Kapurthala News: ਮਤਰੇਏ ਪਿਓ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਧੀ ਨਾਲ ਜ਼ਬਰਦਸਤੀ ਬਣਾਏ ਸਰੀਰਕ ਸਬੰਧ
Published : Mar 28, 2024, 10:06 am IST
Updated : Mar 28, 2024, 10:06 am IST
SHARE ARTICLE
Father raped his daughter Kapurthala News in punjabi
Father raped his daughter Kapurthala News in punjabi

Kapurthala News: ਪੁਲਿਸ ਨੇ ਮੁਲਜ਼ਮ ਦੀ ਭਾਲ ਕੀਤੀ ਸ਼ੁਰੂ

Father raped his daughter Kapurthala News in punjabi : ਕਪੂਰਥਲਾ 'ਚ ਪਿਤਾ ਵਲੋਂ ਨਾਬਾਲਗ ਮਤਰੇਈ ਧੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਦੀ ਮਾਂ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਦੀ ਪੁਲਿਸ ਨੇ ਦੋਸ਼ੀ ਪਿਤਾ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਐਸਐਚਓ ਸੰਜੀਵਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Khanna News: ਕੈਨੇਡਾ ਭੇਜਣ ਦੇ ਨਾਂ 'ਤੇ ਕੀਤੀ ਠੱਗੀ, ਟਰੈਵਲ ਏਜੰਟ ਨੇ ਲੱਖਾਂ ਰੁਪਏ ਲੈ ਕੇ ਨਹੀਂ ਦਿਤਾ ਵੀਜ਼ਾ 

ਥਾਣਾ ਸਿਟੀ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਮਹਿਤਾਬਗੜ੍ਹ ਦੀ ਰਹਿਣ ਵਾਲੀ ਇਕ ਔਰਤ ਨੇ ਦੱਸਿਆ ਕਿ ਉਸ ਦੀ ਇਕ 17 ਸਾਲ ਦੀ ਲੜਕੀ ਹੈ। ਉਸ ਦਾ ਦੂਜਾ ਵਿਆਹ ਰੌਸ਼ਨ ਲਾਲ ਵਾਸੀ ਸ਼ਰਮਾ ਕਲੋਨੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਹ ਆਪਣੇ ਬੱਚਿਆਂ ਸਮੇਤ ਕਪੂਰਥਲਾ ਦੀ ਇੱਕ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰੋਸ਼ਨ ਲਾਲ ਨਾਲ ਰਹਿਣ ਲੱਗੀ।

ਇਹ ਵੀ ਪੜ੍ਹੋ: CM Bhagwant Mann Baby News: CM ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਬੱਚੇ ਨੂੰ ਦਿਤਾ ਜਨਮ  

ਉਸ ਨੇ ਦੱਸਿਆ ਕਿ ਉਹ ਰੋਸ਼ਨ ਲਾਲ ਨਾਲ ਕਰੀਬ ਇੱਕ ਸਾਲ ਤੋਂ ਰਹਿ ਰਹੀ ਸੀ। ਇੱਕ ਮਹੀਨਾ ਪਹਿਲਾਂ ਉਹ ਆਪਣੀ ਧੀ ਨਾਲ ਘਰ ਵਿੱਚ ਸੁੱਤੀ ਪਈ ਸੀ ਤਾਂ ਰੌਸ਼ਨ ਲਾਲ ਉਸ ਦੀ ਬਾਂਹ ਫੜ ਕੇ ਉਸ ਨੂੰ ਜਗਾ ਰਿਹਾ ਸੀ। ਇਸ ਦੌਰਾਨ ਉਸ ਦੀ ਜਾਗ ਖੁੱਲ ਗਈ। ਜਦੋਂ ਉਸ ਨੇ ਰੋਸ਼ਨ ਲਾਲ ਨੂੰ ਧੀ ਨੂੰ ਇਸ ਤਰ੍ਹਾਂ ਜਗਾਉਣ ਬਾਰੇ ਪੁੱਛਿਆ ਤਾਂ ਉਸ ਨੇ ਸਵਾਲ ਟਾਲ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਜਦੋਂ ਉਸ ਨੇ ਆਪਣੀ ਲੜਕੀ ਤੋਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ 17 ਜਨਵਰੀ 2024 ਨੂੰ ਜਦੋਂ ਉਹ (ਉਸ ਦੀ ਮਾਂ) ਕਿਸੇ ਨਾਲ ਕੰਮ ਲਈ ਬਾਹਰ ਗਈ ਹੋਈ ਸੀ ਤਾਂ ਉਸ ਦਿਨ ਸਾਢੇ 3 ਤੋਂ 4 ਵਜੇ ਦੇ ਦਰਮਿਆਨ ਰੌਸ਼ਨ ਲਾਲ ਨੇ ਦੋ ਵਾਰ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਥਾਣਾ ਸਿਟੀ ਪੁਲਿਸ ਨੇ ਪੀੜਤ ਨਾਬਾਲਗ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਰੌਸ਼ਨ ਲਾਲ ਖ਼ਿਲਾਫ਼ ਧਾਰਾ 376 ਆਈਪੀਸੀ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

(For more news apart from 'Father raped his daughter Kapurthala News in punjabi ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement