Punjab News: ਕਿਸਾਨ ਜਥੇਬੰਦੀ ਦੇ ਪ੍ਰਧਾਨ ਸਮੇਤ 6 ਲੋਕਾਂ ਨੂੰ ਹੋਈ ਕੈਦ, ਬਾਦਲ ਸਰਕਾਰ ਸਮੇਂ ਹੋਇਆ ਸੀ ਕੇਸ
Published : Mar 28, 2024, 10:11 am IST
Updated : Mar 28, 2024, 10:11 am IST
SHARE ARTICLE
6 people including farmer union president imprisoned
6 people including farmer union president imprisoned

ਬਿਜਲੀ ਮੁਲਾਜ਼ਮਾਂ ਵਿਰੁਧ ਕੀਤਾ ਸੀ ਪ੍ਰਦਰਸ਼ਨ

Punjab News: ਜ਼ਿਲ੍ਹਾ ਤਰਨਤਾਰਨ ਦੀ ਸੈਸ਼ਨ ਕੋਰਟ ਵਲੋਂ 2012 ਵਿਚ ਬਿਜਲੀ ਮੁਲਾਜ਼ਮਾਂ ਦਾ ਵਿਰੋਧ ਕਰਨ ਦੇ ਮਾਮਲੇ ਵਿਚ ਦਰਜ ਹੋਏ ਇਕ ਮਾਮਲੇ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਪ੍ਰਧਾਨ ਸਣੇ 6 ਲੋਕਾਂ ਨੂੰ ਛੇ-ਛੇ ਮਹੀਨੇ ਦੀ ਸਜ਼ਾ ਅਤੇ 2000 ਰੁਪਏ ਜੁਰਮਾਨਾ ਕੀਤਾ ਗਿਆ ਹੈ।

ਇਸ ਦੌਰਾਨ ਸਾਰੇ ਮੁਲਜ਼ਮਾਂ ਨੂੰ ਗੋਇੰਦਵਾਲ ਸਾਹਿਬ ਜੇਲ ਭੇਜਿਆ ਗਿਆ ਹੈ, ਜੇਲ ਜਾਂਦੇ ਸਮੇਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਅਤੇ ਉਨ੍ਹਾਂ ਦੇ ਸਾਥੀਆਂ ਆਗੂਆਂ ਵਲੋਂ ਪੰਜਾਬ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਗਈ।

ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਨੇ ਦਸਿਆ ਕਿ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਦੇ ਦੋਵੇਂ ਨੌਜਵਾਨ ਲੜਕੇ ਨਸ਼ੇ ਦੀ ਦਲਦਲ ਵਿਚ ਬੁਰੀ ਤਰ੍ਹਾਂ ਫਸ ਗਏ ਸਨ ਅਤੇ ਇਸ ਦੌਰਾਨ ਪਰਮਜੀਤ ਸਿੰਘ ਬੁਰੀ ਤਰ੍ਹਾਂ ਕਰਜ਼ਈ ਹੋ ਗਏ। ਉਨ੍ਹਾਂ ਨੇ ਅਪਣਾ ਕਰਜ਼ਾ ਉਤਾਰਨ ਲਈ ਘਰ ਵਿਚ ਬਣਾਈ ਆਟਾ ਚੱਕੀ ਅਤੇ ਅਪਣਾ ਘਰ ਵੇਚ ਕੇ ਕਰਜ਼ਾ ਉਤਾਰਿਆ। ਇਸ ਦੌਰਾਨ ਚੱਕੀ ਵੇਚਦੇ ਸਮੇਂ ਉਸ ਨੇ ਹਰੀਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਅਪਣੀ ਚੱਕੀ ਕਿਸੇ ਹੋਰ ਤਾਂ ਲਾਗਉਣਾ ਚਾਹੁੰਦੇ ਹਨ ਅਤੇ ਉਸ ਦਾ ਕੁਨੈਕਸ਼ਨ ਉਸ ਥਾਂ ਉਤੇ ਸ਼ਿਫਟ ਕੀਤਾ ਜਾਵੇ। ਹਰੀਕੇ ਦੇ ਬਿਜਲੀ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਭਰੋਸਾ ਦਿਤਾ ਗਿਆ ਕਿ ਉਹ ਅਜਿਹਾ ਕਰ ਦੇਣਗੇ।

ਉਨ੍ਹਾਂ ਇਲਜ਼ਾਮ ਲਗਾਇਆ ਕਿ ਬਾਅਦ ਵਿਚ ਵਿਭਾਗ ਦੇ ਮੁਲਾਜ਼ਮਾਂ ਵਲੋਂ ਉਸ ਕੋਲੋਂ 1,40,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਪਰਮਜੀਤ ਸਿੰਘ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀਣ ਲੱਗਿਆ। ਇਸ ਮਗਰੋਂ ਕਿਸਾਨ ਜਥੇਬੰਦੀ ਨੇ ਉਸ ਦੇ ਹੱਕ ਵਿਚ ਆ ਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦਾ ਵਿਰੋਧ ਕੀਤਾ ਅਤੇ ਇਸੇ ਵਿਰੋਧ ਵਿਚ ਹੀ ਬਿਜਲੀ ਵਿਭਾਗ ਵਲੋਂ ਉਨ੍ਹਾਂ ਵਿਰੁਧ 2012 ਵਿਚ ਇਕ ਮੁਕੱਦਮਾ ਦਰਜ ਕਰਵਾਇਆ ਗਿਆ।

ਇਸ ਮਾਮਲੇ ਵਿਚ ਅਦਾਲਤ ਵਲੋਂ ਕਿਸਾਨ ਆਗੂ ਸਣੇ 6 ਲੋਕਾਂ ਨੂੰ 6-6 ਮਹੀਨੇ ਦੀ ਸਜ਼ਾ ਅਤੇ 2000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਕਿਸਾਨ ਆਗੂ ਨੇ ਕਹਿਣਾ ਹੈ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਕਿਸਾਨਾਂ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਅਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਵਾਜ਼ ਚੁੱਕਦੇ ਰਹਿਣਗੇ।

(For more Punjabi news apart from 6 people including farmer union president imprisoned, stay tuned to Rozana Spokesman)

 

Location: India, Punjab, Tarn Taran

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM
Advertisement