Punjab News: PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਕਾਬੂ
Published : Mar 28, 2024, 7:43 pm IST
Updated : Mar 28, 2024, 7:43 pm IST
SHARE ARTICLE
Assistant Lineman of PSPCL caught taking Rs 15,000 bribe
Assistant Lineman of PSPCL caught taking Rs 15,000 bribe

ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ ਬਤੌਰ ਖ਼ਪਤਕਾਰ ਕਲਰਕ ਵਜੋਂ ਕਰਦਾ ਸੀ ਕੰਮ

 

Punjab News: ਚੰਡੀਗੜ੍ਹ: ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,  ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement