Gurdaspur News: ਪਤਨੀ ਦੇ ਪ੍ਰੇਮ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਨੇ ਨਿਗਲਿਆ ਜ਼ਹਿਰ, ਹੋਈ ਮੌਤ

By : GAGANDEEP

Published : Mar 28, 2024, 8:17 am IST
Updated : Mar 28, 2024, 8:17 am IST
SHARE ARTICLE
Husband swallowed poison Gurdaspur News
Husband swallowed poison Gurdaspur News

Gurdaspur News: ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਖ਼ਿਲਾਫ਼ ਕੇਸ ਦਰਜ

Husband swallowed poison Gurdaspur News : ਗੁਰਦਾਸਪੁਰ 'ਚ ਇਕ ਨੌਜਵਾਨ ਨੇ ਆਪਣੀ ਪਤਨੀ ਦੇ ਦੂਜੇ ਵਿਅਕਤੀ ਨਾਲ ਪ੍ਰੇਮ ਸਬੰਧਾਂ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਨਹਿਰ ਦੇ ਕੰਢੇ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਪਰਿਵਾਰ ਵਾਲੇ ਉਸ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਇਹਨਾਂ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ 

ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਜਤਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕਾਹਨੂੰਵਾਨ ਨੇ ਦੱਸਿਆ ਹੈ ਕਿ ਉਸ ਦੇ 35 ਸਾਲਾ ਭਰਾ ਲਖਵਿੰਦਰ ਸਿੰਘ ਦਾ ਵਿਆਹ 2016 ਵਿੱਚ ਅਮਨਦੀਪ ਕੌਰ ਵਾਸੀ ਨਾਥਪੁਰ ਥਾਣਾ ਕਾਦੀਆਂ ਨਾਲ ਹੋਇਆ ਸੀ। ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਕਿ ਲਖਵਿੰਦਰ ਸਿੰਘ ਦੀ ਪਤਨੀ ਅਮਨਦੀਪ ਕੌਰ ਦਾ ਚਾਲ-ਚਲਣ ਠੀਕ ਨਹੀਂ ਸੀ ਅਤੇ ਉਸ ਦੇ ਸਬੰਧ ਬਗੋਲ ਵਾਸੀ ਮਨਜੀਤ ਸਿੰਘ ਨਾਲ ਸਨ।

ਇਹ ਵੀ ਪੜ੍ਹੋ: IPL24: ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਮੁੰਬਈ ਇੰਡੀਅਨਜ਼ ਨੂੰ 31 ਦੌੜਾਂ ਨਾਲ ਹਰਾਇਆ 

ਇਨ੍ਹਾਂ ਸਬੰਧਾਂ ਬਾਰੇ ਮ੍ਰਿਤਕ ਲਖਵਿੰਦਰ ਸਿੰਘ ਨੂੰ ਪਤਾ ਲੱਗ ਗਿਆ ਸੀ ਪਰ ਉਸ ਦੇ ਵਾਰ-ਵਾਰ ਸਮਝਾਉਣ ਦੇ ਬਾਵਜੂਦ ਉਸ ਦੀ ਪਤਨੀ ਸੁਧਰੀ ਨਹੀਂ। ਇਸ ਤੋਂ ਦੁਖੀ ਹੋ ਕੇ ਲਖਵਿੰਦਰ ਸਿੰਘ ਨੇ ਜ਼ਹਿਰੀਲੀ ਦਵਾਈ ਖਾ ਲਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਥਾਣਾ ਕਾਹਨੂੰਵਾਨ ਦੇ ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 306 ਅਤੇ 34 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਿਹਾ ਹੈ। ਮਾਮਲੇ 'ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

(For more news apart from 'Husband swallowed poison Gurdaspur News' stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement