ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼
Published : Mar 28, 2025, 5:45 pm IST
Updated : Mar 28, 2025, 5:45 pm IST
SHARE ARTICLE
Punjab Police busts Pakistan-backed illegal arms smuggling racket
Punjab Police busts Pakistan-backed illegal arms smuggling racket

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੇ ਤਰਨਤਾਰਨ ਵਿੰਗ ਦੀ ਟੀਮ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਤ ਤਸਕਰ ਅਮਰ ਵਾਸੀ ਘੜਕ ਨਾਲ ਸਬੰਧ ਹਨ, ਜੋ ਸਰਹੱਦ ਪਾਰੋਂ ਹਥਿਆਰਾਂ/ਗੋਲੀ-ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਕਿ ਦੋਸ਼ੀ ਫਤਿਹ ਅਤੇ ਗੁਰਪ੍ਰੀਤ ਨੇ ਹਾਲ ਹੀ ਵਿੱਚ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਅੰਮ੍ਰਿਤਸਰ ਦੇ ਨਰਾਇਣਗੜ੍ਹ ਵਿਖੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਨੇੜੇ ਪਹੁੰਚਾਉਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ  ਸੀਆਈ ਵਿੰਗ ਤਰਨਤਾਰਨ ਦੀਆਂ ਪੁਲਿਸ ਟੀਮਾਂ ਨੇ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਅਮਰ ਅਤੇ ਉਸ ਦੇ ਸਾਥੀ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਸੱਤਾ ਨੌਸ਼ਹਿਰਾ ਨਾਲ ਮਿਲ ਕੇ ਕੰਮ ਕਰ ਰਹੇ ਹਨ ਅਤੇ ਡਰੋਨ ਦੀ ਮਦਦ ਨਾਲ ਆਪਣੇ ਭਾਰਤੀ ਸਾਥੀਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਵੀ ਹੋਇਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਅਮਰ ਦੇ ਲਗਾਤਾਰ ਸੰਪਰਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਰਹੀ ਹੈ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25, 25(1)(ਏ), 25(7) ਅਤੇ 25(8) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 16 ਮਿਤੀ 27-03-25 ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement