ਤ੍ਰਿਪਤ ਬਾਜਵਾ ਨਾਲ ਕਾਲਜਾਂ ਅਤੇ ਯੂਨੀਵਰਸਟੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਵਫ਼ਦ ਵਲੋਂ ਮੁਲਾਕਾਤ
Published : Apr 28, 2020, 10:14 am IST
Updated : Apr 28, 2020, 10:14 am IST
SHARE ARTICLE
File Photo
File Photo

ਵਫ਼ਦ ਦੀ ਮੰਗ 'ਤੇ ਵਿਦਿਆਰਥੀਆਂ ਤੋਂ ਬਣਦੀ ਫ਼ੀਸ ਲੈਣ ਲਈ ਹੱਲ ਕੱਢਣ ਲਈ ਮੰਤਰੀ ਵਲੋਂ ਹਦਾਇਤਾਂ ਜਾਰੀ

ਚੰਡੀਗੜ੍ਹ, 27 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਉੱਚੇਰੀ ਸਿਖਿਆ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਅੱਜ ਕਾਲਜਾਂ ਅਤੇ ਯੂਨੀਵਰਸਟੀਆਂ ਦੀ ਨੁਮਾਇੰਦਗੀ ਕਰਨ ਵਾਲੀ ਸਾਂਝੀ ਐਕਸ਼ਨ ਕਮੇਟੀ ਦੇ ਵਫ਼ਦ ਵਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਸ. ਬਾਜਵਾ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਉੱਚੇਰੀ ਸਿੱਖਿਆ ਦੇ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਕੋਈ ਅਸਰ ਨਹੀਂ ਪੈਣਾ ਚਾਹੀਦਾ ਅਤੇ ਕੋਈ ਵੀ ਵਿਦਿਆਰਥੀ ਸਿਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਨਲਾਈਨ ਅਧਿਆਪਨ ਪ੍ਰਣਾਲੀਆਂ ਦੁਆਰਾ ਅਧਿਆਪਨ ਨੂੰ ਨਿਰਵਿਘਨ ਚਲਾਉਣਾ ਚਾਹੀਦਾ ਹੈ।  

ਇਸ ਮੌਕੇ ਵਫ਼ਦ ਵਲੋਂ ਉੱਚੇਰੀ ਸਿਖਿਆ ਮੰਤਰੀ ਅੱਗੇ ਅਪਣੀਆਂ ਕਈ ਮੰਗਾਂ ਰੱਖੀਆਂ ਗਈਆਂ ਜਿਨ੍ਹਾਂ ਬਾਰੇ ਮੌਕੇ 'ਤੇ ਮੌਜੂਦ ਉੱਚੇਰੀ ਸਿੱਖਿਆ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਦਰਸ਼ਨ ਸਿੰਘ ਬਰਾੜ ਨੂੰ ਜਾਇਜ਼ ਮੰਗਾਂ ਦਾ ਹੱਲ ਕੱਢਣ ਲਈ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।
ਉੱਚੇਰੀ ਸਿਖਿਆ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਸ਼ਿਪ ਸਕੀਮ ਦੇ 300 ਕਰੋੜ ਰੁਪਏ ਦੀ ਰਾਸ਼ੀ ਸਮਾਜਕ ਸੁਰੱਖਿਆ ਵਿਭਾਗ ਤੋਂ ਜਾਰੀ ਕਰਵਾਉਣ ਲਈ ਕਾਰਵਾਈ ਕਰਨ ਦੇ ਨਾਲ ਨਾਲ ਸੈਲਫ਼ ਫਾਈਨਾਂਸਡ ਬੀ.ਐਡ ਕਾਲਜਾਂ ਦੀ ਬਕਾਇਆ ਬਣਦੀ ਫੀਸ ਜਾਰੀ ਕਰਨ ਲਈ ਕਾਰਵਾਈ ਕਰਨ, ਵਿਦਿਆਰਥੀਆਂ ਤੋਂ ਬਣਦੀ ਫ਼ੀਸ ਲੈਣ ਲਈ ਹੱਲ ਕੱਢਣ ਅਤੇ ਐਂਡੋਮੈਂਟ ਫ਼ੰਡ 'ਤੇ ਅਦਾਰਿਆਂ ਨੂੰ ਲੋਨ ਦੀ ਪ੍ਰਵਾਨਗੀ ਦੇਣ ਦੀ ਮੰਗ ਬਾਰੇ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ।

File photoFile photo

ਉੱਚੇਰੀ ਸਿਖਿਆ ਮੰਤਰੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਵਫ਼ਦ ਵਿਚ ਚੰਡੀਗੜ੍ਹ ਯੂਨੀਵਰਸਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਬੀ.ਐਡ ਫ਼ੈਡਰੇਸ਼ਨ ਦੇ ਪ੍ਰਧਾਨ ਸ. ਜਗਜੀਤ ਸਿੰਘ, ਪੰਜਾਬ ਅਨਏਡਿਡ ਕਾਲੇਜਜ ਐਸੋਸੀਏਸਨ (ਪੀਯੂਸੀਏ) ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਅਤੇ ਸ.² ਨਿਰਮਲ ਸਿੰਘ ਈ.ਟੀ.ਟੀ ਫ਼ੈਡਰੇਸ਼ਨ ਵੀ ਮੀਟਿੰਗ ਦੌਰਾਨ ਹਾਜ਼ਰ ਸਨ।

ਵਫ਼ਦ ਨੇ ਇਸ ਮੌਕੇ ਪੰਜਾਬ ਵਿਚ ਕੋਵਿਡ-19 ਦੇ ਫੈਲਾਅ 'ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵਲੋਂ ਸਮੇਂ ਸਿਰ ਚੁੱਕੇ ਕਦਮਾਂ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਟੀਆਂ ਦੇ ਵਿਦਿਆਰਥੀ, ਸਟਾਫ਼ ਅਤੇ ਪ੍ਰਬੰਧਕ ਇਸ ਸੰਕਟਕਾਲੀ ਸਥਿਤੀ ਵਿਚ ਸਹਾਇਤਾ ਕਰਨ ਲਈ ਸਰਕਾਰ ਦੇ ਨਾਲ ਹਨ। ਪੰਜਾਬ ਦੀਆਂ ਸਿਖਿਆ ਸੰਸਥਾਵਾਂ ਲੋੜਵੰਦ ਲੋਕਾਂ ਨੂੰ ਭੋਜਨ ਅਤੇ ਦਵਾਈਆਂ ਪ੍ਰਦਾਨ ਕਰਨ ਵਿਚ ਨਿਯਮਤ ਰੂਪ ਵਿਚ ਸਹਾਇਤਾ ਕਰ ਰਹੀਆਂ ਹਨ। ਹਰੇਕ ਕਾਲਜ ਸੰਭਾਵਤ ਯੋਜਨਾ ਤਹਿਤ ਅਪਣੇ ਹੋਸਟਲਾਂ ਨੂੰ ਆਈਸੋਲੇਸ਼ਨ ਵਾਰਡਾਂ ਵਿਚ ਤਬਦੀਲ ਕਰਨ ਲਈ ਯਤਨਸ਼ੀਲ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM

ਕਿਹੜੀ ਪਾਰਟੀ ਦੇ ਹੱਕ ’ਚ ਫਤਵਾ ਦੇਣ ਜਾ ਰਹੇ ਪੰਜਾਬ ਦੇ ਲੋਕ? ਪਹਿਲਾਂ ਵਾਲਿਆਂ ਨੇ ਕੀ ਕੁਝ ਕੀਤਾ ਤੇ ਨਵਿਆਂ ਤੋਂ

15 May 2024 1:20 PM

Chandigarh Election Update: ਨੌਜਵਾਨਾਂ ਦੀਆਂ ਚੋਣਾਂ 'ਚ ਕਲੋਲਾਂ, ਪਰ ਦੁੱਖ ਦੀ ਗੱਲ ਮੁੱਦੇ ਹੀ ਨਹੀਂ ਪਤਾ !

15 May 2024 12:57 PM
Advertisement