Punjab News: ਅੰਮ੍ਰਿਤਸਰ 'ਚ ਨੌਜਵਾਨ ਨੇ ਲਾਇਆ ਫਾਹਾ, ਪਤਨੀ ਗਈ ਹੋਈ ਸੀ ਪੇਕੇ 
Published : Mar 28, 2024, 2:48 pm IST
Updated : Mar 28, 2024, 2:48 pm IST
SHARE ARTICLE
File Photo
File Photo

ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਨੌਜਵਾਨ 

Punjab News: ਅੰਮ੍ਰਿਤਸਰ - ਅੰਮ੍ਰਿਤਸਰ ਦੇ ਗੋਕੁਲ ਵਿਹਾਰ 'ਚ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਸਮੇਂ ਉਸ ਨੇ ਖੁਦਕੁਸ਼ੀ ਕੀਤੀ, ਉਸ ਦੀ ਪਤਨੀ ਆਪਣੇ ਪੇਕੇ ਘਰ ਗਈ ਹੋਈ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

43 ਸਾਲਾ ਕਮਲ ਕੁਮਾਰ ਸ਼ਰਮਾ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਦਵਾਈ ਲੈ ਰਿਹਾ ਸੀ। ਉਹ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਕਮਲ ਦੀ ਇੱਕ 13 ਸਾਲ ਦੀ ਬੇਟੀ ਵੀ ਹੈ। ਉਸ ਦੀ ਪਤਨੀ ਮੰਗਲਵਾਰ ਨੂੰ ਆਪਣੇ ਪੇਕੇ ਘਰ ਗਈ ਹੋਈ ਸੀ। ਹਰ ਰੋਜ਼ ਉਸ ਨਾਲ ਫ਼ੋਨ 'ਤੇ ਗੱਲ ਹੁੰਦੀ ਸੀ। ਅਗਲੇ ਦਿਨ ਬੁੱਧਵਾਰ ਰਾਤ ਨੂੰ ਜਦੋਂ ਉਸ ਦੀ ਪਤਨੀ ਆਪਣੇ ਪੇਕੇ ਘਰ ਤੋਂ ਵਾਪਸ ਆਈ ਤਾਂ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ।

ਪਤਨੀ ਨੇ ਕਾਫ਼ੀ ਬੁਲਾਇਆ ਪਰ ਕਮਲ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਗੁਆਂਢ ਦੇ ਇੱਕ ਲੜਕੇ ਨੂੰ ਛੱਤ ਰਾਹੀਂ ਅੰਦਰ ਭੇਜਿਆ, ਜਿੱਥੇ ਉਸ ਨੇ ਦੇਖਿਆ ਕਿ ਕੰਵਲ ਪੱਖੇ ਨਾਲ ਲਟਕ ਰਿਹਾ ਸੀ। ਗੁਆਂਢੀਆਂ ਅਨੁਸਾਰ ਕਮਲ ਕਿਸ਼ੋਰ ਸ਼ਰਮਾ ਦਾ ਕੋਈ ਪਰਿਵਾਰਕ ਝਗੜਾ ਨਹੀਂ ਸੀ ਅਤੇ ਉਸ ਦੀ ਪਤਨੀ ਵੀ ਉਸ ਦੀ ਇੱਛਾ ਅਨੁਸਾਰ ਆਪਣੇ ਪੇਕੇ ਘਰ ਗਈ ਹੋਈ ਸੀ, ਫਿਰ ਵੀ ਉਸ ਨੇ ਅਚਾਨਕ ਪਤਨੀ ਦੇ ਪਿੱਛੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।    

(For more Punjabi news apart from The young man hanged himself in Amritsar, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement