ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ
Published : Mar 28, 2025, 3:36 pm IST
Updated : Mar 28, 2025, 3:36 pm IST
SHARE ARTICLE
MGNREGA workers to be included in BOC Welfare Board: Tarunpreet Singh Saund
MGNREGA workers to be included in BOC Welfare Board: Tarunpreet Singh Saund

ਰਜਿਸਟਰਡ ਕਿਰਤੀਆਂ ਦੀ ਗਿਣਤੀ ਹੋਰ ਵਧਾਉਣ ਲਈ ਬੋਰਡ ਵੱਲੋਂ ਜਾਗਰੂਕਤਾ ਕੈਂਪ ਜਾਰੀ

ਚੰਡੀਗੜ੍ਹ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ।

ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੀ.ਓ.ਸੀ. ਵੈਲਫੇਅਰ ਬੋਰਡ ਕੋਲ 28 ਮਾਰਚ, 2025 ਤੱਕ ਕੁੱਲ 11,16,651 ਉਸਾਰੀ ਕਿਰਤੀ ਰਜਿਸਟਰਡ ਹਨ। ਇਹ ਗਿਣਤੀ 1 ਜਨਵਰੀ 2022 ਨੂੰ 9,63,699 ਸੀ। ਇਸ ਹਿਸਾਬ ਨਾਲ ਪਿਛਲੇ ਸਵਾ ਤਿੰਨ ਸਾਲ ਦੌਰਾਨ  1,52,953 ਹੋਰ ਉਸਾਰੀ ਕਿਰਤੀ ਬੋਰਡ ਨਾਲ ਜੋੜੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਨਾਲ ਰਜਿਸਟਰਡ ਹੋਣ ਲਈ ਕਾਮੇ ਵੱਲੋਂ ਅਰਜੀ ਦਿੱਤੀ ਜਾਣੀ ਹੁੰਦੀ ਹੈ ਅਤੇ 145 ਰੁਪਏ ਫੀਸ ਜਮ੍ਹਾਂ ਕਰਵਾਉਣੀ ਹੁੰਦੀ ਹੈ।

ਕਿਰਤ ਮੰਤਰੀ ਨੇ ਅੱਗੇ ਦੱਸਿਆ ਕਿ ਰਜਿਸਟਰਡ ਕਿਰਤੀਆਂ ਦੀ ਗਿਣਤੀ ਹੋਰ ਵਧਾਉਣ ਲਈ ਸਮੇਂ-ਸਮੇਂ ‘ਤੇ ਬੋਰਡ ਵੱਲੋਂ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਉਸਾਰੀ ਕਾਮਿਆਂ ਨੂੰ ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਉਹ ਰਜਿਸਟਰਡ ਹੋਣ ਉਪਰੰਤ ਇਨ੍ਹਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਬੋਰਡ ਵੱਲੋਂ ਪੰਜਾਬ ਕਿਰਤੀ ਸਹਾਇਕ ਮੋਬਾਇਲ ਐਪ ਵੀ ਬਣਾਈ ਗਈ ਹੈ ਤਾਂ ਜੋ ਕਿਰਤੀ ਬਿਨਾਂ ਕਿਸੇ ਦਫਤਰ ਜਾਏ ਆਪਣੇ ਘਰ ਬੈਠ ਕੇ ਰਜਿਸਟ੍ਰੇਸ਼ਨ ਕਰ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement