ਟਰਾਂਸਪੋਰਟ ਮੰਤਰੀ ਵੱਲੋਂ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਵਾਉਣ ਦੀ ਹਦਾਇਤ
Published : Mar 28, 2022, 5:34 pm IST
Updated : Mar 28, 2022, 5:46 pm IST
SHARE ARTICLE
Review Meeting of Transportation Department
Review Meeting of Transportation Department

ਸਮੀਖਿਆ ਮੀਟਿੰਗ ਦੌਰਾਨ ਵਿਭਾਗ ਦੀ ਕੁਸ਼ਲਤਾ ਵਧਾਉਣ ਲਈ ਬਾਇਓਮੈਟਰਿਕ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਟੈਕਸ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਵੀਂ ਬੱਸ ਸਮਾਂ ਸਾਰਣੀ ਵਿੱਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਪਰਮਿਟ ਰੱਦ ਕਰ ਦਿੱਤਾ ਜਾਵੇਗਾ। ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਸ. ਭੁੱਲਰ ਨੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੀ ਆਮਦਨ ਵਧਾਉਣ ਵੱਲ ਖ਼ਾਸ ਤਵੱਜੋ ਦਿੱਤੀ ਜਾਵੇ ਤਾਂ ਜੋ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬੱਸ ਨੂੰ ਮੁੜ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕੇ।

Review Meeting of Transportation Department Review Meeting of Transportation Department

ਟਰਾਂਸਪੋਰਟ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਨੂੰ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦੇਣ ਦੇ ਮੰਤਵ ਹਿੱਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਦਫ਼ਤਰਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਟਰਾਂਸਪੋਰਟ ਮੰਤਰੀ ਨੇ ਵਿਭਾਗ ਵਿੱਚ ਬਾਇਓਮੈਟਰਿਕ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।

Review Meeting of Transportation Department Review Meeting of Transportation Department

ਭੁੱਲਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਤਰਜੀਹੀ ਤੌਰ 'ਤੇ ਬੱਸ ਪਰਮਿਟ ਜਾਰੀ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਵਰਤੀ ਜਾਵੇ ਤੇ ਇਹ ਕਾਰਜ ਸਬੰਧਤ ਨੀਤੀ ਤਹਿਤ ਨੇਪਰੇ ਚਾੜ੍ਹਿਆ ਜਾਵੇ। ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਪਰਮਿਟ ਰੂਟਾਂ ਵਿੱਚ ਨਾਜਾਇਜ਼ ਵਾਧਾ ਕਰਕੇ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦਾ ਬੱਸ ਅੱਡੇ ਦੇ ਅੰਦਰੋਂ ਹੋ ਕੇ ਜਾਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਲੰਘਣਾ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Laljit Singh BhullarLaljit Singh Bhullar

ਤੀਰਥ ਅਸਥਾਨਾਂ 'ਤੇ ਜਾਣ ਦੇ ਚਾਹਵਾਨ ਲੋਕਾਂ ਦੀ ਇੱਛਾ ਪੂਰੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਖ਼ਾਸ ਤੌਰ 'ਤੇ ਪੱਟੀ-ਮਾਤਾ ਚਿੰਤਪੁਰਨੀ-ਜਵਾਲਾ ਜੀ ਤੱਕ ਬੱਸ ਚਲਾਉਣ ਲਈ ਕਿਹਾ। ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਡਾਇਰੈਕਟਰ ਟਰਾਂਸਪੋਰਟ-ਕਮ-ਐਮ.ਡੀ. ਪਨਬੱਸ ਸ੍ਰੀਮਤੀ ਅਮਨਦੀਪ ਕੌਰ ਅਤੇ ਐਮ.ਡੀ., ਪੀ.ਆਰ.ਟੀ.ਸੀ. ਸ੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦਾ ਲਿਆ ਜਾਇਜ਼ਾ, ਖੜ੍ਹੀਆਂ ਬੱਸਾਂ ਚਲਾਉਣ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁੱਖ ਦਫ਼ਤਰ ਵਿਖੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੇ ਮੰਤਰੀ ਨੂੰ ਦੱਸਿਆ ਕਿ ਇਹ ਸਿਸਟਮ ਹੁਣ ਤੱਕ ਪਨਬੱਸ/ਪੰਜਾਬ ਰੋਡਵੇਜ਼ ਦੀਆਂ 1354 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਆਮ ਲੋਕਾਂ ਖ਼ਾਸਕਰ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾ ਰਿਹਾ ਹੈ। ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ, ਜਿਥੇ ਵੀ.ਟੀ.ਐਸ. ਰਾਹੀਂ ਬੱਸਾਂ ਦੀ ਤੇਜ਼ ਰਫ਼ਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬੱਸਾਂ ਦਾ ਢਾਬਿਆਂ 'ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ 'ਤੇ ਨਾ ਰੁਕਣਾ, ਕਾਊਂਟਰਾਂ ਤੋਂ ਬੱਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬੱਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ।

Review Meeting of Transportation Department Review Meeting of Transportation Department

ਇਸ ਤੋਂ ਇਲਾਵਾ ਸਿਸਟਮ ਰਾਹੀਂ ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ। ਮੈਨੇਜਮੈਂਟ ਇਨਫ਼ਰਮੇਸ਼ਨ ਸਿਸਟਮ ਦੀ ਵਰਤੋਂ ਡਰਾਈਵਰਾਂ ਅਤੇ ਕੰਡਕਟਰਾਂ ਦੇ ਵਿਹਾਰ, ਬੱਸਾਂ ਦੀ ਵਰਤੋਂ, ਉਪਲਬਧ ਸਟਾਫ਼ ਦੀ ਵਰਤੋਂ, ਬੱਸਾਂ ਨੂੰ ਮਿੱਥੇ ਸਮੇਂ ਤੋਂ ਦੇਰੀ ਨਾਲ ਅਤੇ ਪਹਿਲਾਂ ਚਲਾਉਣਾ, ਬੱਸਾਂ ਵੱਲੋਂ ਤੈਅ ਕੀਤੇ ਕਿਲੋਮੀਟਰਾਂ ਆਦਿ ਬਾਰੇ ਰਿਪੋਰਟਾਂ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ। ਇਸ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡਿਪੂਆਂ 'ਚ ਖ਼ਾਲੀ ਖੜ੍ਹੀਆਂ ਬੱਸਾਂ ਨੂੰ ਚਲਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਤਾਂ ਜੋ ਵਿਭਾਗ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਤਰ੍ਹਾਂ ਮੰਤਰੀ ਨੇ ਡਿਪੂਆਂ ਵਿੱਚ ਡਰਾਈਵਰਾਂ ਅਤੇ ਕੰਡਕਟਰਾਂ ਦਾ ਸਟਾਫ਼ ਤਰਕਸੰਗਤ ਬਣਾਉਣ ਲਈ ਵੀ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement