Punjab Weather Update: ਪੰਜਾਬ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਇਹਨਾਂ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

By : GAGANDEEP

Published : Mar 28, 2024, 7:31 am IST
Updated : Mar 28, 2024, 7:33 am IST
SHARE ARTICLE
Punjab Weather Update news in punjabi
Punjab Weather Update news in punjabi

Punjab Weather Update: ਆਉਣ ਵਾਲੇ ਤਿੰਨ ਦਿਨਾਂ 'ਚ ਪੰਜਾਬ 'ਚ ਬੱਦਲਾਂ ਕਾਰਨ ਗਰਮੀ ਦਾ ਅਸਰ ਦੇਖਣ ਨੂੰ ਮਿਲੇਗਾ।

Punjab Weather Update news in punjabi : ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਅੱਜ ਵੀਰਵਾਰ ਨੂੰ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ: IPL24: ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਮੁੰਬਈ ਇੰਡੀਅਨਜ਼ ਨੂੰ 31 ਦੌੜਾਂ ਨਾਲ ਹਰਾਇਆ

ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਇਡਲੀ ਚਾਟ

ਆਉਣ ਵਾਲੇ ਤਿੰਨ ਦਿਨਾਂ 'ਚ ਪੰਜਾਬ 'ਚ ਬੱਦਲਾਂ ਕਾਰਨ ਗਰਮੀ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਜਿਵੇਂ ਹੀ ਬੱਦਲ ਸਾਫ਼ ਹੋਣਗੇ, ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਆਵੇਗੀ। ਰਾਤ ਨੂੰ ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਜਾਵੇਗਾ। ਫਿਲਹਾਲ ਜ਼ਿਆਦਾਤਰ ਸ਼ਹਿਰਾਂ 'ਚ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ ਅਤੇ 16 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

(For more news apart from 'Punjab Weather Update' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement