਜਪਾਲ ਸਿੰਘ ਮੌਕੇ 'ਤੇ ਪਹੁੰਚ ਗਏ, ਪ੍ਰੰਤੂ ਉਨ੍ਹਾਂ ਤੋਂ ਪਹਿਲਾਂ ਡੀ.ਐਸ.ਪੀ. ਜਸਪਾਲ ਸਿੰਘ, ਐਸ.ਐਚ.ਓ. ਥਾਣਾ ਸਿਟੀ ਹਰਜੀਤ ਸਿੰਘ ਮਾਨ, ਥਾਣਾ ਸਦਰ ਦੇ ਐਸ.ਐਚ.ਓ. ਪਰਮਜੀਤ ਸਿੰਘ ਦੇ ਨਾਲ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ, ਪਰ ਇਸ ਘਟਨਾ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜੇ ਕਰ ਦਿਤੇ ਸਨ | ਇਸ ਮੌਕੇ 'ਤੇ ਵਿਧਾਇਕ ਦੀ ਗੱਡੀ ਦੇ ਚਾਰੇ ਪਾਸੇ ਵੀ ਕਾਲਖ਼ ਮਲ ਦਿਤੀ ਗਈ | 
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ  ਸਿਰਫ਼ ਅਪਣੀ ਕੁਰਸੀ ਪਿਆਰੀ ਹੈ, ਜੋ ਦਿੱਲੀ ਵਿਖੇ ਸੈਂਕੜੇ ਕਿਸਾਨ ਸ਼ਹੀਦ ਹੋਏ ਹਨ ਉਹ ਨਜ਼ਰ ਨਹੀਂ ਆ ਰਹੇ ਜੋ ਕਿ ਬਹੁਤ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵਲੋਂ ਕਲ ਇਹ ਫ਼ੈਸਲਾ ਲਿਆ ਗਿਆ ਹੈ ਕਿ ਜਦੋਂ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤਕ ਕਿਸੇ ਵੀ ਪਾਰਟੀ ਚਾਹੇ ਉਹ ਭਾਜਪਾ ਹੋਵੇ, ਕਾਂਗਰਸ ਹੋਵੇ, ਅਕਾਲੀ ਦਲ ਹੋਵੇ, ਆਮ ਆਦਮੀ ਪਾਰਟੀ ਹੋਵੇ ਕਿਸੇ ਨੂੰ  ਵੀ ਕੋਈ ਸਿਆਸੀ ਕਾਨਫ਼ਰੰਸ ਜਾਂ ਰੈਲੀ ਨਹੀਂ ਕਰਨ ਦਿਤੀ ਜਾਵੇਗੀ | ਉਨ੍ਹਾਂ ਵਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ | ਇਸ ਉਪਰੰਤ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਭਾਜਪਾ ਦਫ਼ਤਰ ਨੂੰ  ਨੁਕਸਾਨ ਪਹੁੰਚਾਇਆ ਅਤੇ ਉਨ੍ਹਾਂ ਦੀਆਂ ਕੁਰਸੀਆਂ ਤੋੜੀਆਂ ਅਤੇ ਬੈਨਰ ਪਾੜ ਕੇ ਅੱਗ ਲਗਾ ਦਿਤੀ ਗਈ | 
ਤਲਵੰਡੀ ਭਾਈ, ਆਦਮਪੁਰ ਤੋਂ ਲਖਵਿੰਦਰ ਸਿੰਘ ਪੰਨੂ, ਪ੍ਰਸ਼ੋਤਮ ਦੀ ਰੀਪੋਰਟ ਅਨੁਸਾਰ: ਇਸੇ ਤਰ੍ਹਾਂ ਤਲਵੰਡੀ ਭਾਈ ਦੀ ਪੁਰਾਣੀ ਅਨਾਜ ਮੰਡੀ ਵਿਚ ਭਾਜਪਾ ਦੀ ਸੂਬਾ ਜਨਰਲ ਸਕੱਤਰ ਸੁਨੀਤਾ ਗਰਗ ਨੂੰ  ਕਿਸਾਨ ਜਥੇਬੰਦੀਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਭਾਜਪਾ ਆਗੂ ਸੁਨੀਤਾ ਗਰਗ ਪੁਰਾਣੀ ਅਨਾਜ ਮੰਡੀ ਵਿਚ ਕਾਂਗਰਸ ਸਰਕਾਰ ਦੇ 4 ਸਾਲ ਦੇ ਕਾਰਜਕਾਲ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਇਥੇ ਇਕ ਭਾਜਪਾ ਵਰਕਰ ਵਿਜੇ ਕੈਂਥ ਦੀ ਦੁਕਾਨ ਤੇ ਮੀਡੀਆ ਨਾਲ ਪ੍ਰੈਸ ਕਾਨਫ਼ਰੰਸ ਕਰ ਰਹੀ ਸੀ ਕਿ ਅਚਾਨਕ ਇਸ ਦੀ ਭਿਣਕ ਕਿਸਾਨਾਂ ਨੂੰ  ਪੈ ਗਈ ਅਤੇ ਉਹ ਵੱਡੀ ਗਿਣਤੀ ਵਿਚ ਔਰਤਾਂ ਉਸ ਸਥਾਨ 'ਤੇ ਪਹੁੰਚ ਗਈਆਂ ਅਤੇ ਉਨ੍ਹਾਂ ਵਿਰੁਧ ਨਾਹਰੇਬਾਜ਼ੀ ਕਰਨ ਲੱਗੇ |
ਇਸ ਮੌਕੇ ਪੁਲਿਸ ਵਿਚ ਡੀ.ਐਸ.ਪੀ. ਸਤਨਾਮ ਸਿੰਘ, ਐਸ.ਐਚ.ਓ. ਗੁਰਮੀਤ ਸਿੰਘ ਤੇ ਕਈ ਹੋਰ ਪੁਲਿਸ ਅਫ਼ਸਰ ਵੀ ਸ਼ਾਮਲ ਸਨ ਕਿਸੇ ਤਰ੍ਹਾਂ ਕਿਸਾਨਾਂ ਦੀ ਭੀੜ ਵਿਚੋਂ ਉਨ੍ਹਾਂ ਨੂੰ  ਬਾਹਰ ਕੱਢਣ ਵਿਚ ਸਫ਼ਲ ਹੋ ਗਏ | ਇਸ ਮੌਕੇ ਭਾਜਪਾ ਆਗੂ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ  ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਨਵੇਂ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਹਨ | ਦੂਜੇ ਪਾਸੇ ਕਿਸਾਨ ਆਗੂ ਦੋਸ਼ ਲਗਾ ਰਹੇ ਸਨ ਕਿ ਜਿੰਨਾ ਚਿਰ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਭਾਜਪਾ ਦੇ ਕਿਸੇ ਵੀ ਲੀਡਰ ਨੂੰ  ਪੰਜਾਬ ਵਿਚ ਕਿਸੇ ਵੀ ਸਟੇਜ 'ਤੇ ਬੋਲਣ ਨਹੀਂ ਦਿਤਾ ਜਾਵੇਗਾ |
ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਪਹੁੰਚੇ ਸਨ | ਜਦੋਂ ਇਸ ਬਾਬਤ ਕਿਸਾਨਾਂ ਨੂੰ  ਸੂਚਨਾ ਮਿਲੀ ਤਾਂ ਉਨ੍ਹਾਂ ਵਲੋਂ ਕਾਲੀਆਂ ਝੰਡੀਆਂ ਲੈ ਕੇ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ | ਇਸ ਦੇ ਚਲਦਿਆਂ ਪ੍ਰਸ਼ਾਸਨ ਨੂੰ  ਹੱਥਾਂ ਪੈਰਾਂ ਦੀ ਪੈ ਗਈ ਤੇ ਭਾਰਤੀ ਪੁਲਿਸ ਬਲ ਤੈਨਾਤ ਕਰ ਕੇ ਕਿਸਾਨਾਂ ਨੂੰ  ਰੋਕਿਆ ਗਿਆ | ਪੁਲਿਸ ਵਲੋਂ ਸੁਰੱਖਿਆ ਦੇ ਚਲਦਿਆਂ ਦੁਸਹਿਰਾ ਗਰਾਊਾਡ ਨਜ਼ਦੀਕ ਸੜਕ ਨੂੰ  ਬੰਦ ਕਰ ਦਿਤਾ ਗਿਆ ਜਿਸ ਕਾਰਨ ਰਾਹਗੀਰਾਂ ਨੂੰ  ਵੀ ਸੜਕ ਬੰਦ ਹੋਣ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ |

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement