ਪੰਜਾਬ ਪੇਂਡੂ ਵਿਕਾਸ ਆਫ਼ੀਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਕੋਸ਼ ਲਈ ਬਾਜਵਾ ਨੂੰ ਸੌਂਪਿਆ ਚੈੱਕ
Published : Apr 28, 2020, 10:46 am IST
Updated : Apr 28, 2020, 10:46 am IST
SHARE ARTICLE
File Photo
File Photo

ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੋਰੋਨਾ ਵਾਇਰਸ ਵਿਰੁਧ ਸੂਬੇ ਵਿਚ ਲੜੀ ਜਾ ਰਹੀ ਲੜਾਈ ਵਿਚ ਅਪਣਾ ਯੋਗਦਾਨ

ਚੰਡੀਗੜ੍ਹ, 27 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੋਰੋਨਾ ਵਾਇਰਸ ਵਿਰੁਧ ਸੂਬੇ ਵਿਚ ਲੜੀ ਜਾ ਰਹੀ ਲੜਾਈ ਵਿਚ ਅਪਣਾ ਯੋਗਦਾਨ ਪਾਉਣ ਲਈ 2 ਲੱਖ ਰੁਪਏ ਦਾ ਚੈੱਕ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਸੌਂਪਿਆ। ਪੇਂਡੂ ਵਿਕਾਸ ਅਫ਼ਸਰ ਐਸੋਸੀਏਸ਼ਨ ਵਲੋਂ ਪ੍ਰਧਾਨ ਅਵਤਾਰ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਜਗਵਿੰਦਰ ਜੀਤ ਸਿੰਘ ਸੰਧੂ, ਸ੍ਰੀਮਤੀ ਰਮਿੰਦਰ ਕੌਰ ਬੁੱਟਰ, ਜਤਿੰਦਰ ਸਿੰਘ ਬਰਾੜ, ਜੋਗਿੰਦਰ ਕੁਮਾਰ, ਸੰਜੀਵ ਕੁਮਾਰ ਗਰਗ ਅਤੇ ਅਵਤਾਰ ਸਿੰਘ ਸਿੱਧੂ ਨੇ ਪੇਂਡੂ ਵਿਕਾਸ ਮੰਤਰੀ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ ਚੈੱਕ ਸੌਂਪਿਆ।

ਇਸ ਮੌਕੇ ਐਸੋਸੀਏਸ਼ਨ ਮੈਂਬਰਾਂ ਨੇ ਕਿਹਾ ਕਿ ਸੂਬਾ ਕੋਰੋਨਾ ਮਹਾਮਾਰੀ ਕਾਰਨ ਬਹੁਤ ਹੀ ਮੁਸ਼ਕਲ ਦੌਰ ਵਿਚੋਂ ਗੁਜ਼ਰ ਰਿਹਾ ਹੈ। ਇਸ ਲੜਾਈ ਨੂੰ ਲੜਨ ਲਈ ਸਰਕਾਰ ਨੂੰ ਬਹੁਤ ਜਿਆਦਾ ਵਿੱਤੀ ਸਰੋਤਾਂ ਦੀ ਲੋੜ ਹੀ ਜਦਿਕ ਕਿ ਸਰਕਾਰ ਨੂੰ ਹੋਣ ਵਾਲੀ ਆਮਦਨ ਦੇ ਸਾਰੇ ਸਾਧਨ ਪਿਛਲੇ ਦੋ ਮਹੀਨੇ ਤੋਂ ਬਿਲਕੁਲ ਬੰਦ ਪਏ ਹਨ। ਇਸ ਲਈ ਅਪਣਾ ਫ਼ਰਜ਼ ਸਮਝਦਿਆਂ ਪੇਂਡੂ ਵਿਕਾਸ ਆਫ਼ੀਸਰ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ਵਿਚ ਵਿੱਤੀ ਯੋਗਦਾਨ ਪਾਉਣ ਲਈ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ।

ਇਸ ਮੌਕੇ ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਐਸੋਸੀਏਸ਼ਨ ਦਾ ਇਸ ਉਦਮ ਲਈ ਧਨਵਾਦ ਕਰਿਦਆਂ ਕਿਹਾ ਕਿ ਸਮੁੱਚੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਡਾਕਟਰਾਂ ਅਤੇ ਫ਼ਾਰਮਾਸਿਟਾਂ ਵਲੋਂ ਕੋਰੋਨਾ ਵਿਰੁਧ ਮੋਹਰੀ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਇਸ ਲੜਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਵਧਾਈ ਦਾ ਪਾਤਰ ਹੈ।

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਵਲੋਂ ਕੀਤੇ ਉਪਰਾਲਿਆਂ ਸਦਕਾ ਹੀ ਅੱਜ ਸਾਡੇ ਪਿੰਡਾਂ ਦੇ ਲੋਕ ਕੋਰੋਨਾ ਵਾਇਰਸ ਤੋਂ ਬਚੇ ਹੋਏ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਪੰਚਾਇਤ ਵਿਭਾਗ ਵਲੋਂ ਕਣਕ ਦੀ ਵਾਢੀ, ਖਰੀਦ ਅਤੇ ਢੋਆ-ਢੁਆਈ ਦੌਰਾਨ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਉਪਰਾਲਿਆਂ ਵੀ ਸ਼ਲਾਘਾਯੋਗ ਹਨ।

ਸ. ਤ੍ਰਿਪਤ ਬਾਜਵਾ ਨੇ ਅਪੀਲ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸੱਭ ਨੂੰ ਵੱਧ ਤੋਂ ਵੱਧ ਯੋਗਦਾਨ ਮੁੱਖ ਮੰਤਰੀ ਰਾਹਤ ਕੋਸ਼ ਵਿਚ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਾਂ ਸਾਰੇ ਰਲ ਕੇ ਜਲਦ ਹੀ ਕੋਰੋਨਾ ਵਿਰੁਧ ਜੰਗ ਜਿੱਤ ਲਵਾਂਗਾ।

 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement