SGPC Budget  2025-26 : SGPC ਨੇ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਕੀਤਾ ਪਾਸ

By : BALJINDERK

Published : Mar 28, 2025, 2:10 pm IST
Updated : Mar 28, 2025, 2:10 pm IST
SHARE ARTICLE
SGPC ਨੇ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਕੀਤਾ ਪਾਸ
SGPC ਨੇ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਕੀਤਾ ਪਾਸ

SGPC Budget  2025-26 : ਜੈਕਾਰਿਆ ਦੀ ਗੂੰਜ ’ਚ ਪਾਸ ਹੋਇਆ ਬਜਟ

SGPC Budget 2025-26: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਆਪਣਾ ਵਿੱਤੀ ਸਾਲ 2025-26 ਲਈ ਆਪਣਾ ਬਜਟ ਪਾਸ ਕੀਤਾ ਹੈ। ਬਜਟ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਪੇਸ਼ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵਲੋਂ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਦਾ ਬਜਟ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਸ਼ਰਧਾਂਜਲੀ ਮਤਾ ਪੇਸ਼ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਜੇ ਤੱਕ ਇਸ ਵਿਚ ਸ਼ਾਮਿਲ ਨਹੀਂ ਹੋਏ ਹਨ।

ਬਜਟ ਦੌਰਾਨ ਦਮਦਮੀ ਟਕਸਾਲ ਵੱਲੋਂ ਟਕਰਾਅ ਦੀ ਸਥਿਤੀ ਵੀ ਧਿਆਨ ਵਿੱਚ ਰੱਖਦੇ ਹੋਏ, ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਬਜਟ ’ਚ ਸਿੰਘ ਸਾਹਿਬਾਨ ਦੀ ਸੇਵਾ ਮੁਕਤੀ ਦੇ ਵਿਰੋਧ ਵਿੱਚ ਦਮਦਮੀ ਟਕਸਾਲ ਵੱਲੋਂ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵੱਡੀ ਗਿਣਤੀ ਵਿੱਚ ਟਾਸਕ ਫੋਰਸ ਤੈਨਾਤ ਕੀਤੀ ਗਈ ਹੈ।

ਬਜਟ ਪੇਸ਼ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ, ਜਿਸ ਦੌਰਾਨ ਸਿੰਘ ਸਾਹਿਬਾਨ ਅਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਆਗੂ ਹਾਜ਼ਰ ਹੋਏ। ਗੁਰੂ ਚਰਨਾਂ 'ਚ ਅਰਦਾਸ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਬਜਟ ਪੇਸ਼ ਕੀਤਾ ਗਿਆ।

ਦੱਸ ਦਈਏ ਕਿ ਪਿਛਲੀ ਵਾਰ 2024-25 ਲਈ ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ, ਜਿਸ ਵਿੱਚ 14 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ।

(For more news apart from SGPC passes budget of Rs 13 billion 86 crore 45 lakh News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement