Khanna News: ਕੈਨੇਡਾ ਭੇਜਣ ਦੇ ਨਾਂ 'ਤੇ ਕੀਤੀ ਠੱਗੀ, ਟਰੈਵਲ ਏਜੰਟ ਨੇ ਲੱਖਾਂ ਰੁਪਏ ਲੈ ਕੇ ਨਹੀਂ ਦਿਤਾ ਵੀਜ਼ਾ

By : GAGANDEEP

Published : Mar 28, 2024, 8:49 am IST
Updated : Mar 28, 2024, 8:49 am IST
SHARE ARTICLE
The travel agent took lakhs of rupees and did not give the visa Khanna News
The travel agent took lakhs of rupees and did not give the visa Khanna News

Khanna News: ਪੈਸੇ ਮੋੜਨ ਤੋਂ ਵੀ ਕੀਤਾ ਸਾਫ਼ ਇਨਕਾਰ, ਪੁਲਿਸ ਨੇ ਕੀਤਾ ਕਾਬੂ

The travel agent took lakhs of rupees and did not give the visa Khanna News: ਖੰਨਾ ਦੇ ਮਲੌਦ ਥਾਣਾ ਪੁਲਿਸ ਨੇ 3 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਜਸਵੀਰ ਸਿੰਘ ਵਾਸੀ ਵਜੀਦਕੇ ਖੁਰਦ (ਬਰਨਾਲਾ) ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਬੁੱਧਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਲੁਧਿਆਣਾ ਜੇਲ ਭੇਜ ਦਿਤਾ।

ਇਹ ਵੀ ਪੜ੍ਹੋ: Gurdaspur News: ਪਤਨੀ ਦੇ ਪ੍ਰੇਮ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਨੇ ਨਿਗਲਿਆ ਜ਼ਹਿਰ, ਹੋਈ ਮੌਤ  

ਥਾਣਾ ਸਹਾਰਨਮਾਜਰਾ ਦੀ ਰਹਿਣ ਵਾਲੀ ਇੰਦਰਜੀਤ ਕੌਰ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 406, 420 ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਥਾਣਾ ਮਲੌਦ ਵਿਚ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਨੇ ਟਰੈਵਲ ਏਜੰਟ ਜਸਵੀਰ ਸਿੰਘ ਨਾਲ ਗੱਲ ਕੀਤੀ। ਜਸਵੀਰ ਨੇ ਕੈਨੇਡਾ ਭੇਜਣ ਦੇ ਬਦਲੇ 10 ਲੱਖ ਰੁਪਏ ਮੰਗੇ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਇਹਨਾਂ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਪਹਿਲਾਂ ਜਸਵੀਰ ਦੇ ਖਾਤੇ ਵਿਚ 1 ਲੱਖ ਰੁਪਏ ਟਰਾਂਸਫਰ ਕੀਤੇ ਗਏ। ਬਾਅਦ ਵਿੱਚ ਪਾਸਪੋਰਟ ਸਮੇਤ 2 ਲੱਖ ਰੁਪਏ ਦਿਤੇ ਗਏ। ਵੀਜ਼ਾ ਆਉਣ ਤੋਂ ਬਾਅਦ 7 ਲੱਖ ਰੁਪਏ ਦੇਣ ਦੀ ਗੱਲ ਹੋਈ ਪਰ, ਦੋਸ਼ੀ ਨੇ ਨਾ ਤਾਂ ਉਸ ਦਾ ਵੀਜ਼ਾ ਮਨਜ਼ੂਰ ਕਰਵਾਇਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।
ਇਸ ਕਾਰਨ ਇੰਦਰਜੀਤ ਕੌਰ ਨੇ 6 ਜੁਲਾਈ 2023 ਨੂੰ ਪੁਲਿਸ ਕੋਲ ਸ਼ਿਕਾਇਤ ਕੀਤੀ। ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The travel agent took lakhs of rupees and did not give the visa Khanna News' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement