ਚੰਡੀਗੜ੍ਹ ’ਚ ਕੇਂਦਰੀ ਨਿਯਮ ਲਾਗੂ ਕਰਨ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ
Published : Mar 28, 2022, 3:52 pm IST
Updated : Mar 28, 2022, 3:52 pm IST
SHARE ARTICLE
Parkash Singh Badal
Parkash Singh Badal

ਹਲਕਾ ਲੰਬੀ ਦੇ ਪਿੰਡ ਮਹੂਆਣਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ।



ਲੰਬੀ: ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਕੇਦਰੀਂ ਨਿਯਮ ਲਾਗੂ ਕਰਨ ਦੇ ਐਲਾਨ ਬਾਰੇ ਅਪਣੀ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ ਅਤੇ ਹੁਣ ਉਹ ਮੁਕੰਮਲ ਤੌਰ ’ਤੇ ਚੰਡੀਗੜ੍ਹ ਉੱਤੇ ਕਬਜ਼ਾ ਕਰਨਾ ਚਾਹੁੰਦੇ ਹਨ।

Parkash Singh Badal Parkash Singh Badal

ਹਲਕਾ ਲੰਬੀ ਦੇ ਪਿੰਡ ਮਹੂਆਣਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ। ਪਹਿਲਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸੀ। ਪੰਜਾਬ ਦੀ ਵੰਡ ਵੇਲੇ ਚੰਡੀਗੜ੍ਹ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਫਿਰ ਵਾਅਦਾ ਕੀਤਾ ਸੀ ਕਿ ਚੰਡੀਗੜ੍ਹ ਵਿਚ ਪੰਜਾਬ ਦੇ ਅੱਧੇ ਮੁਲਾਜ਼ਮ ਹੋਣਗੇ ਫਿਰ ਇੱਥੋਂ ਉਹ ਵੀ ਵਾਪਸ ਕਰ ਦਿੱਤੇ। ਹੁਣ ਇਸ ਨਿਯਮ ਨੂੰ ਲਾਗੂ ਕਰਕੇ ਚੰਡੀਗੜ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ ।

Parkash Singh Badal Parkash Singh Badal

ਦੂਜੇ ਪਾਸੇ ਕੋਲਾ ਸੰਕਟ ਬਾਰੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਬਿਜਲੀ ਸਰਪਲੱਸ ਸੀ। ਅਸੀਂ ਲੋਕਾਂ ਨੂੰ 24 ਘੰਟੇ ਬਿਜਲੀ ਦਿੱਤੀ ਸੀ। ਉਹਨਾਂ ਕਿਹਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠ ਬੋਲ ਕੇ ਸਰਕਾਰ ਬਣਾਈ ਸੀ ਅਤੇ ਹੁਣ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਲਈਆਂ। ਇਸ ਦਾ ਨੁਕਸਾਨ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

Parkash Singh BadalParkash Singh Badal

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲਗਾਤਰ ਹਲਕੇ ਲੰਬੀ ਦੇ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਜਾ ਰਿਹਾ। ਇਸ ਦੇ ਤਹਿਤ ਅੱਜ ਉਹਨਾਂ ਨੇ ਹਲਕੇ ਦੇ ਪਿੰਡ ਸੇਰਾਵਾਲੀ, ਢਾਣੀਆਂ ਤੇਲਈਆਂ, ਮਹੂਆਣਾ ਆਦਿ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦਾ ਧੰਨਵਾਦ ਕੀਤਾ।ਉਹਨਾਂ ਕਿਹਾ ਕੇ ਮੇਰੀ ਇਸ ਹਲਕੇ ਨਾਲ ਪਰਿਵਾਰਕ ਸਾਂਝ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement