
ਚੰਡੀਗੜ੍ਹ ਵਿਚ ਮੰਗਲਵਾਰ ਸਵੇਰੇ ਸੈਕਟਰ-30 ਵਿਚੋਂ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ...
ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਹਰ ਰੋਜ਼ ਨਵੇਂ ਕੇਸ ਸਾਹਮਣੇ ਆ ਰਹੇ ਹਨ। ਹੁਣ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਸੋਮਵਾਰ ਸਵੇਰੇ ਸਿਰਫ ਕੋਰੋਨਾ ਦੇ 4 ਮਰੀਜ਼ ਕੋਰੋਨਾ ਪਾਜ਼ਿਟਿਵ ਸਨ। ਪਰ ਹੁਣ 5 ਹੋਰ ਨਵੇਂ ਮਰੀਜ਼ ਕੋਰੋਨਾ ਪੀੜਤ ਮਿਲੇ ਹਨ।
Photo
ਚੰਡੀਗੜ੍ਹ ਵਿਚ ਮੰਗਲਵਾਰ ਸਵੇਰੇ ਸੈਕਟਰ-30 ਵਿਚੋਂ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ 4 ਔਰਤਾਂ ਤੇ ਇਕ ਆਦਮੀ ਸ਼ਾਮਲ ਹੈ। ਇਸ ਨਾਲ ਚੰਡੀਗੜ੍ਹ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 50 ਹੋ ਗਈ ਹੈ। ਬੀਤੇ ਐਤਵਾਰ ਨੂੰ 6 ਅਤੇ ਸੋਮਵਾਰ ਨੂੰ ਅਗਲੇ ਦਿਨ 9 ਮਰੀਜ਼ਾਂ ਦੇ ਮਿਲਣ ਕਾਰਨ ਹੜਕੰਪ ਪੈਦਾ ਹੋ ਗਿਆ।
Coronavirus
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ ਕੁਝ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸੋਮਵਾਰ ਸ਼ਾਮ ਨੂੰ ਜੋ ਨਵੇਂ ਮਰੀਜ਼ ਮਿਲੇ ਹਨ ਉਨ੍ਹਾਂ ਮਰੀਜ਼ਾਂ ਵਿੱਚ 27 ਸਾਲਾ ਮਹਿਲਾ ਡਾਕਟਰ, 28 ਸਾਲਾ ਰਾਮ ਦਰਬਾਰ ਨਿਵਾਸੀ ਪੁਰਸ਼, 19 ਸਾਲਾ ਸੈਕਟਰ 52 ਨਿਵਾਸੀ ਲੜਕੀ, 41 ਸਾਲਾ ਸੈਕਟਰ 30 ਨਿਵਾਸੀ ਪੁਰਸ਼, 65 ਸਾਲਾ ਸੈਕਟਰ 30 ਵਾਸੀ ਔਰਤ ਸ਼ਾਮਲ ਹੈ।
Corona virus
ਦਸ ਦਈਏ ਕਿ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਵਿਚੋਂ ਤਰਨਤਾਰਨ ਦੇ ਪੰਜ ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਪੰਜੇ ਸ਼ਰਧਾਲੂ ਸੁਰਸਿੰਘ ਵਾਲਾ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨਾ ਪਾਜੀਟਿਵ ਰਾਜਪੁਰਾ ਦੀ ਕਰੀਬ 63 ਸਾਲਾ ਮਹਿਲਾ ਕਮਲੇਸ਼ ਰਾਣੀ ਦਾ ਦੇਹਾਂਤ ਹੋ ਗਿਆ ਸੀ।
Coronavirus
ਪਟਿਆਲਾ ਨੂੰ ਕੋਰੋਨਾ ਹਾਟਸਪਾਟ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਮੌਤਾਂ ਦੀ ਗਿਣਤੀ 19 ਹੋ ਗਈ ਹੈ। ਪਟਿਆਲਾ ਵਿਚ ਹੁਣ ਤਕ 61 ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 211 ਹੈ ਅਤੇ ਕੋਰੋਨਾ ਪਾਜੀਟਿਵ 84 ਮਰੀਜ਼ ਠੀਕ ਹੋ ਚੁੱਕੇ ਹਨ।
Corona virus
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ 1543 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਦਕਿ 62 ਕੋਰੋਨਾ ਮਰੀਜਾਂ ਦੀ ਮੌਤ ਹੋਈ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 29,435 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 934 ਤੱਕ ਪਹੁੰਚ ਗਿਆ ਹੈ। ਇਨ੍ਹਾ ਸਭਨਾ ਵਿਚਾਲੇ ਥੋੜੀ ਰਾਹਤ ਦੀ ਖਬਰ ਇਹ ਵੀ ਹੈ ਕਿ ਹੁਣ ਤੱਕ 6868 ਕੋਰੋਨਾ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 21,632 ਹੋ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।