RBI ਵਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2022 ਵਾਸਤੇ 24,773.11 ਕਰੋੜ ਰੁਪਏ ਨਕਦ ਕਰਜ਼ਾ ਹੱਦ ਮਨਜ਼ੂਰ
Published : Mar 28, 2022, 8:35 pm IST
Updated : Mar 28, 2022, 8:35 pm IST
SHARE ARTICLE
RBI
RBI

ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਭਗਵੰਤ ਮਾਨ ਵੱਲੋਂ ਕੇਂਦਰ ਦਾ ਧੰਨਵਾਦ

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਨਿਰਵਿਘਨ ਖਰੀਦਣ ਦਾ ਆਦੇਸ਼

ਇਕ ਅਪ੍ਰੈਲ ਨੂੰ ਕਣਕ ਦੀ ਖਰੀਦ ਸ਼ੁਰੂ ਵਾਲੇ ਦਿਨ ਤੋਂ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਹੋਵੇਗੀ

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਕਰਨ ਲਈ ਕੀਤੇ ਗਏ ਠੋਸ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਅੱਜ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ ਵਿਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Bhagwant Mann Bhagwant Mann

ਇਸੇ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿਉਂ ਜੋ ਇਸ ਨਾਲ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ।

Grain MarketGrain Market

ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ.ਸੀ.ਐਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਅਤੇ ਦਿੱਕਤ ਤੋਂ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇ ਅਤੇ ਇਕ ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਖਰੀਦ ਦੇ ਪਹਿਲੇ ਹੀ ਦਿਨ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਕੀਤੇ ਜਾਣਾ ਵੀ ਯਕੀਨੀ ਬਣਾਇਆ ਜਾਵੇ।

Bhagwant MannBhagwant Mann

ਦੱਸਣਯੋਗ ਹੈ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਖਤਮ ਹੋਵੇਗੀ। ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਬੀਤੇ ਸਾਲ ਨਾਲੋਂ 40 ਰੁਪਏ ਦਾ ਇਜ਼ਾਫਾ ਕਰਕੇ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਦਕਿ ਬੀਤੇ ਵਰ੍ਹੇ 1975 ਰੁਪਏ ਪ੍ਰਤੀ ਕੁਇੰਟਲ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement