ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿਤੀ ਗਈ : ਸਿੱਟ
Published : Apr 28, 2019, 9:14 pm IST
Updated : Apr 28, 2019, 9:14 pm IST
SHARE ARTICLE
No clean chit given to anyone in Kotkapura / Behbal Kalan police firing case- SIT
No clean chit given to anyone in Kotkapura / Behbal Kalan police firing case- SIT

ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ 792 ਪੰਨਿਆਂ ਦਾ ਚਲਾਨ ਜਿਸ ਦਾ ਮੀਡੀਆ ਰੀਪੋਰਟਾਂ ਵਿਚ ਵੀ ਜ਼ਿਕਰ ਕੀਤਾ

ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਵਿਚ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਉਨ੍ਹਾਂ ਮੀਡੀਆ ਰੀਪੋਰਟਾਂ ਨੂੰ ਸਪੱਸ਼ਟ ਤੌਰ 'ਤੇ ਖ਼ਾਰਜ ਕੀਤਾ ਹੈ ਜਿਨ੍ਹਾਂ ਵਿਚ ਕੁੱਝ ਵਿਅਕਤੀਆਂ ਨੂੰ ਉਕਤ ਕੇਸ ਵਿਚ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਉਸ ਵਲੋਂ ਸਿਰਫ਼ ਇਕ ਦੋਸ਼ੀ ਵਿਰੁਧ ਹੀ ਚਲਾਨ ਪੇਸ਼ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਅਤੇ ਕਈ ਪਹਿਲੂਆਂ 'ਤੇ ਤਫ਼ਤੀਸ਼ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਤਫ਼ਤੀਸ਼ ਮੁਕੰਮਲ ਹੋਣ ਤਕ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿੱਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 

SITSIT

ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ 792 ਪੰਨਿਆਂ ਦਾ ਚਲਾਨ ਜਿਸ ਦਾ ਮੀਡੀਆ ਰੀਪੋਰਟਾਂ ਵਿਚ ਵੀ ਜ਼ਿਕਰ ਕੀਤਾ ਗਿਆ ਹੈ, ਉਹ ਸਿਰਫ਼ ਇਕ ਦੋਸ਼ੀ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਵਿਰੁਧ ਹੀ ਪੇਸ਼ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਇਹ ਚਲਾਨ ਠੋਸ ਸਬੂਤਾਂ 'ਤੇ ਆਧਾਰਤ ਹੈ, ਜਿਸ ਵਿਚ ਅਜੇ ਵੀ ਕਈ ਪਹਿਲੂਆਂ 'ਤੇ ਦੋਸ਼ੀ ਵਿਰੁਧ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਮੁਕੰਮਲ ਹੋਣ ਉਪਰੰਤ ਚਰਨਜੀਤ ਸ਼ਰਮਾ ਸਮੇਤ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁਧ ਤਰਤੀਮਾ ਚਲਾਨ (ਸਪਲੀਮੈਂਟਰੀ ਚਲਾਨ) ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। 

Bargari KandBargari Kand

ਬੁਲਾਰੇ ਨੇ ਕਿਹਾ ਕਿ ਅਸਲ ਵਿਚ ਜਾਂਚ ਅਜੇ ਜਾਰੀ ਹੈ ਅਤੇ ਕਿਸੇ ਨੂੰ ਵੀ ਕਲੀਨ ਚਿੱਟ ਦੇਣ ਦੀ ਅਜੇ ਕੋਈ ਸੰਭਾਵਨਾ ਨਹੀਂ  ਬਣਦੀ। ਅਧੂਰੀ ਜਾਂਚ ਦੇ ਆਧਾਰ 'ਤੇ ਚਲਾਨ ਵਜੋਂ ਪੇਸ਼ ਕੀਤੇ ਗਏ ਇਕ ਦਸਤਾਵੇਜ਼ ਨੂੰ ਉਨ੍ਹਾਂ ਵਿਅਕਤੀਆਂ ਨੂੰ ਕਲੀਨ ਚਿੱਟ ਦੇਣ ਦੇ ਸਬੂਤ ਵਜੋਂ ਨਹੀਂ ਲਿਆ ਜਾ ਸਕਦਾ ਜਿਨ੍ਹਾਂ ਦਾ ਚਲਾਨ ਵਿਚ ਜ਼ਿਕਰ ਨਹੀਂ ਕੀਤਾ ਗਿਆ।

Bargari KandBargari Kand

ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਉਕਤ ਮੀਡੀਆ ਰਿਪੋਰਟਾਂ ਨੇ ਖ਼ੁਦ ਹੀ ਇਸ ਗੱਲ ਦਾ ਪ੍ਰਗਟਾਵਾ ਕਰ ਦਿੱਤਾ ਹੈ ਕਿ ਸਿੱਟ ਵਲੋਂ ਐਫ.ਆਈ.ਆਰ. ਵਿਚ ਦਰਜ ਅਜੇ ਵੀ ਘੱਟੋ ਘੱਟ ਐਸ.ਪੀ. ਬਿਕਰਮਜੀਤ ਸਿੰਘ, ਪ੍ਰਦੀਪ ਕੁਮਾਰ ਅਤੇ ਅਮਰਜੀਤ ਸਿੰਘ ਨਾਮੀ 3 ਵਿਅਕਤੀਆਂ ਵਿਰੁਧ ਚਲਾਨ ਪੇਸ਼ ਕੀਤਾ ਜਾਵੇਗਾ, ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਹੁਣ ਤਕ ਪੇਸ਼ ਕੀਤਾ ਗਿਆ ਚਲਾਨ ਅਧੂਰੀ ਜਾਂਚ 'ਤੇ ਆਧਾਰਤ ਹੈ। ਬੁਲਾਰੇ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਕਤ ਕੇਸ ਵਿਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement