Punjab News: ‘ਆਪ’ ਦੇ ਵਿਧਾਇਕ ਸੰਦੀਪ ਦਾ ਭਾਜਪਾ ’ਤੇ ਇਲਜ਼ਾਮ, ਭਾਜਪਾ ’ਚ ਸ਼ਾਮਲ ਹੋਣ ਲਈ 25 ਕਰੋੜ ਦੇ ਦਿੱਤੇ ਆਫਰ

By : BALJINDERK

Published : Mar 28, 2024, 11:55 am IST
Updated : Mar 28, 2024, 2:23 pm IST
SHARE ARTICLE
Dr Sandeep Pathak
Dr Sandeep Pathak

Punjab News:ਵਿਦੇਸ਼ੀ ਨੰਬਰਾਂ ਤੋਂ ਆ ਰਹੀਆਂ ਕਾਲਾਂ ,ਵਿਧਾਇਕਾਂ ਨੂੰ ਕਿਹਾ ਜੋ ਤੁਹਾਨੂੰ ਚਾਹੀਦਾ ਮਿਲੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ

Punjab News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਦੀ ਸਿਆਸਤ ਗਰਮਾ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ‘ਆਪ’ ਦੇ ਤਿੰਨ ਵਿਧਾਇਕਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਆ ਰਹੀਆਂ ਹਨ। ਨਾਲ ਹੀ ਭਾਜਪਾ ’ਚ ਸ਼ਾਮਲ ਹੋਣ ਲਈ 25 ਕਰੋੜ ਰੁਪਏ ਤੱਕ ਦੇ ਆਫਰ ਦਿੱਤੇ ਜਾ ਰਹੇ ਹਨ।

ਇਹ ਵੀ ਪੜੋ:Chhattisgarh News: ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਨੇ 2 ਮਹਿਲਾ ਸਮੇਤ 6 ਨਕਸਲੀ ਕੀਤੇ ਢੇਰ  

ਇਸ ਦੇ ਨਾਲ ਹੀ ਹੁਣ ਪਾਰਟੀ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਇਸ ਸਬੰਧੀ ਇਕ ਪੋਸਟ ਪਾਈ ਹੈ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਭਾਜਪਾ ’ਤੇ ਗੰਭੀਰ ਦੋਸ਼ ਲਗਾਏ ਹਨ। ਇਹ ਵੀ ਕਿਹਾ ਗਿਆ ਹੈ ਕਿ ਤੁਹਾਡੇ ਵਿਧਾਇਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਜੋ ਮਰਜ਼ੀ ਕਹੋ, ਤੁਹਾਨੂੰ ਮਿਲ ਜਾਵੇਗਾ, ਜੇਕਰ ਤੁਸੀਂ ਨਾ ਆਏ ਤਾਂ ਤੁਹਾਡੀ ਖੈਰ ਨਹੀਂ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਆਪਣੀ ਪੋਸਟ ਦੇ ਅੰਤ ਵਿੱਚ ਲਿਖਿਆ ਹੈ ਕਿ ਸੱਚ ਦੀ ਜਿੱਤ ਹੋਵੇਗੀ।

ਇਹ ਵੀ ਪੜੋ:Haryana Crime News: ਹਰਿਆਣਾ ’ਚ ਔਰਤ ਨੇ ਫ਼ਾਹਾ ਲਾ ਕੀਤੀ ਖੁਦਕੁਸ਼ੀ 

ਡਾਕਟਰ ਸੰਦੀਪ ਪਾਠਕ ਨੇ ਲਿਖਿਆ ਹੈ ਕਿ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਕੇਜਰੀਵਾਲ ਨੂੰ ਬਹੁਤ ਉਮੀਦਾਂ ਨਾਲ ਚੁਣਿਆ ਹੈ ਅਤੇ ਇਹ ਲੋਕਾਂ ਦਾ ਹੱਕ ਹੈ। ਭਾਜਪਾ ਕਿਸੇ ਪਾਰਟੀ ਵਿਰੁੱਧ ਇਹ ਗੁੰਡਾਗਰਦੀ ਨਹੀਂ ਕਰ ਰਹੀ, ਸਗੋਂ ਦੇਸ਼ ਨਾਲ ਧੋਖਾ ਕਰ ਰਹੀ ਹੈ। ਇਸ ਨਾਲ ਕਿਸੇ ਪਾਰਟੀ ਦਾ ਨਹੀਂ ਸਗੋਂ ਦੇਸ਼ ਦਾ ਨੁਕਸਾਨ ਹੋਵੇਗਾ। ਦੇਸ਼ ਨੂੰ ਤੋੜਨ ਦੀਆਂ ਅਜਿਹੀਆਂ ਕਈ ਕੋਸ਼ਿਸ਼ਾਂ ਪਹਿਲਾਂ ਵੀ ਅੰਗਰੇਜ਼ਾਂ ਅਤੇ ਮੁਗਲਾਂ ਨੇ ਕੀਤੀਆਂ ਸਨ ਪਰ ਇਤਿਹਾਸ ਗਵਾਹ ਹੈ ਕਿ ਉਹ ਸਾਰੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ। ਭਾਜਪਾ ਦੀ ਇਹ ਕੋਸ਼ਿਸ਼ ਵੀ ਨਾਕਾਮ ਰਹੇਗੀ। ਸਾਰਿਆਂ ਨੂੰ ਬੇਨਤੀ ਹੈ ਕਿ ਉਹ ਆਪਣੇ ਦੇਸ਼ ਦੇ ਸੱਭਿਆਚਾਰ ਅਤੇ ਪ੍ਰਮਾਤਮਾ ਵਿੱਚ ਵਿਸ਼ਵਾਸ ਰੱਖਣ। ਸੱਚ ਦੀ ਜਿੱਤ ਹੋਵੇਗੀ।

ਇਹ ਵੀ ਪੜੋ:Punjab News : ਸ਼ੰਭੂ ਸਰਹੱਦ ਨੇੜੇ ਅਣਪਛਾਤਿਆਂ ਨੇ ਬੀਅਰ ਦਾ ਟਰੱਕ ਉਤਾਰਿਆ 

‘ਆਪ’ ਦੇ ਸੀਨੀਅਰ ਆਗੂ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ, ਰਜਿੰਦਰਪਾਲ ਕੌਰ ਛੀਨਾ ਅਤੇ ਅਮਨਦੀਪ ਮੁਸਾਫਿਰ ਨੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਡੱਕਣ ਤੋਂ ਬਾਅਦ ਹੁਣ ਪਾਰਟੀ ਆਗੂਆਂ, ਸੰਸਦ ਮੈਂਬਰਾਂ ਅਤੇ ਕੌਂਸਲਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਰਟੀ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ। ਪਰ ਉਹ ਇਨ੍ਹਾਂ ਅੱਗੇ ਝੁਕਣ ਵਾਲੇ ਨਹੀਂ ਹੈ। ਹਰ ਕਿਸੇ ਨੂੰ ਫੋਨ ਨੰਬਰ +35796718959 ਤੋਂ ਇੱਕ ਕਾਲ ਆਈ।

ਇਹ ਵੀ ਪੜੋ:Punjab news : ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਕੀਤਾ ਗ੍ਰਿਫ਼ਤਾਰ 

ਫੋਨ ਕਰਨ ਵਾਲੇ ਨੇ ਸਾਰਿਆਂ ਨੂੰ ਆਪਣਾ ਨਾਂ ਸੇਵਕ ਸਿੰਘ ਦੱਸਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਲਾਲਚ ਦਿੱਤਾ ਗਿਆ। ਨਾਲ ਹੀ ਉਨ੍ਹਾਂ ਨੂੰ ਮੰਗ ਬਾਰੇ ਵੀ ਪੁੱਛਿਆ ਗਿਆ। ਹਾਲਾਂਕਿ ਤਿੰਨਾਂ ਨੇ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Chandigarh News : ਚੰਡੀਗੜ੍ਹ ਫਾਰਮਾਸਿਊਟੀਕਲ ਕੰਪਨੀ ’ਤੇ ED ਦੀ ਕਾਰਵਾਈ, 1600 ਕਰੋੜ ਦੀ ਬੈਂਕ ਧੋਖਾਧੜੀ ਦਾ ਦੋਸ਼  

 (For more news apart from  'AAP' General Secretary Sandeep blames BJP News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement