
'ਇਜਲਾਸ 'ਚੋਂ ਗ਼ੈਰ-ਹਾਜ਼ਰ ਰਹੇ ਜਥੇਦਾਰ'
ਅੰਮ੍ਰਿਤਸਰ: ਅੱਜ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਬੁਲਾਇਆ ਗਿਆ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਜਥੇਦਾਰਾਂ ਦੀ ਬਹਾਲੀ ਦਾ ਮਤਾ ਲਿਆਉਣ ਦੀ ਮੰਗ ਕੀਤੀ ਸੀ ਜਿਸ ਨੂੰ ਲੈ ਕੇ ਮਾਮਲਾ ਭੱਖ ਗਿਆ। ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਹੈ ਕਿ ਇਸ ਇਜਲਾਸ ਵਿਚੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਗੈਰ ਹਾਜ਼ਰ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਜਥੇਦਾਰ ਦੀ ਅਸਤੀਫ਼ਾ ਮੰਗਦੇ ਹਾਂ ਅਤੇ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਸੁਲਤਾਨ ਸਿੰਘ ਨੂੰ ਬਹਾਲ ਕੀਤਾ ਜਾਵੇ।
ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਹੈ ਕਿ ਇਜਲਾਸ ਦੌਰਾਨ ਬੀਬੀ ਕਿਰਨਜੋਤ ਕੌਰ ਨਾਲ ਜੋ ਬਦਸਲੂਕੀ ਕੀਤੀ ਗਈ ਹੈ ਉਸ ਦੀ ਅਸੀਂ ਨਿੰਦਾ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਔਰਤਾਂ ਦਾ ਸਨਮਾਨ ਕਰਨਾ ਸਾਡਾ ਫ਼ਰਜ ਬਣਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੀਬੀ ਕਿਰਨਜੋਤ ਕੌਰ ਨੇ ਪੰਥ ਦਾ ਮੁੱਦਾ ਚੁੱਕਣ ਲਈ ਬੋਲਣਾ ਸ਼ੁਰੂ ਕੀਤਾ ਸੀ ਉਸ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੱਲੋਂ ਮਾਈਕ ਖੋਹਿਆ ਗਿਆ। ਉਨ੍ਹਾਂ ਨੇ ਕਿਹਾ ਹੈ ਕਿ 100 ਸਾਲਾਂ ਵਿੱਚ ਸਿੱਖਾਂ ਲਈ ਇਹ ਮੰਦਭਾਗਾ ਦਿਨ ਹੈ।