ਡਰੋਨ ਜ਼ਰੀਏ ਰੱਖੀ ਜਾਵੇਗੀ ਦਰੱਖ਼ਤਾਂ ਦੀ ਗੈਰ ਕਾਨੂੰਨੀ ਕਟਾਈ 'ਤੇ ਨਜ਼ਰ, ਸ਼ਿਕਾਇਤ ਲਈ ਟੋਲ ਫ੍ਰੀ ਨੰਬਰ ਜਾਰੀ
Published : Mar 28, 2022, 3:06 pm IST
Updated : Mar 28, 2022, 3:06 pm IST
SHARE ARTICLE
Lal Chand Kataruchak
Lal Chand Kataruchak

ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਮਾਫੀਆ 'ਤੇ ਸ਼ਿਕੰਜਾ ਕੱਸਣ ਲਈ ਟੋਲ ਫਰੀ ਨੰਬਰ 18001802323 ਜਾਰੀ ਕੀਤਾ ਹੈ।

 

ਚੰਡੀਗੜ੍ਹ: ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਮਾਫੀਆ 'ਤੇ ਸ਼ਿਕੰਜਾ ਕੱਸਣ ਲਈ ਟੋਲ ਫਰੀ ਨੰਬਰ 18001802323 ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪੂਰੇ ਜੰਗਲੀ ਖੇਤਰ 'ਤੇ ਨਜ਼ਰ ਰੱਖਣ ਲਈ ਡਰੋਨ ਵੀ ਲਾਂਚ ਕੀਤੇ ਗਏ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।

Lal Chand Kataruchak
Lal Chand Kataruchak

ਉਹਨਾਂ ਕਿਹਾ ਹੈ ਕਿ ਮਨੁੱਖਤਾ ਨੂੰ ਬਚਾਉਣ ਲਈ ਵੱਧ ਤੋਂ ਵੱਧ ਜੰਗਲਾਤ ਖੇਤਰ ਦਾ ਹੋਣਾ ਜ਼ਰੂਰੀ ਹੈ ਅਤੇ ਇਸ ਲਈ ਸਰਕਾਰ ਵੱਲੋ ਉਪਰਾਲੇ ਕੀਤੇ ਜਾ ਰਹੇ ਹਨ। ਜੰਗਲਾਂ ਵਿਚੋਂ ਦਰੱਖਤਾਂ ਦੀ ਨਾਜਾਇਜ਼ ਕਟਾਈ ਨੂੰ ਰੋਕ ਕੇ ਹੀ ਵਾਤਾਵਰਨ ਨੂੰ ਸੰਤੁਲਿਤ ਰੱਖਿਆ ਜਾ ਸਕਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜੰਗਲ ਮਾਫੀਆ ਦੇ ਨਾਲ-ਨਾਲ ਡਰੋਨ ਰਾਹੀਂ ਅੱਗ ਦਾ ਵੀ ਪਤਾ ਲਗਾਇਆ ਜਾਵੇਗਾ। ਉਹਨਾਂ ਦੱਸਿਆ ਕਿ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਦੇ ਨਾਲ-ਨਾਲ ਜੰਗਲਾਤ ਵਿਭਾਗ ਦੀਆਂ ਸ਼ਿਕਾਇਤਾਂ ਲਈ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ।

Lal Chand Kataruchak assumed charge
Lal Chand Kataruchak

ਉਹਨਾਂ ਕਿਹਾ ਕਿ ਹੁਣ ਦਰੱਖ਼ਤਾਂ ਦੀ ਕਟਾਈ ਲਈ ਮੋਬਾਈਲ ਐਪ ਜ਼ਰੀਏ ਮਨਜ਼ੂਰੀ ਮਿਲੇਗੀ। ਉਹਨਾਂ ਕਿਹਾ ਕਿ ਜ਼ਿਆਦਾਤਰ ਛੋਟੇ ਕਿਸਾਨਾਂ ਨੂੰ ਇਸ ਦੀ ਲੋੜ ਪੈਂਦੀ ਹੈ। ਇਸ ਦੇ ਲਈ ਉਹਨਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਹਨਾਂ ਨੂੰ ਮੋਬਾਈਲ ਐਪ ਜ਼ਰੀਏ ਸਹੂਲਤ ਮਿਲੇਗੀ। ਇਸ ਨਾਲ ਪੰਜਾਬ ਦੇ ਕੰਢੀ ਖੇਤਰ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ।

Drone Drone

ਜੰਗਲਾਤ ਮੰਤਰੀ ਨੇ ਕਿਹਾ ਕਿ ਡਰੋਨ ਰਾਹੀਂ ਜੰਗਲ ਵਿਚੋਂ ਲੱਕੜ ਚੋਰੀ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਦੇ ਨਾਲ-ਨਾਲ ਪਸ਼ੂਆਂ ਦੀ ਸਿਹਤ 'ਤੇ ਵੀ ਨਜ਼ਰ ਰੱਖੀ ਜਾਵੇਗੀ। ਜੇਕਰ ਕੋਈ ਜਾਨਵਰ ਬਿਮਾਰ ਹੈ ਜਾਂ ਪੀੜਤ ਹੈ ਤਾਂ ਉਸ ਦਾ ਇਲਾਜ ਵੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡਾ ਟੀਚਾ ਪੰਜਾਬ ਵਿਚ ਜੰਗਲਾਤ ਖੇਤਰ ਨੂੰ 7.50 ਫੀਸਦੀ ਤੱਕ ਵਧਾਉਣ ਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement