Barnala News : ਪੁਲਿਸ ਨੇ 12.16 ਲੱਖ ਦੀ ਨਕਦੀ ਅਤੇ ਹਥਿਆਰ ਸਮੇਤ ਚਾਰ ਮੁਲਜ਼ਮ ਕੀਤੇ ਕਾਬੂ

By : BALJINDERK

Published : Mar 28, 2024, 5:37 pm IST
Updated : Mar 28, 2024, 5:37 pm IST
SHARE ARTICLE
 DSP Barnala giving information
DSP Barnala giving information

Barnala News : ਚੰਡੀਗੜ੍ਹ ਤੋਂ ਆ ਰਹੀ ਸੀ ਫਾਰਚੂਨਰ ਕਾਰ, ਮੁਲਜ਼ਮਾਂ ਖਿਲਾਫ਼ ਕੀਤਾ ਕੇਸ ਦਰਜ 

Barnala News :ਬਰਨਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ’ਚੋਂ ਨਕਦੀ ਅਤੇ ਹਥਿਆਰ ਬਰਾਮਦ ਕੀਤੇ ਹਨ। ਬਡਬਰ ਟੋਲ ਪਲਾਜ਼ਾ ’ਤੇ ਚੰਡੀਗੜ੍ਹ ਤੋਂ ਬਠਿੰਡਾ ਵੱਲ ਆ ਰਹੀ ਇੱਕ ਫਾਰਚੂਨਰ ਕਾਰ ’ਚੋਂ 12 ਲੱਖ 46 ਹਜ਼ਾਰ ਰੁਪਏ ਅਤੇ 12 ਬੋਰ ਦਾ ਪਿਸਤੌਲ ਬਰਾਮਦ ਹੋਇਆ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਰੱਖਣ ਦੀ ਮਨਾਹੀ ਹੈ। ਕਾਰ ਸਵਾਰ ਦਿੱਲੀ ਅਤੇ ਹਰਿਆਣਾ ਦੇ ਵਸਨੀਕ ਸਨ, ਜੋ ਪੁਲਿਸ ਨੂੰ ਨਕਦੀ ਅਤੇ ਰਿਵਾਲਵਰ ਸਬੰਧੀ ਕੋਈ ਦਸਤਾਵੇਜ਼ ਨਹੀਂ ਦਿਖਾ ਸਕੇ। ਪੁਲਿਸ ਨੇ ਨਕਦੀ ਅਤੇ ਰਿਵਾਲਵਰ ਬਰਾਮਦ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜੋ:Punjab News : ਪਾਕਿਸਤਾਨ ਤੋਂ ਗਲਤੀ ਨਾਲ ਸਰਹੱਦ ਪਾਰ ਕਰ ਆਏ ਭਾਰਤ ਦੋ ਨਾਬਾਲਿਗ ਬੱਚੇ ਬਾਘਾ ਸਰਹੱਦ ਤੋਂ ਕੀਤੇ ਰਵਾਨਾ

DSP ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਬਡਬਰ ਟੋਲ ਪਲਾਜ਼ਾ ’ਤੇ ਚੈਕਿੰਗ ਦੌਰਾਨ 12 ਲੱਖ 46 ਹਜ਼ਾਰ ਰੁਪਏ ਦੀ ਨਕਦੀ ਸਮੇਤ ਚਿੱਟੇ ਰੰਗ ਦੀ ਫਾਰਚੂਨਰ ਕਾਰ ਬਰਾਮਦ ਕੀਤੀ ਗਈ। ਕਾਰ ਸਵਾਰ ਇਸ ਨਕਦੀ ਸਬੰਧੀ ਕੋਈ ਵੀ ਜ਼ਰੂਰੀ ਦਸਤਾਵੇਜ਼ ਨਹੀਂ ਦਿਖਾ ਸਕੇ। ਇਸ ਤੋਂ ਇਲਾਵਾ ਪੁਲਿਸ ਨੇ ਇਨ੍ਹਾਂ ਕੋਲੋਂ 32 ਬੋਰ ਦਾ ਰਿਵਾਲਵਰ ਵੀ ਬਰਾਮਦ ਕੀਤਾ ਹੈ, ਜਿਸ ਦਾ ਉਕਤ ਵਿਅਕਤੀਆਂ ਕੋਲ ਕੋਈ ਲਾਇਸੈਂਸ ਨਹੀਂ ਸੀ।

ਇਹ ਵੀ ਪੜੋ:Canada News : ਕੈਨੇਡਾ ਦੇ ਐਡਮਿੰਟਨ ’ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 3 ਪੰਜਾਬੀ ਨੌਜਵਾਨ ਗ੍ਰਿਫ਼ਤਾਰ 

ਬਰਨਾਲਾ ਪੁਲਿਸ ਨੇ ਕਾਰ ’ਚ ਸਵਾਰ ਵਿਅਕਤੀਆਂ ਖ਼ਿਲਾਫ਼ ਥਾਣਾ ਧਨੌਲਾ ’ਚ ਕੇਸ ਦਰਜ ਕਰ ਲਿਆ ਹੈ। DSP ਬਰਨਾਲਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਬਲਜੀਤ ਸਿੰਘ ਵਾਸੀ ਕੈਥਲ, ਵਿਸ਼ਾਲ ਚਾਵਲਾ ਵਾਸੀ ਦਿੱਲੀ, ਨਰੋਤਮ ਕੁਮਾਰ ਵਾਸੀ ਪਿਹੋਵਾ ਅਤੇ ਸੌਰਵ ਆਹੂਜਾ ਵਾਸੀ ਕੁਰੂਕਸ਼ੇਤਰ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਚੋਣ ਕਮਿਸ਼ਨ ਅਤੇ ਆਮਦਨ ਕਰ ਵਿਭਾਗ ਦੀ ਫਲਾਇੰਗ ਸਕੁਐਡ ਟੀਮ ਨੂੰ ਚੌਕੀ ਵਾਲੀ ਥਾਂ ’ਤੇ ਬੁਲਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਇਹ ਵੀ ਪੜੋ:Haryana News : ਸੁਰੱਖਿਆ ਗਾਰਡ ਦਾ ਪੱਥਰ ਮਾਰ ਬੇਰਹਿਮੀ ਨਾਲ ਕੀਤਾ ਕਤਲ, ਲਾਸ਼ ਪਾਰਕ ’ਚ ਮਿਲੀ

(For more news apart from Barnala police arrested four accused with 12.16 lakh cash and weapons News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement