ਪਿੰਡ ਸੁਰ ਸਿੰਘ ਦੇ 5 ਵਿਅਕਤੀ ਅਤੇ ਪਿੰਡ ਬਾਸਰਕੇ ਦੀ ਇੱਕ ਔਰਤ ਕੋਵਿਡ-19 ਤੋਂ ਪੋਜ਼ਟਿਵ ਪਾਏ ਗਏ-DC
Published : Apr 28, 2020, 7:44 am IST
Updated : Apr 28, 2020, 7:44 am IST
SHARE ARTICLE
Photo
Photo

ਮਰੀਜ਼ਾਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਕੀਤਾ ਦਾਖਲ

ਤਰਨ ਤਾਰਨ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਪਿੰਡ ਸੁਰ ਸਿੰਘ ਦੇ 5 ਵਿਅਕਤੀ ਅਤੇ ਪਿੰਡ ਬਾਸਰਕੇ ਦੀ ਇੱਕ ਔਰਤ, ਜੋ ਕਿ ਆਪਣੇ ਪੇਕੇ ਪਿੰਡ ਲਹੁਕਾ ਵਿਖੇ ਰਹਿ ਰਹੀ ਸੀ, ਕੋਵਿਡ-19 ਤੋਂ ਪੋਜ਼ਟਿਵ ਪਾਏ ਗਏ ਹਨ।

PhotoPhoto

ਉਹਨਾਂ ਦੱਸਿਆ ਕਿ ਤਖਤ ਸੱਚਖੰਡ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਦੇ 25 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ, ਜਿੰਨ੍ਹਾਂ ਵਿੱਚੋਂ 5 ਵਿਅਕਤੀ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ।ਇਸ ਤੋਂ ਇਲਾਵਾ ਇੱਕ ਔਰਤ ਵੀ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਈ ਗਈ ਹੈ।ਉਹਨਾਂ ਦੱਸਿਆ ਕਿ ਸਾਰੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਕੀਤਾ ਗਿਆ ਹੈ।

Photo

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਸਰ ਸਿੰਘ ਅਤੇ ਲਹੁਕਾ ਨੂੰ ਕੰਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉਹਨਾਂ ਪਿੰਡ ਵਿੱਚੋਂ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਬਾਹਰਲੇ ਵਿਅਕਤੀ ਨੂੰ ਪਿੰਡ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।ਉਹਨਾਂ ਕਿਹਾ ਪਿੰਡ ਵਿੱਚ ਬਿਜਲੀ, ਪਾਣੀ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇਗੀ।ਇਸ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

Coronavirus in india lockdown corona-pandemic maharashtra madhya pradeshPhoto

ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੇ ਸੰਪਰਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੀ ਵੀ ਜਾਂਚ ਕੀਤੀ ਜਾ ਸਕੇ।

lucknow lucknow post singer kanika kapoor coronaPhoto

ਉਹਨਾਂ ਕਿਹਾ ਕਿ ਪਿੰਡ ਵਿੱਚ ਮੈਡੀਕਲ ਟੀਮਾਂ 24 ਘੰਟੇ ਤਇਨਾਤ ਰਹਿਣਗੀਆਂ।ਪਿੰਡ ਵਿੱਚ ਹੋਰ ਸ਼ੱਕੀ ਮਰੀਜਾਂ ਦੀ ਜਾਂਚ ਲਈ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ ਕੀਤਾ ਜਾਵੇਗਾ।ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸੇ ਤਰ੍ਹਾਂ ਹੀ ਇਸ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਤੇ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement