ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ
Published : Mar 28, 2021, 5:53 pm IST
Updated : Mar 28, 2021, 5:53 pm IST
SHARE ARTICLE
Now COVID-19 Vaccination to administer at all Helath & Wellness Centres: Balbir Sidhu
Now COVID-19 Vaccination to administer at all Helath & Wellness Centres: Balbir Sidhu

ਸਿਹਤ ਸੁਰੱਖਿਆ ਲਈ ਕੋਵਿਡ-19 ਟੀਕਾ ਲਗਵਾਓ: ਸਿਹਤ ਮੰਤਰੀ ਦੀ ਲੋਕਾਂ ਨੂੰ ਅਪੀਲ

ਚੰਡੀਗੜ : ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਹੁਣ ਕੋਵਿਡ-19 ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾਵੇਗਾ। ਕੋਵਿਡ-19 ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾਂ ਕਿਸੇ ਸ਼ਰਤ ਦੇ 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਤੇ ਉਪਲੱਬਧ ਹੋਵੇਗੀ।

Corona vaccineCorona vaccine

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਹੁਣ ਤੱਕ ਤਕਰੀਬਨ 7 ਲੱਖ ਆਬਾਦੀ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਲੋਕਾਂ ਦੇ ਦਰ ’ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ/ਹਸਪਤਾਲਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਮੁਹਿੰਮ ਦੇ ਤਹਿਤ ਸਾਰੀਆਂ ਗਤੀਵਿਧੀਆਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਵਿੱਥ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰਾਂ ਪਾਲਣਾ ਕਰਦਿਆਂ, ਕੀਤੀਆਂ ਜਾਂਦੀਆਂ ਹਨ।

CORONACORONA

ਉਨਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਜਲਦ ਤੋਂ ਜਲਦ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਅਜਿਹੇ ਕੇਂਦਰਾਂ ਵਿੱਚ ਟੀਕਾਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਮੁਹਿੰਮ ਅਧੀਨ ਕਵਰ ਕੀਤਾ ਜਾ ਸਕੇ।

Coronavirus Coronavirus

ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਟੀਕਾਕਰਨ ਕਰਵਾਉਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨਾਂ ਕਿਹਾ ਕਿ ਹੁਣ ਕੋਈ ਵੀ ਆਸਾਨੀ ਨਾਲ ਆਪਣੀ ਰਿਹਾਇਸ਼ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਨੂੰ ਟੀਕਾ ਲਗਉਣ ਦੀ ਹਦਾਇਤ ਕੀਤੀ ਗਈ ਹੈ।

corona vaccinecorona vaccine

ਟੀਕੇ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿਚ ਦੋ ਕੋਵਿਡ-19 ਟੀਕਿਆਂ ਅਰਥਾਤ ਕੋਵੀਸ਼ੀਲਡ ਅਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਦੋਵੇਂ ਟੀਕੇ ਸੁਰੱਖਿਅਤ ਹਨ ਅਤੇ ਭਾਰਤ ਵਿੱਚ ਲਗਭਗ 40 ਮਿਲੀਅਨ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ ਜਦੋਂਕਿ ਪੰਜਾਬ ਵਿਚ 27 ਮਾਰਚ ਤੱਕ ਕੱੁਲ  2,96,593 ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ 98,496 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।ਉਨਾਂ ਦੱਸਿਆ ਕਿ 60 ਸਾਲ ਤੋਂ ਵੱਧ ਉਮਰ ਅਤੇ ਹੋਰਨਾਂ ਬਿਮਾਰੀਆਂ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਕੁੱਲ 3,92,415 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ।

Arogya setu app is safe corona alert to 14 lakh peopleArogya setu app 

ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ  ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ। ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ 250 ਰੁਪਏ ਫੀਸ ਤੈਅ ਕੀਤੀ ਹੈ। ਕੋਈ ਵੀ ਯੋਗ ਨਾਗਰਿਕ ਟੀਕਾਕਰਨ ਲਈ 'selfregistration.cowin.gov.in ਜਾਂ ਆਰੋਗਿਆ ਸੇਤੂ ਐਪ ’ਤੇ ਰਜਿਸਟਰ ਕਰ ਸਕਦਾ ਹੈ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸੁਰੱਖਿਆ ਲਈ ਟੀਕਾਕਰਨ ਕਰਵਾਉਣ ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ।ਉਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਸ਼ਡਿਊਲ ਅਨੁਸਾਰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement