ਅਨਮੋਲ ਗਗਨ ਮਾਨ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਲਈ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ‘ਚ ਕੀਤੀ ਸ਼ਮੂਲੀਅਤ
Published : Mar 28, 2023, 7:16 pm IST
Updated : Mar 28, 2023, 7:16 pm IST
SHARE ARTICLE
Anmol Gagan Mann
Anmol Gagan Mann

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਮੌਕਿਆਂ ਬਾਰੇ ਪਾਇਆ ਚਾਨਣਾ

 

ਚੰਡੀਗੜ੍ਹ -  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ਵਿਚ ਸ਼ਮੂਲੀਅਤ ਕੀਤੀ ਜਿੱਥੇ ਹੋਰਨਾਂ ਸੂਬਿਆਂ ਦੇ ਮੰਤਰੀਆਂ, ਯੂ.ਟੀਜ਼., ਉਦਯੋਗਿਕ ਸੰਘਾਂ ਅਤੇ ਸੈਰ ਸਪਾਟਾ ਉਦਯੋਗਾਂ ਦੇ ਵੱਖ-ਵੱਖ ਆਗੂਆਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸੈਸ਼ਨਾਂ ਦੌਰਾਨ ਵਿਸ਼ਵ ਪੱਧਰ 'ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ।

 'ਟੂਰਿਜ਼ਮ ਇਨ ਮਿਸ਼ਨ ਮੋਡ' ਨੂੰ ਉਤਸ਼ਾਹਿਤ ਕਰਨ ਲਈ ਵਿਚਾਰ-ਵਟਾਂਦਰੇ ਕਰਨ ਅਤੇ ਰਣਨੀਤੀਆਂ ਘੜਨ ਵਾਸਤੇ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿੱਲੀ ਵਿਖੇ 28 ਮਾਰਚ ਅਤੇ 29 ਮਾਰਚ ਨੂੰ ਦੋ ਰੋਜ਼ਾ ਚਿੰਤਨ ਸ਼ਿਵਿਰ ਦਾ ਆਯੋਜਨ ਕੀਤਾ ਗਿਆ ਹੈ।

ਸੈਸ਼ਨ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਅਥਾਹ ਮੌਕਿਆਂ ਬਾਰੇ ਚਾਨਣਾ ਪਾਇਆ। ਉਹਨਾਂ ਨੇ ਡਿਜੀਟਾਈਜ਼ੇਸ਼ਨ, ਰਿਮੋਟ ਟੂਰਿਜ਼ਮ, ਬਾਰਡਰ ਟੂਰਿਜ਼ਮ 'ਤੇ ਧਿਆਨ ਕੇਂਦਰਿਤ ਕਰਨ ਅਤੇ ਸੂਬਿਆਂ ਵਿੱਚ ਇੱਕ ਥੀਮ ਆਧਾਰਿਤ ਰੇਲਗੱਡੀ ਚਲਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਸੂਬੇ ਦੀ ਕੁਦਰਤੀ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ।

ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਭਾਰਤ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਾਸਤੇ ਇੱਕ ਸਹਿਯੋਗੀ ਪਹੁੰਚ ਵਿਕਸਿਤ ਕਰਨਾ ਹੈ। ਵਿਚਾਰ-ਵਟਾਂਦਰੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸੈਰ-ਸਪਾਟਾ ਮਾਰਕੀਟਿੰਗ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਡਿਜੀਟਲ ਤਕਨੀਕਾਂ ਦੀ ਵਰਤੋਂ ਵਰਗੇ ਵਿਸ਼ੇ ਸ਼ਾਮਲ ਹਨ।

ਉਦਘਾਟਨੀ ਸੈਸ਼ਨ ਵਿੱਚ, ਸੈਰ-ਸਪਾਟਾ ਮੰਤਰਾਲੇ ਦੇ ਸਕੱਤਰ ਅਰਵਿੰਦ ਸਿੰਘ ਨੇ ਸ਼ਮੂਲੀਅਤ ਕਰਨ ਵਾਲਿਆਂ ਦਾ ਸਵਾਗਤ ਕੀਤਾ ਅਤੇ ਸੈਰ-ਸਪਾਟਾ ਮੰਤਰਾਲੇ ਦੀਆਂ ਮੁੱਖ ਤਰਜੀਹਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਸੈਸ਼ਨਾਂ ਦੌਰਾਨ ਆਪਣੇ ਵਿਚਾਰ, ਸੁਝਾਅ ਅਤੇ ਅਨੁਭਵ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

SHARE ARTICLE

ਏਜੰਸੀ

Advertisement

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM
Advertisement