
ਕੇਂਦਰ ਸਰਕਾਰ ਸਿਰ ਮੜ੍ਹਿਆ ਪਰੇਸ਼ਾਨ ਕਰਨ ਦਾ ਇਲਜ਼ਾਮ
ਫਰੀਦਕੋਟ: ਪੰਜਾਬ ਦੀਆਂ ਮੰਡੀਆਂ ਵਿਚ ਕਰੀਬ 10 ਦਿਨਾਂ ਬਾਅਦ ਕਣਕ ਦੀ ਆਮਦ ਸ਼ੁਰੂ ਹੋ ਜਾਵੇਗੀ ਅਤੇ ਇਸ ਵਾਰ ਬੀਤੇ ਵਰ੍ਹੇ ਦੇ ਮੁਕਾਬਲੇ ਮੰਡੀਆਂ ਵਿਚ ਜ਼ਿਆਦਾ ਕਣਕ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਜਿਹੇ ਵਿਚ ਫਰੀਦਕੋਟ ਜ਼ਿਲ੍ਹੇ ਕਣਕ ਦੇ ਖ੍ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਵਿਚ ਕਈ ਤਰ੍ਹਾਂ ਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ 1 ਅਪ੍ਰੈਲ ਤੋਂ ਖ਼ਰੀਦ ਕਰਨ ਦੀ ਬਜਾਏ 10 ਅਪ੍ਰੈਲ ਤੋਂ ਖ਼ਰੀਦ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਨੇ ਫ਼ਸਲ ਸਾਂਭਣ ਲਈ ਹਾਲੇ ਤਕ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ।
ਇਸੇ ਤਰ੍ਹਾਂ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਫ਼ੈਸਲੇ ’ਤੇ ਸ਼ੱਕ ਜਤਾਉਂਦਿਆਂ ਕਈ ਤਰ੍ਹਾਂ ਦੇ ਸਵਾਲ ਉਠਾਏ। ਆਓ ਇਸ ਬਾਰੇ ਸਿਆਸੀ ਆਗੂਆਂ ਦੀ ਰਾਇ ਵੀ ਜਾਣ ਲੈਣੇ ਹੈ। ਇਸੇ ਤਰ੍ਹਾਂ ਜਦੋਂ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਉਨ੍ਹਾਂ ਆਖਿਆ ਕਿ ਫਰੀਦਕੋਟ ਵਿਚ ਪਿਛਲੇ ਸਾਲ ਦੀ ਕਣਕ ਸਟੋਰਾਂ ਵਿਚ ਜਿਉਂ ਦੀ ਤਿਉਂ ਪਈ ਹੋਈ ਹੈ, ਇਸ ਸਾਲ ਦੀ ਖ਼ਰੀਦ ਲਈ ਸਰਕਾਰ ਨੇ ਅਜੇ ਤਕ ਕੋਈ ਪ੍ਰਬੰਧ ਨਹੀਂ ਕੀਤੇ।
ਇਸ ਸਬੰਧੀ ਜਦੋਂ ਜ਼ਿਲ੍ਹਾ ਖ਼ੁਰਾਕ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਅਫ਼ਸਰ ਰਾਜ ਰਿਸ਼ੀ ਮਹਿਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਕਣਕ ਦੀ ਖ਼ਰੀਦ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਨੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆ ਸਕੇ।
Rishi
ਉਧਰ ਫਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਇਸ ਸਭ ਦਾ ਨਜ਼ਲਾ ਕੇਂਦਰ ਸਰਕਾਰ ਦੇ ਸਿਰ ਝਾੜ ਦਿੱਤਾ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਖ਼ਰੀਦ ਪ੍ਰਬੰਧਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੀ ਫ਼ਸਲ ਨਹੀਂ ਚੁੱਕ ਰਹੀ ਤਾਂ ਜੋ ਲੋਕਾਂ ਨੂੰ ਪੰਜਾਬ ਸਰਕਾਰ ਵਿਰੁੱਧ ਭੜਕਾਇਆ ਜਾ ਸਕੇ ਪਰ ਅਸੀਂ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ।
kushal deep
ਕੁੱਝ ਕਿਸਾਨਾਂ ਦਾ ਕਹਿਣਾ ਏ ਕਿ ਕੇਂਦਰ ਸਰਕਾਰ ਖ਼ਰੀਦ ਪ੍ਰਬੰਧਾਂ ਨੂੰ ਪ੍ਰਭਾਵਿਤ ਕਰਕੇ ਕਿਤੇ ਨਾ ਕਿਤੇ ਕਿਸਾਨਾਂ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਐ ਤਾਂ ਜੋ ਕਿਸਾਨੀ ਸੰਘਰਸ਼ ਦਾ ਬਦਲਾ ਲੈ ਸਕੇ ਪਰ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਲਈ ਕਿੰਨੇ ਕੁ ਵਧੀਆ ਖ਼ਰੀਦ ਪ੍ਰਬੰਧ ਕਰਦੀ ਹੈ?