ਅੰਮ੍ਰਿਤਪਾਲ ਦੇ ਮਾਮਲੇ 'ਤੇ ਪਤਨੀ ਕਿਰਨਦੀਪ ਕੌਰ ਨੇ ਤੋੜੀ ਚੁੱਪੀ, ਕੀਤੇ ਵੱਡੇ ਖੁਲਾਸੇ !
Published : Mar 28, 2023, 4:17 pm IST
Updated : Mar 28, 2023, 4:17 pm IST
SHARE ARTICLE
Amritpal Singh
Amritpal Singh

ਅੰਮ੍ਰਿਤਪਾਲ ਲਈ ਆਪਣੀ ਨੌਕਰੀ ਅਤੇ ਪਰਿਵਾਰ ਛੱਡ ਦਿੱਤਾ ਹੈ। ਹੁਣ ਮੈਂ ਉਸ ਨੂੰ ਇਸ ਹਾਲਤ ਵਿਚ ਨਹੀਂ ਛੱਡਾਂਗੀ। 

ਅੰਮ੍ਰਿਤਪਾਲ - 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ। ਅੰਮ੍ਰਿਤਪਾਲ ਨੂੰ ਲੈ ਕੇ ਨੇਪਾਲ ਵਿਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਅੰਮ੍ਰਿਤਪਾਲ ਦੀ ਪਤਨੀ ਨੇ ਵੀ ਅੰਮ੍ਰਿਤਪਾਲ ਨੂੰ ਲੈ ਕੇ ਚੁੱਪੀ ਤੋੜ ਦਿੱਤੀ ਹੈ। ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਰਨਦੀਪ ਨੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਅੰਮ੍ਰਿਤਪਾਲ ਹੁਣ ਕਿੱਥੇ ਹੈ ਕਿਉਂਕਿ ਉਸ ਦਾ ਅੰਮ੍ਰਿਤਪਾਲ ਨਾਲ ਕਾਫ਼ੀ ਸਮੇਂ ਤੋਂ ਕੋਈ ਸੰਪਰਕ ਨਹੀਂ ਹੋਇਆ। ਜੇਕਰ ਉਹ ਪੁਲਿਸ ਕੋਲ ਹੈ ਤਾਂ ਉਸ ਨੂੰ ਪੇਸ਼ ਕੀਤਾ ਜਾਵੇ। ਮੈਂ ਅੰਮ੍ਰਿਤਪਾਲ ਲਈ ਆਪਣੀ ਨੌਕਰੀ ਅਤੇ ਪਰਿਵਾਰ ਛੱਡ ਦਿੱਤਾ ਹੈ। ਹੁਣ ਮੈਂ ਉਸ ਨੂੰ ਇਸ ਹਾਲਤ ਵਿਚ ਨਹੀਂ ਛੱਡਾਂਗੀ। 

ਕਿਰਨਦੀਪ ਨੇ ਅੱਗੇ ਕਿਹਾ ਕਿ ਅੰਮ੍ਰਿਤਪਾਲ ਹਮੇਸ਼ਾ ਸੰਸਥਾ ਦੇ ਕੰਮ ਅਤੇ ਧਰਮ ਪ੍ਰਚਾਰ ਨੂੰ ਪਹਿਲ ਦਿੰਦਾ ਹੈ। ਉਸ ਦੀ ਪਹਿਲੀ ਪਸੰਦ ਸਿੱਖ ਦਾ ਪ੍ਰਚਾਰ ਹੈ ਅਤੇ ਮੈਂ ਉਸ ਦੀ ਦੂਜੀ ਪਸੰਦ ਹਾਂ। ਉਹ ਪੰਜਾਬ ਦੇ ਧਰਮ ਅਤੇ ਲੋਕਾਂ ਲਈ ਆਵਾਜ਼ ਬੁਲੰਦ ਕਰਨ ਲਈ ਕਈ ਵੀਡਿਓਜ਼ ਸੋਸ਼ਲ ਮੀਡੀਆ 'ਤੇ ਪਾਉਂਦਾ ਸੀ ਉਸਦੀਆਂ ਕਾਫੀ ਵੀਡਿਓਜ਼ ਮੈਂ ਦੇਖੀਆਂ ਤੇ ਸੁਣੀਆਂ ਸੀ। ਅੰਮ੍ਰਿਤਪਾਲ ਦੇ ਸੰਪਰਕ ਵਿਚ ਵੀ ਮੈਂ ਸੋਸ਼ਲ ਮੀਡੀਆ ਰਾਹੀਂ ਹੀ ਆਈ ਸੀ।

ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਨੇ ਕਿਹਾ ਕਿ ਮੇਰੇ 'ਤੇ ਲੱਗੇ ਸਾਰੇ ਦੋਸ਼ ਗਲਤ ਹਨ। ਮੈਂ ਇੱਥੇ ਦੋ ਮਹੀਨਿਆਂ ਤੋਂ ਰਹਿ ਰਹੀ ਹਾਂ। ਮੈਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕੀਤਾ। ਹੁਣ ਇਹ ਮੇਰਾ ਘਰ ਹੈ। ਛੇ ਮਹੀਨਿਆਂ ਬਾਅਦ ਮੈਂ ਯੂ.ਕੇ. ਜਾਵਾਂਗੀ। ਜੇਕਰ ਅੰਮ੍ਰਿਤਪਾਲ ਵੀ ਮੇਰੇ ਨਾਲ ਚੱਲਣਗੇ ਤਾਂ ਠੀਕ ਹੈ, ਨਹੀਂ ਤਾਂ ਮੈਂ ਭਾਰਤ ਵਾਪਸ ਆਵਾਂਗੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement