ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਹੋਈ ਆਰੰਭਤਾ ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਕਾਰਨ
Published : Mar 28, 2021, 1:22 am IST
Updated : Mar 28, 2021, 1:22 am IST
SHARE ARTICLE
image
image

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਹੋਈ ਆਰੰਭਤਾ ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਕਾਰਨ ਪੈਦਾ ਹੋਏ ਖ਼ੌਫ਼ ਦਾ ਹੋਲੇ ਮਹੱਲੇ ’ਤੇ ਵੀ ਦਿਸਿਆ ਪੂਰਾ ਅਸਰ

ਸ੍ਰੀ ਅਨੰਦਪੁਰ ਸਾਹਿਬ, 27 ਮਾਰਚ (ਸੇਵਾ ਸਿੰਘ): ਖ਼ਾਲਸਾ ਪੰਥ ਦੀ  ਚੜ੍ਹਦੀ ਕਲਾ ਦਾ ਪ੍ਰਤੀਕ  ਕੌਮੀ ਜੋੜ ਮੇਲੇ ਹੋਲਾ ਮਹੱਲਾ ਦੀ ਖ਼ਾਲਸਾ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖ਼ਾਲਸਾਈ ਪ੍ਰੰਪਰਾਗਤ ਰਿਵਾਜਾਂ ਨਾਲ ਆਰੰਭਤਾ ਹੋਈ। ਗਿਆਨੀ ਰਘੁਬੀਰ ਸਿੰਘ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗਿਆਨੀ ਰਘੁਵੀਰ ਸਿੰਘ ਨੇ ਸੰਗਤਾਂ ਨੂੰ ਹੋਲੇ ਮਹੱਲੇ ਦੀ ਮੁਬਾਰਕਬਾਦ ਦਿਤੀ ਅਤੇ ਸਿੱਖ ਇਤਿਹਾਸ ਵਿਚ ਹੋਲੇ ਮਹੱਲੇ ਦੀ ਮਹੱਤਤਾ ਦਾ ਵਿਸਥਾਰ ਨਾਲ ਵਰਣਨ ਕੀਤਾ। 
ਹੋਲੇ ਮਹੱਲੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਰਤਨ ਦਰਬਾਰ ਹੋਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਦੇ ਨਿਰਧਾਰਤ ਰਾਗਾਂ ਅਨੁਸਾਰ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਕਵੀ ਦਰਬਾਰ ਤੇ ਢਾਡੀ ਦਰਬਾਰ ਵੀ ਹੋਵੇਗਾ। 29 ਮਾਰਚ ਨੂੰ ਰਵਾਇਤੀ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਵੇਰੇ 11.30 ਵਜੇ ਆਰੰਭ ਹੋ ਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਕਿਲਾ ਹੋਲਗੜ੍ਹ ਸਾਹਿਬ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਮੇਲੇ ਦੌਰਾਨ ਤਖ਼ਤ ਸਾਹਿਬ ਵਿਖੇ ਲਗਾਤਾਰ ਅੰਮਿ੍ਰਤ ਸੰਚਾਰ ਹੋਵੇਗਾ । ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਫੁੂਲਾ ਸਿੰਘ,  ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਿ੍ਰੰਸੀਪਲ ਸੁਰਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਜਥੇਦਾਰ ਰਾਮ ਸਿੰਘ, ਮਾਸਟਰ ਹਰਜੀਤ ਸਿੰਘ ਅਚਿੰਤ, ਪ੍ਰਚਾਰਕ ਲਵਪ੍ਰੀਤ ਸਿੰਘ, ਹਰਦੇਵ ਸਿੰਘ ਪ੍ਰਮੁੱਖ ਤੌਰ ਤੇ ਹਾਜ਼ਰ ਸਨ। 
ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਪਹਿਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ਵਿਚ ਰੰਗਿਆ ਗਿਆ। ਖ਼ਾਲਸਾ ਪੰਥ ਦੀ ਜਨਮ ਸਥਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਗੁਰਦੁਆਰਾ ਸੀਸਗੰਜ ਸਾਹਿਬ, ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ, ਕਿਲ੍ਹਾ ਅਨੰਦਗੜ੍ਹ ਸਾਹਿਬ, ਕਿਲ੍ਹਾ ਫ਼ਤਿਹਗੜ੍ਹ ਸਾਹਿਬ, ਕਿਲ੍ਹਾ ਹੋਲਗੜ੍ਹ ਸਾਹਿਬ, ਕਿਲ੍ਹਾ ਲੋਹਗੜ੍ਹ ਸਾਹਿਬ ਅਤੇ ਕਿਲ੍ਹਾ ਤਾਰਾਗੜ੍ਹ ਸਾਹਿਬ ਆਦਿ ਵਿਖੇ ਸਾਰਾ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਮੇਲੇ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਦੀ ਰਿਹਾਇਸ਼, ਵਾਹਨਾਂ ਦੀ ਪਾਰਕਿੰਗ, ਜੋੜੇ ਘਰ, ਗਠੜੀ ਘਰ ਅਤੇ ਲੰਗਰ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੇਲੇ ਦੌਰਾਨ ਸ਼ਰਾਰਤੀ ਅਨਸਰ ਮਾੜੇ ਕੰਮਾਂ ਨੂੰ ਅੰਜਾਮ ਨਾ ਦੇ ਸਕਣ, ਇਸ ਲਈ ਉਨ੍ਹਾਂ ਤੇ ਤਿੱਖੀ ਨਜ਼ਰ ਰੱਖਣ ਦੇ ਮੰਤਵ ਨਾਲ ਵੱਖ-ਵੱਖ ਥਾਵਾਂ ਤੇ ਭਾਰੀ ਗਿਣਤੀ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement