ਕਾਂਗਰਸ 10-10 ਕਰੋੜ 'ਚ ਖ਼ਰੀਦ ਰਹੀ 'ਆਪ' ਵਿਧਾਇਕ- ਭਗਵੰਤ ਮਾਨ
Published : Apr 28, 2019, 9:32 am IST
Updated : Apr 28, 2019, 9:32 am IST
SHARE ARTICLE
Bhagwant Mann
Bhagwant Mann

ਭਗਵੰਤ ਮਾਨ ਨੇ ਕਾਂਗਰਸ ਤੇ ਨਿਸ਼ਾਨਾ ਸਾਧਿਆ

ਸੰਗਰੂਰ: ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਭਗਵੰਤ ਮਾਨ ਨੇ ਸੰਗਰੂਰ ਵਿਚ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਖ਼ੁਲਾਸਾ ਕੀਤਾ ਹੈ ਕਿ ਕਾਂਗਰਸ 'ਆਪ' ਵਿਧਾਇਕਾਂ ਨੂੰ 10 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ ਉਨ੍ਹਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 'ਆਪ' ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਾਜਰ ਸਿੰਘ ਮਾਨਸ਼ਾਹੀਆ 10 ਕਰੋੜ ਰੁਪਏ ਤੇ ਪ੍ਰਦੂਸ਼ਣ ਕੰਟਰੋਲ ਦੀ ਚੇਅਰਮੈਨੀ ਲਈ ਵਿਕੇ ਹਨ।

Congress PartyCongress Party

ਮਾਨ ਨੇ ਕਿਹਾ ਕਿ ਇੱਕ ਵਿਧਾਇਕ ਨਾਲ ਭਰਤਇੰਦਰ ਚਹਿਲ ਤੇ ਇੱਕ ਹੋਰ ਕਾਂਗਰਸੀ ਲੀਡਰ ਸੰਪਰਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਜਲਦ ਹੀ ਸਬੂਤਾਂ ਸਮੇਤ ਇਸ ਦਾ ਪਰਦਾਫਾਸ਼ ਕਰਨਗੇ ਤੇ ਚੋਣ ਕਮਿਸ਼ਨ ਨੂੰ ਕਾਂਗਰਸ ਦੀ ਸ਼ਿਕਾਇਤ ਕਰਕੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਰਵਾਈ ਕਰਨ ਲਈ ਕਹਿਣਗੇ ਜੋ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਗ਼ੈਰ-ਕਾਨੂੰਨੀ ਪੈਸਿਆਂ ਦਾ ਇਸਤੇਮਾਲ ਕਰ ਰਹੇ ਹਨ।

Kulwant Singh PandoriKulwant Singh Pandori

ਮਾਨ ਨੇ ਕਿਹਾ ਕਿ ਉਹ ਇਸ ਪ੍ਰੈਸ ਕਾਨਫਰੰਸ ਵਿਚ ਮਾਨ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਮਹਿਲ ਕਲਾਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਹਾਜ਼ਰ ਸਨ। ਦੱਸ ਦਈਏ ਬੀਤੇ ਕੱਲ੍ਹ ਮਾਨ ਨੇ ਆਪਣੇ ਪੁਰਾਣੇ ਸਾਥੀ ਸੁਖਪਾਲ ਖਹਿਰਾ ਲਈ ਅਸਤੀਫ਼ਾ ਲਿਖਣ ਲਈ ਵੀ ਕਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਖਹਿਰਾ ਨੂੰ ਅਸਤੀਫ਼ਾ ਲਿਖਣਾ ਨਹੀਂ ਆਉਂਦਾ ਤਾਂ ਉਹ ਭੇਜ ਦਿੰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement