Court News: ਨਕਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; ਪੰਜਾਬ ਹਰਿਆਣਾ ਹਾਈ ਕੋਰਟ ਵਿਚ ਜਨਹਿਤ ਪਟੀਸ਼ਨ ਦਾਇਰ
Published : Mar 28, 2024, 5:19 pm IST
Updated : Mar 28, 2024, 5:19 pm IST
SHARE ARTICLE
High Court
High Court

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਚੋਣ ਜ਼ਾਬਤਾ ਲਾਗੂ ਹੋਣ ਅਤੇ ਲੋਕ ਸਭਾ ਚੋਣਾਂ ਦੇ ਬਾਵਜੂਦ ਦੋਸ਼ੀਆਂ ਨੂੰ ਨਕਲੀ ਸ਼ਰਾਬ ਵੇਚਣ ਦੀ ਖੁੱਲ੍ਹ ਦਿਤੀ ਜਾ ਰਹੀ ਹੈ।

Court News: ਪੰਜਾਬ ਵਿਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਇਸ ਕਾਰਨ ਹਾਲ ਹੀ ਵਿਚ ਹੋਈਆਂ ਮੌਤਾਂ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਰ ਬਿਕਰਮਜੀਤ ਸਿੰਘ ਬਾਜਵਾ ਵਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਚੋਣ ਜ਼ਾਬਤਾ ਲਾਗੂ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਬਾਵਜੂਦ ਦੋਸ਼ੀਆਂ ਨੂੰ ਮਾੜੇ ਇਰਾਦਿਆਂ ਨਾਲ ਨਕਲੀ ਸ਼ਰਾਬ ਵੇਚਣ ਦੀ ਖੁੱਲ੍ਹ ਦਿਤੀ ਜਾ ਰਹੀ ਹੈ।

ਸੰਗਰੂਰ ਜ਼ਿਲ੍ਹੇ ਦੇ ਪਿੰਡ ਰਵਿਦਾਸ ਪੁਰਾ, ਤਿੱਬੜੀ, ਗੁਜਰਾਂ, ਓਪਲੀ ਅਤੇ ਢੰਡੋਲੀ ਖੁਰਦ ਵਿਚ ਪਿਛਲੇ ਦਿਨਾਂ ਵਿਚ ਇਸ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ। ਪਟੀਸ਼ਨ ਵਿਚ ਇਲਜ਼ਾਮ ਲਾਇਆ ਗਿਆ ਹੈ ਕਿ ਪੰਜਾਬ ਵਿਚ ਇਹ ਤੀਜੀ ਵੱਡੀ ਘਟਨਾ ਹੈ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਨੂੰ ਸਜ਼ਾ ਮਿਲੀ ਅਤੇ ਨਾ ਹੀ ਪੁਲਿਸ ਨਕਲੀ ਸ਼ਰਾਬ ਵੇਚਣ ਵਾਲੇ ਗਰੋਹ ਦੇ ਗਠਜੋੜ ਨੂੰ ਤੋੜ ਸਕੀ।    

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਨਕਲੀ ਸ਼ਰਾਬ 'ਚ ਮਿਥੇਨੌਲ ਮਿਲਾਇਆ ਗਿਆ ਸੀ, ਜੋ ਮਨੁੱਖਾਂ ਲਈ ਘਾਤਕ ਹੈ। ਨਤੀਜੇ ਵਜੋਂ ਮਿਥੇਨੌਲ ਦੀ ਵਿਕਰੀ ਲਈ ਸਖ਼ਤ ਦਿਸ਼ਾ-ਨਿਰਦੇਸ਼ ਲਾਗੂ ਕਰਨ ਦੀ ਲੋੜ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਸਖ਼ਤ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਜਾਣ, ਤਾਂ ਜੋ ਮਿਥੇਨੌਲ ਦੀ ਵਰਤੋਂ ਸਿਰਫ਼ ਉਸੇ ਉਦੇਸ਼ ਲਈ ਕੀਤੀ ਜਾ ਸਕੇ, ਜਿਸ ਲਈ ਇਸ ਨੂੰ ਬਣਾਇਆ ਗਿਆ ਹੈ ਅਤੇ ਮਿਥੇਨੌਲ ਦੀ ਵਿਕਰੀ, ਖਰੀਦ ਅਤੇ ਆਵਾਜਾਈ 'ਤੇ ਪੂਰੀ ਤਰ੍ਹਾਂ ਨਾਲ ਸਰਕਾਰ ਦਾ ਰਿਕਾਰਡ ਹੋਣਾ ਚਾਹੀਦਾ ਹੈ।  

ਹਰੇਕ ਉਦਯੋਗਿਕ ਇਕਾਈ ਦੁਆਰਾ ਮਿਥਾਈਲਿਨ ਦੀ ਵਰਤੋਂ ਕੀਤੀ ਗਈ ਮਾਤਰਾ ਅਤੇ ਯੂਨਿਟ ਨੂੰ ਅਲਾਟ ਕੀਤੀ ਗਈ ਮਾਤਰਾ ਬਾਰੇ ਇਕ ਸਵੈ-ਘੋਸ਼ਣਾ ਪੱਤਰ ਲਿਆ ਜਾ ਸਕਦਾ ਹੈ ਅਤੇ ਬਾਅਦ ਵਿਚ ਸੁਰੱਖਿਆ ਉਪਾਅ ਕੀਤੇ ਜਾ ਸਕਦੇ ਹਨ, ਕਿਉਂਕਿ ਮੇਥਾਈਲਿਨ ਇਕ ਜ਼ਰੂਰੀ ਸਮੱਗਰੀ ਹੈ ਅਤੇ ਇਸ ਤੋਂ ਬਿਨਾਂ ਮਿਲਾਵਟੀ ਸ਼ਰਾਬ ਨਹੀਂ ਬਣਾਈ ਜਾ ਸਕਦੀ ਹੈ। ਇਹ ਪਟੀਸ਼ਨ ਹੁਣੇ ਹੀ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਹੈ ਅਤੇ ਇਸ ਨੂੰ ਸੁਣਵਾਈ ਲਈ ਅਗਲੇ ਹਫ਼ਤੇ ਰੈਗੂਲਰ ਬੈਂਚ ਅੱਗੇ ਸੂਚੀਬੱਧ ਕੀਤਾ ਜਾ ਸਕਦਾ ਹੈ।

(For more Punjabi news apart from PIL filed in high court on punjab hooch tragedy, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:12 AM

ਦੋਸਤਾਂ-ਰਿਸ਼ਤੇਦਾਰਾਂ ਤੋਂ ਕਰਜ਼ਾ ਲੈ ਕੇ ਖਿਡਾਰੀਆਂ ਨੂੰ ਓਲੰਪਿਕ ਲਈ ਤਿਆਰ ਕਰ ਰਿਹਾ ਫ਼ੌਜੀ ਪਤੀ-

17 Sep 2024 9:18 AM
Advertisement