ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ
Published : Mar 28, 2023, 8:53 pm IST
Updated : Mar 28, 2023, 8:53 pm IST
SHARE ARTICLE
PHOTO
PHOTO

28 ਤੋਂ 31 ਮਾਰਚ 2023 ਤੱਕ ਕਰ ਸਕਣਗੇ ਅਪਲਾਈ

 

ਚੰਡੀਗੜ੍ਹ : ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ  2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ।  

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ।

ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ।

ਸਿੱਖਿਆ ਮੰਤਰੀ ਬੈਂਸ ਨੇ ਇਹ ਵੀ ਦੱਸਿਆ ਕਿ ਸਾਲ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement