
CM Bhagwant Mann Baby Girl: ਜੱਚਾ-ਬੱਚਾ ਦੋਵੇਂ ਤੰਦਰੁਸਤ- CM ਮਾਨ
Punjab CM Bhagwant Mann Baby Girl News: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿਤਾ ਹੈ। ਸੀਐਮ ਭਗਵੰਤ ਮਾਨ ਦੀ ਪਤਨੀ ਦੀ ਰਾਤ ਤਬੀਅਤ ਖਰਾਬ ਹੋ ਗਈ ਸੀ ਜਿਸ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ: Ravneet Bittu: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਤੇ ਦਿੱਲੀ 'ਚ 'ਆਪ' ਸਰਕਾਰ ਡਿੱਗੇਗੀ, ਕਈ ਵਿਧਾਇਕ ਸਾਡੇ ਸੰਪਰਕ 'ਚ ਹਨ- ਰਵਨੀਤ ਬਿੱਟੂ
ਹਾਲਾਂਕਿ ਪਤਨੀ ਤੇ ਬੱਚੀ ਤੰਦਰੁਸਤ ਹੈ। ਸੀਐਮ ਭਗਵੰਤ ਮਾਨ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ।
ਇਹ ਵੀ ਪੜ੍ਹੋ: Kapurthala News: ਮਤਰੇਏ ਪਿਓ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਧੀ ਨਾਲ ਜ਼ਬਰਦਸਤੀ ਬਣਾਏ ਸਰੀਰਕ ਸਬੰਧ
ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਖੁਦ ਪਤਨੀ ਦੇ ਗਰਭਵਤੀ ਹੋਣ ਦੀ ਜਾਣਕਾਰੀ ਦਿਤੀ ਸੀ। ਉਨ੍ਹਾਂ ਨੇ 26 ਜਨਵਰੀ ਮੌਕੇ ਲੁਧਿਆਣਾ 'ਚ ਰੱਖੇ ਸਰਕਾਰੀ ਸਮਾਗਮ ਵਿਚ ਕਿਹਾ ਸੀ ਕਿ ਉਨ੍ਹਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from 'Punjab CM Bhagwant Mann Baby Girl News ' stay tuned to Rozana Spokesman)
Blessed with baby Girl.. pic.twitter.com/adzmlIxEbb
— Bhagwant Mann (@BhagwantMann) March 28, 2024