
ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਸਮਰਾਲਾ- ਥਾਣਾ ਸਮਰਾਲਾ ਦੀ ਹਦੂਦ ਹੇਠ ਪੈਂਦੇ ਪਿੰਡ ਢਿਲਵਾਂ ਦੇ ਵਸਨੀਕ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਪੁੱਤਰ ਚੰਦ ਰਾਮ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਰਾਤ ਨੂੰ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਨੇੜਲੇ ਪਿੰਡ ਦੇ ਮੈਡੀਕਲ ਸਟੋਰ ਤੋਂ ਦਵਾਈ ਲੈਣ ਲਈ ਗਿਆ ਸੀ ਪਰ ਨੌਜਵਾਨ ਘਰ ਵਾਪਸ ਨਹੀਂ ਪਰਤਿਆ ਅਤੇ ਤੜਕਸਾਰ ਉਸ ਨੌਜਵਾਨ ਦੀ ਲਾਸ਼ ਅਤੇ ਮੋਟਰ ਸਾਈਕਲ ਪਿੰਡ ਮਾਣਕੀ ਕੋਲ ਡਿੱਗਿਆ ਹੋਇਆ ਮਿਲਿਆ।
ਜਿਸ ਉੱਤੇ ਕਾਰਵਾਈ ਕਰਦੇ ਹੋਏ ਥਾਣਾ ਸਮਰਾਲਾ ਦੇ ਮੁਖੀ ਇੰਸਪੈਕਟਰ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਕਥਿਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਸ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।