Punjab News: ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਵਿਰੁਧ ਪ੍ਰਦਰਸ਼ਨ ਕਰਨ ਵਾਲੇ AAP ਵਰਕਰਾਂ ਵਿਰੁਧ FIR; ਭਾਲ ’ਚ ਜੁਟੀ ਪੁਲਿਸ
Published : Mar 28, 2024, 11:57 am IST
Updated : Mar 28, 2024, 11:57 am IST
SHARE ARTICLE
FIR on AAP workers protesting against Sushil Rinku and Sheetal Angural
FIR on AAP workers protesting against Sushil Rinku and Sheetal Angural

ਪ੍ਰਦਰਸ਼ਨ ਦੌਰਾਨ ਜਲੰਧਰ ਪੱਛਮੀ 'ਚ ਕੁੱਝ ਲੋਕਾਂ ਨੇ ਸਰਕਾਰੀ ਬੋਰਡ ਪਾੜ ਦਿਤੇ

Punjab News: ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਕੱਲ੍ਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਵਰਕਰਾਂ ਨੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਦੋਵਾਂ ਆਗੂਆਂ ਵਿਰੁਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਜਲੰਧਰ ਪੱਛਮੀ 'ਚ ਕੁੱਝ ਲੋਕਾਂ ਨੇ ਸਰਕਾਰੀ ਬੋਰਡ ਪਾੜ ਦਿਤੇ, ਜਿਸ ਤੋਂ ਬਾਅਦ ਪੁਲਿਸ ਨੇ ਵੀਡੀਓਗ੍ਰਾਫੀ ਕਰਵਾ ਕੇ ਅਣਪਛਾਤੇ ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਵੀਡੀਓਗ੍ਰਾਫੀ ਕਰਵਾ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵਲੋਂ ਪ੍ਰਦਰਸ਼ਨ ਬਾਰੇ ਚੋਣ ਕਮਿਸ਼ਨ ਨੂੰ ਪਹਿਲਾਂ ਹੀ ਦੱਸ ਦਿਤਾ ਗਿਆ ਸੀ, ਜਿਸ ਕਾਰਨ ਚੋਣ ਅਧਿਕਾਰੀਆਂ ਨੇ ਮੌਕੇ 'ਤੇ ਹੀ ਵੀਡੀਓਗ੍ਰਾਫੀ ਕਰਵਾਈ। ਪੁਲਿਸ ਨੇ ਆਈਪੀਸੀ ਦੀ ਧਾਰਾ 283,427, ਜਨਤਕ ਜਾਇਦਾਦ (ਨੁਕਸਾਨ ਦੀ ਰੋਕਥਾਮ) ਐਕਟ 1985 ਦੀ ਧਾਰਾ 3 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਖ਼ਬਰਾਂ ਅਨੁਸਾਰ ਰਿੰਕੂ ਅਤੇ ਅਗੁਰਾਲ ਦੇ ਘਰ ਦੇ ਬਾਹਰ ਧਰਨੇ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀ ਬਲਕਾਰ ਸਿੰਘ ਵੀ ਅਪਣੇ ਸਮਰਥਕਾਂ ਨਾਲ ਪੁੱਜੇ ਸਨ। ਮੰਤਰੀ ਬਲਕਾਰ ਸਿੰਘ ਨੇ ਕਿਹਾ ਸੀ ਕਿ ਸਾਰੇ ਨੇਤਾਵਾਂ ਨੂੰ ਸਹੀ ਪਾਰਟੀ 'ਚ ਸ਼ਾਮਲ ਹੋਣ ਦਾ ਅਧਿਕਾਰ ਹੈ ਪਰ ਦੋਵਾਂ ਆਗੂਆਂ ਨੇ ਸਹਿਯੋਗ ਨਹੀਂ ਦਿਤਾ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਸੰਸਦ ਮੈਂਬਰ ਰਿੰਕੂ 'ਤੇ ਭਰੋਸਾ ਕੀਤਾ ਸੀ ਅਤੇ ਉਨ੍ਹਾਂ ਨੂੰ ਮੁੜ ਜਲੰਧਰ ਤੋਂ ਅਪਣਾ ਉਮੀਦਵਾਰ ਐਲਾਨ ਦਿਤਾ ਸੀ ਪਰ ਦੋਵਾਂ ਆਗੂਆਂ ਨੇ ਆਮ ਆਦਮੀ ਪਾਰਟੀ ਨਾਲ ਧੋਖਾ ਕੀਤਾ। ਬੀਤੇ ਦਿਨੀਂ ਹੋਈ ਮੀਟਿੰਗ ਵਿਚ ਪਾਰਟੀ ਨੇ ਰਿੰਕੂ ਨੂੰ ਇੱਜ਼ਤ ਨਾਲ ਲੜਨ ਲਈ ਪ੍ਰੇਰਿਆ ਸੀ ਪਰ ਰਿੰਕੂ ਅਤੇ ਅੰਗੁਰਾਲ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰੇ।

(For more Punjabi news apart from FIR on AAP workers protesting against Sushil Rinku and Sheetal Angural, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement