MP ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਅਦਾਲਤ ਨੇ 14 ਦਿਨ ਨਿਆਂਇਕ ਹਿਰਾਸਤ 'ਚ ਭੇਜਿਆ
Published : Mar 28, 2025, 6:51 pm IST
Updated : Mar 28, 2025, 6:51 pm IST
SHARE ARTICLE
Court sends 8 associates of MP Amritpal Singh to 14-day judicial custody
Court sends 8 associates of MP Amritpal Singh to 14-day judicial custody

ਅਜਨਾਲਾ ਥਾਣੇ 'ਤੇ ਹਮਲੇ ਦਾ ਮਾਮਲਾ

ਅਜਨਾਲਾ: 2023 ਵਿੱਚ ਥਾਣਾ ਅਜਨਾਲਾ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਜਨਾਲਾ ਪੁਲਿਸ ਵੱਲੋਂ 39 ਨੰਬਰ ਐਫ ਆਈ ਆਰ ਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਜੁਡੀਸ਼ੀਅਲ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ, ਜਿਸ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ, ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਊਕੇ, ਬਸੰਤ ਸਿੰਘ, ਗੁਰਿੰਦਰ ਸਿੰਘ ਗੁਰੀ ਔਜਲਾ ਅਤੇ ਅਮਨਦੀਪ ਸਿੰਘ ਅਮਨਾ ਨੂੰ ਅਜਨਾਲਾ ਦੀ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਕਿਹਾ ਅਜਨਾਲਾ ਥਾਣੇ 'ਚ ਦਰਜ 39 ਨੰਬਰ ਐਫ ਆਈ ਆਰ ਵਿੱਚ ਅੱਠ ਲੋਕਾਂ ਨੂੰ ਪੇਸ਼ ਕੀਤਾ ਗਿਆ ਹੈ ਜਿੱਥੇ ਅਦਾਲਤ ਵੱਲੋਂ ਇਹਨਾਂ ਨੂੰ 14 ਦਿਨ ਦੇ ਜੁਡੀਸ਼ੀਅਲ ਕਸਟਡੀ ਤੇ ਭੇਜ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਉਹਨਾਂ ਕਿਹਾ ਕਿ ਪਹਿਲਾਂ ਦੇ ਰਿਮਾਂਡ ਦੌਰਾਨ ਵੀ ਪੁਛਕਿਸ਼ ਵਿੱਚ ਕਾਫੀ ਜਾਣਕਾਰੀਆਂ ਇਹਨਾਂ ਕੋਲੋਂ ਮਿਲੀਆਂ ਹਨ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਅਦਾਲਤ ਵੱਲੋਂ ਇਹਨਾਂ ਨੂੰ ਜੁਡੀਸ਼ਅਲ ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ। ਅਤੇ ਪਹਿਲੇ ਰਿਮਾਂਡ ਵਿੱਚ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਕੋਈ ਚੀਜ਼ ਵੀ ਬਰਾਮਦ ਨਹੀਂ ਹੋਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement