
ਸਭ ਨੂੰ ਦੇਸ਼ ਦੇ ਹਰ ਨਾਗਰਿਕ ਦੇ ਬੋਲਣ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ।
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਉਤੇ ਅੱਜ ਮਲੋਟ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਲੋਕਤੰਤਰ ਵਿਚ ਇਸ ਤਰ੍ਹਾਂ ਦਾ ਵਿਹਾਰ ਸਹਿਣਯੋਗ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਕਿਸਾਨ ਅੰਦੋਲਣ ਕਮਜ਼ੋਰ ਹੋਵੇਗਾ। ਜਾਖੜ ਨੇ ਇਥੋਂ ਜਾਰੀ ਬਿਆਨ ਵਿਚ ਮਲੋਟ ਵਿਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਨੂੰ ਅਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਸਭ ਨੂੰ ਦੇਸ਼ ਦੇ ਹਰ ਨਾਗਰਿਕ ਦੇ ਬੋਲਣ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ।
BJP leader
ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਕਿਸਾਨ ਅੰਦੋਲਨ ਅਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਹੀ ਦਿਸ਼ਾ ਵਲ ਜਾ ਰਿਹਾ ਸੀ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਕਿਸਾਨ ਅੰਦੋਲਣ ਲਈ ਘਾਤਕ ਸਿੱਧ ਹੋਣਗੀਆਂ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰ੍ਹਾਂ ਦੀਆਂ ਗ਼ੈਰ-ਕਾਨੂੰਨੀ ਕਾਰਵਾਈਆਂ ਤੋਂ ਦੂਰ ਰਹਿਣ ਕਿਉਂਕਿ ਕਿਸੇ ਨੂੰ ਵੀ ਕਾਨੂੰਨ ਅਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ।
sunil Kumar Jakhar