Punjab News : ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

By : BALJINDERK

Published : Mar 28, 2025, 4:55 pm IST
Updated : Mar 28, 2025, 4:55 pm IST
SHARE ARTICLE
ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ
ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ

Punjab News : ਬਿੱਲ ਦਾ ਉਦੇਸ਼ ਕਾਰੋਬਾਰੀ ਲਾਗਤਾਂ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ: ਮੁੰਡੀਆ

Punjab News in Punjabi : ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ’ਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਕਰਦਿਆਂ ‘ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿਲ 2025’ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਦੇ ਪਾਸ ਹੋਣ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। 

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ 'ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਅਤੇ ਬਾਅਦ ਵਿੱਚ ਗਿਰਵੀ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ ਬੈਂਕ ਜਾਂ ਵਿੱਤੀ ਸੰਸਥਾ ਵਿੱਚ ਤਬਦੀਲ ਕਰਦਾ ਹੈ ਤਾਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ, ਜਦੋਂ ਤੱਕ ਕਿ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਨਾ ਹੋਵੇ। ਇਸ ਸਥਿਤੀ ਵਿੱਚ ਡਿਊਟੀ ਸਿਰਫ਼ ਵਾਧੂ ਰਕਮ 'ਤੇ ਹੀ ਲਗਾਈ ਜਾਵੇਗੀ।

(For more news apart fromPassage of Indian Stamps (Punjab Amendment) Bill 2025 will boost business-friendly environment News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement