
ਰਾਜਾ ਵੜਿੰਗ ਦੇ ਹੱਕ 'ਚ ਨਿੱਤਰੇ ਵਿੱਤ ਮੰਤਰੀ ਮਨਪ੍ਰੀਤ ਬਾਦਲ
ਬਠਿੰਡਾ: ਲੋਕਸਭਾ ਸੀਟ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵਡਿੰਗ ਦੇ ਹੱਕ 'ਚ ਵਿੱਤ ਮਨਪ੍ਰੀਤ ਬਾਦਲ ਖੜ੍ਹੇ ਹੋਏ ਹਨ। ਜਿਥੇ ਅੱਜ ਉਹ ਬਠਿੰਡਾ ਹਲਕੇ ਦੇ ਕਈ ਪਿੰਡਾਂ ਵਿਚ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ, ਉਥੇ ਹੀ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਦਲ (ਬ) ਵਿਰੁਧ ਜੱਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਲੋਕ ਇਸ ਵਾਰ ਚੋਣਾਂ ਵਿਚ ਅਕਾਲੀ ਦਲ ਨੂੰ ਹਰਾਉਣਾ ਚਾਹੁੰਦੇ ਹਨ।
Manpreet Badal
ਲੋਕ ਹੁਣ ਸਮਝਦਾਰ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਪਤਾ ਹੈ ਕਿ ਕੀ ਸਹੀ ਹੈ ਤੇ ਕੀ ਗਲਤ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਰਾਜਾ ਵੜਿੰਗ ਉਤੇ ਲੱਗੇ ਇਲਜ਼ਾਮਾਂ 'ਤੇ ਬੋਲਦਿਆਂ ਕਿਹਾ ਕਿ ਇਹ ਗੰਦੀ ਰਾਜਨੀਤੀ ਬਾਦਲ ਸਾਬ੍ਹ ਹੀ ਖੇਡ ਸਕਦੇ ਹਨ।
Parkash Singh Badal & Sukhbir Badal Badal
ਦੱਸ ਦਈਏ ਕਿ ਮਨਪ੍ਰੀਤ ਬਾਦਲ ਪਿੰਡ ਫੇਫੜੇ ਭਾਈਕੇ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ ਜਿਥੇ ਉਹਨਾਂ ਵਿਰੋਧੀ ਪਾਰਟੀਆਂ ਤੇ ਜੱਮ ਕੇ ਨਿਸ਼ਾਨੇ ਸਾਧੇ। ਹਰ ਪਾਰਟੀ ਵਲੋਂ ਅਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਜਿੱਤ ਦੀ ਝੰਡੀ ਕਿਸ ਦੇ ਹੱਥ ਆਉਂਦੀ ਹੈ। ਇਹ ਤਾਂ ਚੋਣਾਂ ਤੋਂ ਬਾਅਦ ਹੀ ਪਤਾ ਚੱਲੇਗਾ।