ਕੋਵਿਡ-19 ਵਿਰੁੱਧ ਜੰਗ ਦੇ ਮੈਦਾਨ 'ਚ ਯੋਗਦਾਨ ਲਈ ਡਟੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ
Published : Apr 28, 2020, 6:55 pm IST
Updated : Apr 28, 2020, 6:59 pm IST
SHARE ARTICLE
Photo
Photo

ਚੰਡੀਗੜ੍ਹ ਸੈਕਟਰ-40 ਦੇ ਐਂਟਰੀ ਪੁਆਇੰਟਾਂ 'ਤੇ ਲੋਕਾਂ ਦੀ ਕਰ ਰਹੇ ਨੇ ਥਰਮਲ ਚੈਕਿੰਗ

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦੇ ਜਿਥੇ ਸਰਕਾਰਾਂ ਸਮੇਤ ਬਹੁਤ ਸਾਰੀਆਂ ਸੰਸਥਾਵਾਂ ਮਹਾਂਮਾਰੀ ਵਿਰੁੱਧ ਜੰਗ ਦੇ ਮੈਦਾਨ 'ਚ ਡਟੀਆਂ ਹੋਈਆਂ ਹਨ, ਅਜਿਹੀ ਸਥਿਤੀ 'ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀ ਵੀ ਇਸ ਮੁਹਿੰਮ 'ਚ ਆਪਣਾ ਅਹਿਮ ਯੋਗਦਾਨ ਨਿਭਾ ਰਹੇ ਹਨ। ਚੰਡੀਗੜ੍ਹ ਯੂਨੀਵਰਸਿਟੀ ਦੇ ਆਈ.ਟੀ ਇੰਜੀਨੀਅਰਿੰਗ ਦੇ ਚੌਥੇ ਸਾਲ ਦੇ ਵਿਦਿਆਰਥੀ ਅਤੇ ਸਕੇ ਭਰਾ ਸੁਖਪ੍ਰੀਤ ਸਿੰਘ ਅਤੇ ਸਾਗਰਪ੍ਰੀਤ ਸਿੰਘ ਮਿਊਂਸੀਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਚੰਡੀਗੜ੍ਹ ਦੇ ਸੈਕਟਰ-40 ਦੇ ਐਂਟਰੀ ਪੁਆਇੰਟਾਂ ਦੇ ਆਉਣ-ਜਾਣ ਵਾਲੇ ਲੋਕਾਂ ਦੀ ਥਰਮਲ ਚੈਕਿੰਗ ਅਤੇ ਸੈਨੇਟਾਈਜ਼ ਕਰਨ ਸਬੰਧੀ ਸੇਵਾਵਾਂ ਨਿਭਾ ਰਹੇ ਹਨ।

PhotoPhoto

ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਨੂੰ ਕੰਟੇਨਟ ਜ਼ੋਨ ਐਲਾਨਦਿਆਂ ਸ਼ਹਿਰ 'ਚ ਬਾਹਰਲੇ ਲੋਕਾਂ ਦੇ ਦਾਖ਼ਲ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸੀਯੂ ਦੇ ਵਿਦਿਆਰਥੀ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਰਸ਼ਨਪ੍ਰੀਤ ਸਿੰਘ ਚੰਡੀਗੜ੍ਹ ਮਿਊਂਸੀਪਲ ਕਾਰਪੋਸ਼ਨ 'ਚ ਇਨਫ਼ੋਰਸਮੈਂਟ ਇੰਸਪੈਕਟਰ ਹਨ ਜਦਕਿ ਮੌਜੂਦਾ ਸਮੇਂ 'ਚ ਚੰਡੀਗੜ੍ਹ ਦੀ ਕੋਵਿਡ19 ਕੁਆਰੰਟੀਨ ਟੀਮ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜਿਨ੍ਹਾਂ ਦੀ ਪ੍ਰੇਰਨਾ ਅਤੇ ਮਿਊਂਸੀਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਉਹ ਇਸ ਵਿਸ਼ੇਸ਼ ਵੈਲਫ਼ੇਅਰ ਕਲੱਬ ਦਾ ਹਿੱਸਾ ਬਣੇ ਹਨ।

PhotoPhoto

ਸੁਖਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ ਦੀ ਕੌਂਸਲਰ ਗੁਰਬਖ਼ਸ਼ ਰਾਵਤ ਦੇ ਸਹਿਯੋਗ ਨਾਲ ਵੈਲਫ਼ੇਅਰ ਕਲੱਬ ਦਾ ਆਪਣੇ ਪੱਧਰ 'ਤੇ ਗਠਨ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ (ਆਈ.ਏ.ਐਸ) ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਲੱਬ ਮੈਂਬਰਾਂ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੈਕਟਰ 40 ਦੇ ਸਾਰੇ ਆਉਣ-ਜਾਣ ਵਾਲੇ ਰਸਤਿਆਂ ਨੂੰ ਬੈਰੀਕੇਡਾਂ ਨਾਲ ਮੁਕੰਮਲ ਸੀਲ ਕਰ ਦਿੱਤਾ ਗਿਆ ਹੈ ਅਤੇ 2 ਰਸਤਿਆਂ ਤੋਂ ਹੀ ਲੋਕਾਂ ਨੂੰ ਥਰਮਲ ਚੈਂਕਿੰਗ ਅਤੇ ਸੈਨੇਟਾਈਜ਼ ਕਰਨ ਉਪਰੰਤ ਹੀ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ।

Corona VirusPhoto

ਉਨ੍ਹਾਂ ਦੱਸਿਆ ਕਿ ਸੈਕਟਰ 'ਚ ਕੋਵਿਡ-19 ਤੋਂ ਬਚਾਅ ਲਈ ਲੋਕਾਂ ਦੇ ਬੇਲੋੜੇ ਦਾਖ਼ਲੇ ਨੂੰ ਰੋਕਣ ਲਈ ਕਰਫ਼ਿਊ ਪਾਸਾਂ ਦੀ ਮੁਕੰਮਲ ਚੈਕਿੰਗ ਕੀਤੀ ਜਾ ਰਹੀ ਹੈ ਜਦਕਿ ਡਾਕਟਰੀ ਟੀਮ ਦੀ ਨਿਗਰਾਨੀ ਹੇਠ ਲੋਕਾਂ ਦਾ ਤਾਪਮਾਨ ਚੈੱਕ ਕੀਤਾ ਜਾਂਦਾ ਹੈ ਅਤੇ ਲੋੜ ਪੈਣ 'ਤੇ ਸਿਹਤ ਵਿਭਾਗ ਨਾਲ ਵੀ ਸੰਪਰਕ ਕੀਤਾ ਜਾਂਦਾ ਹੈ। ਸੁਖਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਬਜ਼ੀ ਵੇਚਣ ਵਾਲਿਆਂ ਅਤੇ ਦੋਧੀਆਂ ਨੂੰ ਮਾਸਕ ਵੀ ਵੰਡੇ ਜਾ ਰਹੇ ਹਨ ਜਦਕਿ ਆਉਣ-ਜਾਣ ਵਾਲੇ ਵਿਅਕਤੀਆਂ ਦੇ ਵਾਹਨਾਂ ਨੂੰ ਵੀ ਮੁਕੰਮਲ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।

Corona VirusPhoto

ਉਨ੍ਹਾਂ ਦੱਸਿਆ ਕਿ ਕਲੱਬ ਵੱਲੋਂ ਰੋਜ਼ਾਨਾ 1000 ਤੋਂ ਵੱਧ ਲੋਕਾਂ ਦੀ ਜਾਂਚ ਅਤੇ  ਸੈਨੇਟਾਈਜ਼ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਕੋਰੋਨਾ ਵਿਰੁਧ 4 ਦਿਨ ਲਗਾਤਾਰ ਚੰਡੀਗੜ੍ਹ ਮਿਊਂਸੀਪਲ ਕਾਰਪੋਸ਼ਨ 'ਚ ਸੇਵਾਵਾਂ ਨਿਭਾਉਂਦੇ ਹੋਏ ਪੰਜਵੇਂ ਦਿਨ ਉਨ੍ਹਾਂ ਨੂੰ ਇਸ ਮੁਹਿੰਮ 'ਚ ਸਹਿਯੋਗ ਦੇ ਰਹੇ ਹਨ।

Corona VirusPhoto

ਇਸ ਮੌਕੇ ਸੁਖਪ੍ਰੀਤ ਅਤੇ ਸਾਗਰਪ੍ਰੀਤ ਦੇ ਪਿਤਾ ਦਰਸ਼ਨਪ੍ਰੀਤ ਸਿੰਘ ਨੇ ਕਿਹਾ ਕਿ ਇਸ ਭਿਆਨਕ ਸਮੇਂ 'ਚ ਸਰਕਾਰ ਦੇ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਸਾਡਾ ਮੁੱਢਲਾ ਫ਼ਰਜ਼ ਹੈ ਅਤੇ ਹੋਰਨਾਂ ਸੈਕਟਰਾਂ ਦੇ ਰੈਜ਼ੀਡੈਂਸ ਵੈਲਫ਼ੇਅਰ ਕਲੱਬਾਂ ਨੂੰ ਵੀ ਆਪਣੇ-ਆਪਣੇ ਸੈਕਟਰਾਂ 'ਚ ਕੋਰੋਨਾ ਵਾਇਰਸ ਦੇ ਦਾਖ਼ਲੇ ਨੂੰ ਰੋਕਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਰਲਮਿਲ ਕੇ ਹੰਭਲੇ ਮਾਰਨੇ ਚਾਹੀਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement