
ਕਤਲ ਕੇਸ 'ਚ ਮਿਲਿਆ ਜਵਾਬ; ਜ਼ਮਾਨਤ ਅਰਜ਼ੀ ਕੀਤੀ ਰੱਦ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਵਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਗਈ ਹੈ। ਹਾਈ ਕੋਰਟ ਨੇ ਇੱਕ ਕਤਲ ਕੇਸ ਵਿੱਚ ਜ਼ਮਾਨਤ ਦੀ ਅਰਜ਼ੀ ਦਾ ਫੈਸਲਾ ਕਰਨ ਲਈ ਚੈਟਜੀਪੀਟੀ ਦੀ ਵਰਤੋਂ ਕਰ ਕੇ ਨਿਆਂਇਕ ਅਭਿਆਸ ਵਿੱਚ ਇੱਕ ਨਵੀਂ ਪਹਿਲ ਕੀਤੀ। ਚੈਟਜੀਪੀਟੀ ਤੋਂ ਮਿਲੇ ਜਵਾਬ 'ਤੇ ਹਾਈਕੋਰਟ ਨੇ ਕਤਲ ਮਾਮਲੇ 'ਚ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅਪ੍ਰੈਲ ਦੇ ਪਹਿਲੇ ਹਫ਼ਤੇ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ!
ਲੁਧਿਆਣਾ ਵਿੱਚ ਦਰਜ ਕੇਸ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਵਲੋਂ ਕੀਤੀ ਗਈ। ਹਾਈ ਕੋਰਟ ਨੇ ਚੈਟਜੀਪੀਟੀ ਨੂੰ ਅਪਰਾਧ ਦੀ ਬੇਰਹਿਮੀ ਅਤੇ ਜ਼ਮਾਨਤ 'ਤੇ ਇਸ ਦੇ ਪ੍ਰਭਾਵ ਬਾਰੇ ਪੁੱਛਿਆ। ਇਸ 'ਤੇ ਚੈਟਜੀਪੀਟੀ ਤੋਂ ਮਿਲੇ ਜਵਾਬ ਤੋਂ ਬਾਅਦ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਗਈ। ਜਸਟਿਸ ਨੇ ਦੋਸ਼ੀ ਦੇ ਜੁਰਮ ਨੂੰ ਜ਼ਮਾਨਤੀ ਨਹੀਂ ਮੰਨਿਆ।
ਜ਼ਿਕਰਯੋਗ ਹੈ ਕਿ ਕਈ ਦੇਸ਼ਾਂ ਦੀਆਂ ਅਦਾਲਤਾਂ ਨੇ ਕੇਸਾਂ ਦੀ ਸੁਣਵਾਈ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਹੈ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ।