ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਮੰਡੀਆਂ ਦਾ ਦੌਰਾ ਕਰਨ ਲਈ ਛੇ ਆਈ.ਏ.ਐਸ. ਅਧਿਕਾਰੀ ਤਾਇਨਾਤ
Published : Apr 28, 2020, 10:40 am IST
Updated : Apr 28, 2020, 10:40 am IST
SHARE ARTICLE
Photo
Photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੰਡੀਆਂ ਦਾ ਦੌਰਾ ਕਰ ਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਛੇ ਆਈ.ਏ.ਐਸ.

ਚੰਡੀਗੜ੍ਹ, 27 ਅਪ੍ਰੈਲ (ਸਪੋਕਸਮੈਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੰਡੀਆਂ ਦਾ ਦੌਰਾ ਕਰ ਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਛੇ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਜੋ 30 ਅਪ੍ਰੈਲ ਤਕ ਅਪਣੀ ਰੀਪੋਰਟ ਸੌਂਪਣਗੇ। ਇਕ ਸਰਕਾਰੀ ਬੁਲਾਰੇ ਮੁਤਾਬਕ ਇਹ ਅਧਿਕਾਰੀ ਹਾੜ੍ਹੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਚਲ ਰਹੇ ਖਰੀਦ ਕਾਰਜਾਂ ਦਾ ਜ਼ਮੀਨ ਪੱਧਰ 'ਤੇ ਜਾ ਕੇ ਪਤਾ ਲਾਉਣ ਲਈ 28 ਤੋਂ 29 ਅਪ੍ਰੈਲ ਤਕ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ।

 ਇਨ੍ਹਾਂ ਅਧਿਕਾਰੀਆਂ ਨੂੰ ਮੁੱਢਲੇ ਤੌਰ 'ਤੇ ਕਰਫ਼ਿਊ ਪਾਸ ਜਾਰੀ ਕਰਨ ਦੀ ਪ੍ਰਣਾਲੀ ਦੇ ਅਮਲੀਕਰਨ, ਸਬੰਧਤ ਮੰਡੀਆਂ ਵਿਚ ਪਿੰਡ ਵਾਰ ਪਹੁੰਚ ਰਹੀ ਕਣਕ ਤੋਂ ਇਲਾਵਾ ਕਣਕ ਦੀ ਗੁਣਵੱਤਾ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸ਼ਾਮਲ ਹੈ। ਇਸ ਕਾਰਜ ਲਈ ਤਾਇਨਾਤ ਕੀਤੇ ਅਧਿਕਾਰੀਆਂ ਵਿਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਨੀਲਕੰਠ ਐਸ. ਅਵਹਾਦ ਨੂੰ ਰੋਪੜ ਅਤੇ ਐਸ.ਬੀ.ਐਸ. ਜ਼ਿਲ੍ਹਿਆਂ ਵਿਚ ਕਣਕ ਦੇ ਖਰੀਦ ਕਾਰਜਾਂ ਦੀ ਨਿਗਾਰਨੀ ਦਾ ਜ਼ਿੰਮਾ ਸੌਂਪਿਆ ਗਿਆ ਹੈ।

ਇਸੇ ਤਰ੍ਹਾਂ ਮਾਰਕਫ਼ੈੱਡ ਦੇ ਐਮ.ਡੀ. ਵਰੁਣ ਰੂਜ਼ਮ (ਅੰਮ੍ਰਿਤਸਰ ਤੇ ਤਰਨਤਾਰਨ), ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ (ਐਸ.ਏ.ਐਸ. ਨਗਰ), ਸਕੱਤਰ ਮੰਡੀ ਬੋਰਡ ਰਵੀ ਭਗਤ (ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਤੇ ਜਲੰਧਰ), ਐਮ.ਡੀ. ਪਨਸਪ ਰਾਮਬੀਰ (ਜਲੰਧਰ ਤੇ ਕਪੂਰਥਲਾ) ਅਤੇ ਐਮ.ਡੀ. ਪੰਜਾਬ ਐਗਰੋ ਫ਼ੂਡ ਕਾਰਪੋਰੇਸ਼ਨ ਮਨਜੀਤ ਬਰਾੜ (ਗੁਰਦਾਸਪੁਰ ਅਤੇ ਪਠਾਨਕੋਟ) ਦਾ ਕਾਰਜ ਸੌਂਪਿਆ ਗਿਆ ਹੈ।
ਇਨ੍ਹਾਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਤੇ ਚੁਕਾਈ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ/ਪਾਲਣਾ ਨੂੰ ਯਕੀਨੀ ਬਣਾਉਣ ਦਾ ਜ਼ਿੰਮਾ ਵੀ ਸੌਂਪਿਆ ਗਿਆ ਹੈ।

File photoFile photo

ਹੁਣ ਤਕ ਮੰਡੀਆਂ ਵਿਚ ਪਹੁੰਚੀ/ਖਰੀਦੀ ਕਣਕ ਦਾ ਵਿਸਥਾਰ ਵਿਚ ਵੇਰਵਾ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿਚ 49.36 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ ਜਿਸ ਵਿਚੋਂ 47.33 ਲੱਖ ਮੀਟਰਕ ਟਨ ਫ਼ਸਲ ਖਰੀਦੀ ਜਾ ਚੁੱਕੀ ਹੈ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 46.70 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿਚੋਂ 41.92 ਲੱਖ ਮੀਟਰਕ ਟਨ ਖਰੀਦੀ ਗਈ ਸੀ। ਇਸੇ ਦੌਰਾਨ ਵਧੀਕ ਮੁੱਖ ਸਕੱਤਰ ਨੇ ਦਸਿਆ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਜਾਰੀ ਕੀਤੀ ਸਿਹਤ ਐਡਵਾਈਜ਼ਰੀ ਦੇ ਮੱਦੇਨਜ਼ਰ ਪੜਾਅਵਾਰ ਕਣਕ ਲਿਆਉਣ ਦੇ ਬਾਵਜੂਦ ਹੁਣ ਤਕ ਮਨੋਨੀਤ 4100 ਖਰੀਦ ਕੇਂਦਰਾਂ ਲਈ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 7.13 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਤਾਕਿ ਮੰਡੀਆਂ ਵਿਚ ਭੀੜ-ਭੜੱਕਾ ਨਾ ਹੋਵੇ।

ਸ੍ਰੀ ਖੰਨਾ ਨੇ ਅੱਗੇ ਦਸਿਆ ਕਿ ਖਰੀਦ ਕਾਰਜਾਂ ਵਿਚ ਜੁਟੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਵਿਡ-19 ਦੇ ਸੰਦਰਭ ਵਿਚ ਸਮਾਜਕ ਦੂਰੀ ਸਮੇਤ ਸਿਹਤ ਪ੍ਰੋਟੋਕੋਲ ਦੀ ਚੰਗੀ ਤਰ੍ਹਾਂ ਪਾਲਣ ਕਰਨ ਲਈ ਆਖਿਆ ਗਿਆ ਹੈ। ਸੂਬਾ ਭਰ ਵਿਚ ਮੰਡੀਆਂ 'ਚ ਗਾਰਡੀਅਨਜ਼ ਆਫ਼ ਗਵਰਨੈਂਸ ਅਤੇ ਪੁਲਿਸ ਮੁਲਾਜ਼ਮ ਵੀ ਨਿਰਵਿਘਨ ਖਰੀਦ ਕਾਰਜਾਂ ਤੋਂ ਇਲਾਵਾ ਸਾਰੀਆਂ ਧਿਰਾਂ ਦੀ ਸਫ਼ਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਡਿਊਟੀ ਨਿਭਾਅ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement