
ਮੁਲਜ਼ਮ ਦੀ ਪਛਾਣ ਰਵਿੰਦਰਪਾਲ ਵਜੋਂ ਹੋਈ
ਮੁਹਾਲੀ: ਵਿਦੇਸ਼ ਭੇਜਣ ਦੇ ਨਾਂ 'ਤੇ 14.53 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਹਾਣਾ ਪੁਲਿਸ ਨੇ ਏਅਰਪੋਰਟ ਰੋਡ ’ਤੇ ਸਥਿਤ ਇਕ ਨਿੱਜੀ ਕੰਪਨੀ ਦੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਰਵਿੰਦਰਪਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮਨੀਲਾ ’ਚ ਪੰਜਾਬੀ ਜੋੜੇ ਦਾ ਗੋਲ਼ੀਆਂ ਮਾਰ ਕੇ ਕਤਲ, ਜਲੰਧਰ ਦੇ ਗੁਰਾਇਆ ਨਾਲ ਸਬੰਧਤ ਸਨ ਪਤੀ-ਪਤਨੀ
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਤਮੰਨਾ ਸ਼ਰਮਾ ਨੇ ਦੱਸਿਆ ਕਿ ਉਸ ਨੇ 28 ਜੁਲਾਈ 2021 ਨੂੰ ਸੈਕਟਰ-66ਏ ਏਅਰਪੋਰਟ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਕੰਪਨੀ ਨੂੰ ਆਸਟ੍ਰੇਲੀਆ ਭੇਜਣ ਲਈ ਵੱਖ-ਵੱਖ ਤਰੀਕਿਆਂ ਨਾਲ 14.53 ਲੱਖ ਰੁਪਏ ਦਿੱਤੇ ਸਨ। ਪਰ ਕਾਫੀ ਦੇਰ ਤੱਕ ਵੀਜ਼ੇ ਸਬੰਧੀ ਮੁਲਜ਼ਮਾਂ ਵੱਲੋਂ ਕੋਈ ਜਵਾਬ ਨਹੀਂ ਆਇਆ। ਦੋਸ਼ੀ ਨੇ ਉਸ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ।
ਇਹ ਵੀ ਪੜ੍ਹੋ: ਮੇਘਾਲਿਆ ਦੇ DGP ਡਾ. ਐਲਆਰ ਬਿਸ਼ਨੋਈ ਨੇ ਬਣਾਇਆ ਨਵਾਂ ਰਿਕਾਰਡ, 5 ਹਜ਼ਾਰ ਫੁੱਟ ਦੀ ਉਚਾਈ ਤੋਂ 5 ਵਾਰ ਕੀਤੀ ਪੈਰਾਜੰਪਿੰਗ
ਇਸ ਮਾਮਲੇ ਵਿਚ ਸ਼ਿਕਾਇਤਕਰਤਾ ਨੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ। ਮਾਮਲੇ ਦੀ ਜਾਂਚ ਡਿਪਟੀ ਕੈਪਟਨ ਵਲੋਂ ਕੀਤੀ ਗਈ ਅਤੇ ਉਸ ਤੋਂ ਬਾਅਦ ਐੱਸਐੱਸਪੀ ਨੇ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ।