ਮੁੱਖ ਮੰਤਰੀ ਨੇ PM ਮੋਦੀ ਨੂੰ ਚਿਠੀ ਲਿਖ, ਸੁੰਗੜੇ ਤੇ ਬੇਚਮਕ ਦਾਣਿਆਂ 'ਚ ਕਟੋਤੀ ਵਪਿਸ ਲੈਣ ਨੂੰ ਕਿਹਾ
Published : Apr 28, 2020, 10:18 pm IST
Updated : Apr 28, 2020, 10:18 pm IST
SHARE ARTICLE
captain Amrinder Singh
captain Amrinder Singh

ਕੈਪਨਟ ਅਮਰਿੰਦਰ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਸੁੰਗੜੇ ਅਤੇ ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ’ਚ ਕਟੌਤੀ ਲਾਗੂ ਕੀਤੇ ਜਾਣ ਨੂੰ ਕਿਹਾ ਹੈ

 ਚੰਡੀਗੜ, 28 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਬੇਮੌਸਮੇ ਮੀਂਹ ਕਾਰਨ ਸੁੰਗੜੇ ਅਤੇ ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ਲਈ ਨਿਰਧਾਰਤ ਸ਼ਰਤਾਂ ’ਚ ਢਿੱਲ ਦਿੰਦਿਆਂ ਇਸ ਦੀ ਖਰੀਦ ਦੀ ਕੀਮਤ ’ਚ ਕਟੌਤੀ ਲਾਗੂ ਕੀਤੇ ਜਾਣ ਦੇ ਕਦਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਇਸ ਗੱਲ ’ਤੇ ਦੁੱਖ ਜ਼ਾਹਰ ਕੀਤਾ ਕਿ ਛੋਟਾਂ ਦੇਣ ਲਈ ਸੂਬਾ ਸਰਕਾਰ ਵੱਲੋਂ ਪੇਸ਼ ਕੀਤੀ ਪਹਿਲੀ ਨੁਮਾਇੰਦਗੀ ਸਵਿਕਾਰ ਕਰਦਿਆਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਭਾਰੀ ਕੀਮਤ ਕਟੌਤੀ ਲਗਾ ਦਿੱਤੀ ਹੈ ਜਿਸ ਨਾਲ ਅੱਗੇ ਕਿਸਾਨਾਂ ਉਤੇ ਭਾਰੀ ਬੋਝ ਪਵੇਗਾ ਜੋ ਕਿ ਪਹਿਲਾਂ ਹੀ ਲੌਕਡਾਊਨ ਦੇ ਚੱਲਦਿਆਂ ਆਮਦਨ ਘਟਣ ਕਾਰਨ ਘਾਟਾ ਸਹਿਣ ਕਰ ਰਹੇ ਹਨ।

modiPM modi

ਕੈਪਟਨ ਅਮਰਿੰਦਰ ਸਿੰਘ ਨੇ ਕੀਮਤ ’ਚ ਕਟੌਤੀ ਦੇ ਬਿਨਾਂ ਛੋਟਾਂ ਦੀ ਆਗਿਆ ਦੇਣ ਦੀ ਆਪਣੀ ਮੰਗ ਦੁਹਰਾਉਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮੰਤਰਾਲੇ ਨੂੰ ਆਪਣੇ ਪਹਿਲੇ ਫੈਸਲੇ ਦੀ ਤੁਰੰਤ ਸਮੀਖਿਆ ਕਰਨ ਦੀ ਸਲਾਹ ਦੇਣ। ਸੁੰਗੜੇ ਦਾਣੇ ’ਤੇ ਪ੍ਰਤੀ ਕੁਇੰਟਲ 4.81 ਰੁਪਏ ਤੋਂ 24.06 ਰੁਪਏ ਤੱਕ ਅਤੇ ਚਮਕ ਫਿੱਕੀ ਵਾਲੇ ਦਾਣਿਆਂ ’ਤੇ 4.81 ਰੁਪਏ ਕੀਮਤ ਕਟੌਤੀ ਕੀਤੀ ਗਈ ਹੈ।

farmers curfew wheat farmers wheat

ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਪਹਿਲਾਂ ਹੀ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਇਕ ਹਵਾਲਾ ਵੀ ਦਿੱਤਾ ਹੈ ਤਾਂ ਜੋ ਬਿਨਾਂ ਕਿਸੇ ਕਟੌਤੀ ਕੀਤੇ ਨਿਰਧਾਰਤ ਸ਼ਰਤਾਂ ਵਿੱਚ ਢਿੱਲ ਦਿੱਤੀ ਜਾ ਸਕੇ। 28 ਅਪ੍ਰੈਲ ਨੂੰ ਇਸ ਦੇ ਜਵਾਬ ਵਿੱਚ ਕੇਂਦਰੀ ਮੰਤਰਾਲੇ ਨੇ ਕਣਕ ਦੇ ਦਾਣੇ ਸੁੰਗੜਨ ਅਤੇ ਚਮਕ ਫਿੱਕੀ ਪੈਣ ਦੇ ਮਾਪਦੰਡਾਂ ਨੂੰ ਪੂਰਾ ਕਰਨ ’ਚ ਅਸਫਲ ਰਹਿਣ ਵਿੱਚ ਕੁਝ ਢਿੱਲ ਦਿੱਤੀ ਪਰ ਮੁੱਲ ਵਿੱਚ ਕਟੌਤੀ ਕਰ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਕਿਸਾਨ ਮੁਲਕ ਨੂੰ ਭੋਜਨ ਮੁਹੱਈਆ ਕਰਵਾ ਰਹੇ ਹਨ।

WheatWheat

ਇਸ ਕਰਕੇ ਲੌਕਡਾੳੂਨ ਦੀਆਂ ਬੰਦਸ਼ਾਂ ਕਾਰਨ ਅਤੇ ਹਾਲਾਤ ਉਨਾਂ ਦੇ ਕਾਬੂ ਤੋਂ ਬਾਹਰ ਹੋਣ ਕਰਕੇ ਕਿਸੇ ਵੀ ਢੰਗ ਨਾਲ ਕਿਸਾਨਾਂ ਦੀ ਆਮਦਨ ਵਿੱਚ ਕਟੌਤੀ ਕਰਨਾ ਸਰਾਸਰ ਬੇਇਨਸਾਫੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਣਕ ਦੀ ਫਸਲ ਪੱਕਣ ਤੋਂ ਪਹਿਲਾਂ ਮਾਰਚ, 2020 ਵਿੱਚ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੇਮੌਸਮਾ ਮੀਂਹ ਪਿਆ ਸੀ। ਉਨਾਂ ਕਿਹਾ ਕਿ ਮੁਲਕ ਭਰ ਵਿੱਚ ਲੌਕਡਾਊਨ ਦੇ ਐਲਾਨ ਨਾਲ ਇਹ ਸਮੱਸਿਆ ਹੋਰ ਵਧ ਗਈ ਅਤੇ ਕਿਸਾਨ ਆਪਣੀਆਂ ਫਸਲਾਂ ਨੂੰ ਬਚਾਉਣ ਲਈ ਇਹਤਿਆਦੀ ਕਦਮ ਚੁੱਕਣ ਤੋਂ ਅਸਮਰੱਥ ਸਨ।

Wheat File

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement