Amirtsar News : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਪਾਇਆ ਗਿਆ ਵਿਸ਼ੇਸ਼ ਮਤਾ

By : BALJINDERK

Published : Mar 28, 2025, 1:46 pm IST
Updated : Mar 28, 2025, 1:46 pm IST
SHARE ARTICLE
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਪਾਇਆ ਗਿਆ ਵਿਸ਼ੇਸ਼ ਮਤਾ
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਪਾਇਆ ਗਿਆ ਵਿਸ਼ੇਸ਼ ਮਤਾ

Amirtsar News : ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾਮੁਕਤੀ ਸਬੰਧੀ ਬਣਨਗੇ ਨਿਯਮ, SGPC ਇਜਲਾਸ ’ਚ ਹੋਇਆ ਮਤਾ ਪਾਸ 

Amirtsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਏ ਗਏ ਮਤੇ ’ਚ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਸਰਵਉੱਚ ਅਸਥਾਨ ਹਨ। ਪ੍ਰਭੂਸੱਤਾ ਸੰਪੰਨ, ਸਿੱਖਾਂ ਦੀ ਅਜ਼ਾਦ ਹਸਤੀ ਵਜੋਂ ਇਸ ਅਸਥਾਨ ਦਾ ਮਹੱਤਵ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਅਸਲੋਂ ਨਿਵੇਕਲਾ ਹੈ। ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਨਤਮਸਤਕ ਹੁੰਦਿਆਂ ਇਥੋਂ ਦੇ ਆਦੇਸ਼ਾਂ, ਸੰਦੇਸ਼ਾਂ ਤੇ ਹੁਕਮਨਾਮਿਆਂ ਨੂੰ ਮੰਨਦੇ ਹਨ। ਇਸ ਪ੍ਰਸੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਬੇਹੱਦ ਸਤਿਕਾਰਤ ਹੈ। ਮੌਜੂਦਾ ਸਮੇਂ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਪੰਥ ਅੰਦਰ ਇਕ ਵੱਡੀ ਚਰਚਾ ਚੱਲ ਰਹੀ ਹੈ।

ਇਸ ਸਬੰਧੀ ਜਨਰਲ ਇਜਲਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਦੀ ਪ੍ਰਵਾਨਗੀ ਦਿੰਦਾ ਹੈ। ਜਨਰਲ ਇਜਲਾਸ ਇਸ ਕਾਰਜ ਵਾਸਤੇ ਪੰਥਕ ਨੁਮਾਇੰਦਿਆਂ ਦੀ ਇਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਨੂੰ ਵੀ ਪ੍ਰਵਾਨਗੀ ਦਿੰਦਾ ਹੈ।

(For more news apart from Special resolution passed regarding appointment and retirement Jathedar Sri Akal Takht Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement