Supriya Sreeneth: ਕਾਂਗਰਸ ਨੇ ਸੁਪ੍ਰੀਆ ਸ਼੍ਰੀਨੇਤ ਦੀ ਟਿਕਟ ਕੱਟੀ, ਕੰਗਨਾ ਰਣੌਤ 'ਤੇ ਕੀਤੀ ਸੀ ਵਿਵਾਦਤ ਪੋਸਟ

By : GAGANDEEP

Published : Mar 28, 2024, 1:59 pm IST
Updated : Mar 28, 2024, 2:53 pm IST
SHARE ARTICLE
Congress cut the ticket of Supriya Sreeneth News
Congress cut the ticket of Supriya Sreeneth News

Supriya Sreeneth: ਆਗਾਮੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕੀਤੀ ਜਿਸ ਵਿਚ ਸੁਪ੍ਰੀਆ ਸ਼੍ਰੀਨੇਤ ਦਾ ਨਹੀਂ ਨਾ

Congress cut the ticket of Supriya Sreeneth News : ਬਾਲੀਵੁੱਡ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਕੰਗਨਾ ਰਣੌਤ 'ਤੇ ਆਪਣੀ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੀ ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਨੂੰ ਇਕ ਹੋਰ ਝਟਕਾ ਲੱਗਾ ਹੈ। ਕਾਂਗਰਸ ਨੇ ਬੁੱਧਵਾਰ ਦੇਰ ਰਾਤ ਆਗਾਮੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਵਿੱਚ 14 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ: MNREGA Wages Increased: ਪੰਜਾਬ ਵਿੱਚ ਵਧੀ ਮਨਰੇਗਾ ਦਿਹਾੜੀ, ਕੇਂਦਰ ਨੇ ਵਧਾ ਕੇ ਕੀਤੀ 322 ਰੁਪਏ 

ਪਾਰਟੀ ਨੇ ਝਾਰਖੰਡ, ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਲਈ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਕਾਂਗਰਸ ਦੀ ਸੂਚੀ ਮੁਤਾਬਕ ਕਾਂਗਰਸ ਨੇ  ਮਹਿਲਾ ਬੁਲਾਰਾ ਸੁਪ੍ਰੀਆ ਸ਼੍ਰਨੀਤ ਦੀ ਟਿਕਟ ਰੱਦ ਕਰ ਦਿਤੀ ਕਿਉਂਕਿ ਇਸ ਸੂਚੀ 'ਚ ਪਾਰਟੀ ਨੇ ਉੱਤਰ ਪ੍ਰਦੇਸ਼ ਦੀ ਮਹਾਰਾਜਗੰਜ ਲੋਕ ਸਭਾ ਸੀਟ ਤੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ, ਜਿੱਥੋਂ ਸੁਪ੍ਰਿਆ ਸ਼੍ਰੀਨੇਤ ਨੇ ਆਖਰੀ ਵਾਰ 2019 'ਚ ਲੋਕ ਸਭਾ ਚੋਣ ਲੜੀ ਸੀ।

ਇਹ ਵੀ ਪੜ੍ਹੋ: CM Mann Baby Girl photo: CM ਭਗਵੰਤ ਮਾਨ ਦੀ ਧੀ ਦੀ ਪਹਿਲੀ ਤਸਵੀਰ ਆਈ ਸਾਹਮਣੇ

ਸੁਪ੍ਰਿਆ ਸ਼੍ਰੀਨੇਤ ਇਹ ਚੋਣ ਭਾਜਪਾ ਉਮੀਦਵਾਰ ਪੰਕਜ ਚੌਧਰੀ ਤੋਂ ਹਾਰ ਗਈ ਸੀ। ਇਸ ਵਾਰ ਕਾਂਗਰਸ ਨੇ ਮਹਾਰਾਜਗੰਜ ਜ਼ਿਲ੍ਹੇ ਦੀ ਫਰੇਂਦਾ ਵਿਧਾਨ ਸਭਾ ਤੋਂ ਮੌਜੂਦਾ ਵਿਧਾਇਕ ਸੁਪ੍ਰੀਆ ਸ਼੍ਰਨੀਤ ਦੀ ਥਾਂ ਵੀਰੇਂਦਰ ਚੌਧਰੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇਤਾਵਾਂ ਸੁਪ੍ਰੀਆ ਸ਼੍ਰਨੀਤ ਅਤੇ ਐਚਐਸ ਅਹੀਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਰਣੌਤ ਅਤੇ ਮੰਡੀ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਕੇ ਵੱਡਾ ਸਿਆਸੀ ਵਿਵਾਦ ਖੜ੍ਹਾ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਿਵਾਦ ਪੈਦਾ ਹੋਣ 'ਤੇ ਕਾਂਗਰਸ ਦੇ ਬੁਲਾਰੇ ਸ਼੍ਰੀਨਾਤੇ ਨੇ ਸੋਮਵਾਰ ਨੂੰ ਆਪਣੇ ਬਚਾਅ 'ਚ ਕਿਹਾ ਕਿ ਉਸ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਕਈ ਲੋਕ ਸੰਚਾਲਿਤ ਕਰਦੇ ਹਨ ਅਤੇ ਉਨ੍ਹਾਂ 'ਚੋਂ ਇਕ ਨੇ ਅਣਉਚਿਤ ਪੋਸਟ ਕੀਤੀ ਸੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੈਨੂੰ ਪਤਾ ਲੱਗਾ ਮੈਂ ਉਸ ਪੋਸਟ ਨੂੰ ਹਟਾ ਦਿਤਾ। ਜੋ ਲੋਕ ਮੈਨੂੰ ਜਾਣਦੇ ਹਨ ਉਹ ਵੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਮੈਂ ਕਦੇ ਵੀ ਕਿਸੇ ਵੀ ਔਰਤ ਪ੍ਰਤੀ ਨਿੱਜੀ ਅਤੇ ਅਸ਼ਲੀਲ ਟਿੱਪਣੀ ਨਹੀਂ ਕਰ ਸਕਦੀ। ਮੈਂ ਜਾਣਨਾ ਚਾਹੁੰਦੀ ਹਾਂ ਕਿ ਇਹ ਕਿਵੇਂ ਹੋਇਆ।

(For more news apart from 'Congress cut the ticket of Supriya Sreeneth News ' stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement