ਮੋਹਾਲੀ ਦੇ ਪੰਜ ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਦਿਤੀ ਮਾਤ
Published : Apr 28, 2020, 11:02 am IST
Updated : Apr 28, 2020, 11:02 am IST
SHARE ARTICLE
ਮੋਹਾਲੀ ਦੇ ਪੰਜ ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਦਿਤੀ ਮਾਤ
ਮੋਹਾਲੀ ਦੇ ਪੰਜ ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਦਿਤੀ ਮਾਤ

ਦੋ ਜਣੇ ਪਿੰਡ ਜਵਾਹਰਪੁਰ ਨਾਲ ਸਬੰਧਤ, ਪੰਜਾਂ ਵਿਚੋਂ ਤਿੰਨ ਜਣੇ ਘਰ ਭੇਜੇ

ਐਸ.ਏ.ਐਸ.ਨਗਰ/ਬਨੂੜ, 27ਅਪ੍ਰੈਲ (ਸੁਖਦੀਪ ਸਿੰਘ ਸੋਈਂ, ਅਵਤਾਰ ਸਿੰਘ) : ਜ਼ਿਲ੍ਹਾ ਮੋਹਾਲੀ ਦੇ 'ਕੋਰੋਨਾ ਵਾਇਰਸ' ਤੋਂ ਪੀੜਤ ਪੰਜ ਹੋਰ ਮਰੀਜ਼ ਸੋਮਵਾਰ ਨੂੰ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ। ਜ਼ਿਲ੍ਹੇ ਵਿਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 27 ਹੋ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਸਿਆ ਕਿ ਸੋਮਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ ਵਿਚੋਂ ਦੋ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ ਜਦਕਿ ਦੋ ਮੋਹਾਲੀ ਸ਼ਹਿਰ ਅਤੇ ਇਕ ਮੁੰਡੀ ਖਰੜ ਨਾਲ ਸਬੰਧਤ ਹੈ।

ਉਨ੍ਹਾਂ ਦਸਿਆ ਕਿ ਇਨ੍ਹਾਂ ਸਾਰੇ ਮਰੀਜ਼ਾਂ ਨੂੰ ਬਨੂੜ ਲਾਗਲੇ ਗਿਆਨ ਸਾਗਰ ਹਸਪਤਾਲ ਵਿਚ ਬਣਾਏ ਗਏ 'ਕੋਵਿਡ ਕੇਅਰ ਸੈਂਟਰ' ਵਿਚੋਂ ਸੋਮਵਾਰ ਨੂੰ ਛੁੱਟੀ ਦੇ ਦਿਤੀ ਗਈ। ਜ਼ਿਲ੍ਹੇ ਵਿਚ ਹੁਣ ਤਕ ਪੀੜਤਾਂ ਦੀ ਕੁਲ ਗਿਣਤੀ 63 ਹੈ ਜਦਕਿ ਐਕਵਿਟ ਕੇਸਾਂ ਦੀ ਗਿਣਤੀ 34 ਰਹਿ ਗਈ ਹੈ। ਡਾ. ਮਨਜੀਤ ਸਿੰਘ ਮੁਤਾਬਕ ਪਿੰਡ ਜਵਾਹਰਪੁਰ ਨਾਲ ਸਬੰਧਤ ਕੁਲ 15 ਮਰੀਜ਼ ਅੱਜ ਤਕ ਠੀਕ ਹੋ ਚੁੱਕੇ ਹਨ।

ਸੋਮਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ ਵਿਚ ਏਕਮਵੀਰ ਕੌਰ (11), ਜਗਦੀਸ਼ ਕੌਰ (76), ਹਰਜਿੰਦਰ ਸਿੰਘ (26), ਸੁਰਜੀਤ ਕੌਰ (53) ਅਤੇ ਰਾਜਿੰਦਰ ਪਾਲ ਸ਼ਰਮਾ (73) ਸ਼ਾਮਲ ਹਨ। ਜਵਾਹਰਪੁਰ ਨਾਲ ਸਬੰਧਤ ਪੰਜ ਮਰੀਜ਼ 21 ਅਪ੍ਰੈਲ ਅਤੇ 8 ਮਰੀਜ਼ 26 ਅਪ੍ਰੈਲ ਨੂੰ ਠੀਕ ਹੋ ਗਏ ਸਨ ਜਿਹੜੇ ਇਸ ਵੇਲੇ 'ਇਕਾਂਤਵਾਸ ਕੇਂਦਰ' ਵਿਚ ਰਹਿ ਰਹੇ ਹਨ।

ਡਾ. ਮਨਜੀਤ ਸਿੰਘ ਨੇ ਦਸਿਆ ਕਿ ਠੀਕ ਹੋਣ ਵਾਲੇ ਪੰਜਾਂ ਮਰੀਜ਼ਾਂ ਵਿਚੋਂ ਜਵਾਹਰਪੁਰ ਨਾਲ ਸਬੰਧਤ ਦੋ ਮਰੀਜ਼ਾਂ ਸੁਰਜੀਤ ਕੌਰ ਅਤੇ ਹਰਜਿੰਦਰ ਸਿੰਘ ਨੂੰ ਅਹਿਤਿਆਤ ਵਜੋਂ 14 ਦਿਨਾਂ ਲਈ ਸੈਕਟਰ 70 ਵਿਚ ਬਣਾਏ ਗਏ ਜ਼ਿਲ੍ਹਾ ਪੱਧਰੀ 'ਇਕਾਂਤਵਾਸ ਕੇਂਦਰ' ਵਿਚ ਰਖਿਆ ਜਾਵੇਗਾ ਜਦਕਿ ਬਾਕੀ ਤਿੰਨਾਂ ਨੂੰ ਘਰ ਭੇਜ ਦਿਤਾ ਗਿਆ ਹੈ ਜਿਥੇ ਉਨ੍ਹਾਂ ਨੂੰ 14 ਦਿਨਾਂ ਲਈ ਅਲੱਗ ਰਹਿਣ ਲਈ ਆਖਿਆ ਗਿਆ ਹੈ। ਉਨ੍ਹਾਂ ਦਸਿਆ ਕਿ ਘਰ ਭੇਜੇ ਗਏ ਮਰੀਜ਼ਾਂ ਦੀ ਸਿਹਤ ਦਾ ਲਗਾਤਾਰ ਮੁਆਇਨਾ ਕੀਤਾ ਜਾਵੇਗਾ।

ਉਨ੍ਹਾਂ ਦਸਿਆ ਕਿ ਬਾਕੀ ਸਾਰੇ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਅਤੇ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement