ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ ਤੀਜਾ ਰੋਜ਼ਾ ਅੱਜ
Published : Apr 28, 2020, 10:50 am IST
Updated : Apr 28, 2020, 10:50 am IST
SHARE ARTICLE
File Photo
File Photo

ਇਸਲਾਮ ਦਾ ਸਭ ਤੋ ਪਵਿੱਤਰ ਮਹੀਨਾ ਰਮਜ਼ਾਨ ਉਲ ਮੁਬਾਰਕ 25 ਅਪ੍ਰੈਲ ਤੋ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਮੁਫ਼ਤੀ-ਏ-ਆਜ਼ਮ ਪੰਜਾਬ ਹਜ਼ਰਤ ਮੌਲਾਨਾ ਮੁਫ਼ਤੀ

ਮਾਲੇਰਕੋਟਲਾ, 27 ਅਪ੍ਰੈਲ (ਮੁਹੰਮਦ ਇਸਮਾਈਲ ਏਸ਼ੀਆ): ਇਸਲਾਮ ਦਾ ਸਭ ਤੋ ਪਵਿੱਤਰ ਮਹੀਨਾ ਰਮਜ਼ਾਨ ਉਲ ਮੁਬਾਰਕ 25 ਅਪ੍ਰੈਲ ਤੋ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਮੁਫ਼ਤੀ-ਏ-ਆਜ਼ਮ ਪੰਜਾਬ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ-ਉਲ-ਹਸਨ ਕਾਂਧਲਵੀ ਅਤੇ ਹਜ਼ਰਤ ਮੌਲਾਨਾ ਅਬਦੁਲ ਸੱਤਾਰ ਇਮਾਮ ਤੇ ਖਤੀਬ ਜਾਮਾ ਮਸਜਿਦ ਮਲੇਰਕੋਟਲਾ ਨੇ ਰਮਜ਼ਾਨ-ਉਲ-ਮੁਬਾਰਕ ਦੇ ਮਹੀਨੇ ਦੀ ਮਹੱਤਤਾ ਸਬੰਧੀ ਚਾਨਣਾ ਪਾਇਆ।

 ਮਲੇਰਕੋਟਲਾ ਵਿਖੇ ਜਾਰੀ ਵੱਖ-ਵੱਖ ਸੰਸਥਾਵਾਂ ਅਨੁਸਾਰ ਜਾਰੀ ਕੀਤੇ ਰਮਜ਼ਾਨ ਕਲੰਡਰ ਅਨੁਸਾਰ ਰਮਜ਼ਾਨ ਮਹੀਨੇ ਦੀ ਸਮਾਂ ਸਾਰਨੀ ਅਨੁਸਾਰ ਅੱਜ ਰਮਜ਼ਾਨ ਉਲ ਮੁਬਾਰਕ ਦਾ ਚੌਥਾ ਰੋਜ਼ਾ ਮਲੇਰਕੋਟਲਾ ਵਿਖੇ 28 ਅਪ੍ਰੈਲ ਨੂੰ ਸ਼ਾਮ 7:04 'ਤੇ ਖੋਲ੍ਹਿਆ ਜਾਵੇਗਾ ਤੇ ਅਗਲੇ ਦਿਨ ਪੰਜਵਾਂ ਰੋਜ਼ਾ 29 ਅਪ੍ਰੈਲ ਨੂੰ ਰੱਖਣ (ਸ਼ਹਿਰੀ) ਦਾ ਸਮਾਂ ਸਵੇਰੇ 4:20 ਵਜੇ ਤਕ ਰਹੇਗਾ।

ਪੰਜਾਬ ਦੇ ਦੂਜੇ ਸ਼ਹਿਰਾਂ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ (ਰੋਜ਼੍ਹਾ ਖੋਲਣ ਤੇ ਰੱਖਣ ਦਾ ਸਮਾਂ) ਮਲੇਰਕੋਟਲਾ ਮੁਤਾਬਕ ਹੀ ਹੋਵੇਗਾ ਪਰ ਨਾਭਾ ਅੱਧਾ ਮਿੰਟ, ਸਰਹਿੰਦ 2 ਮਿੰਟ, ਹੁਸ਼ਿਆਰਪੁਰ ਅੱਧਾ ਮਿੰਟ, ਚੰਡੀਗੜ੍ਹ 3 ਮਿੰਟ, ਖੰਨਾ 1 ਮਿੰਟ, ਰੋਪੜ 3 ਮਿੰਟ, ਪਟਿਆਲਾ 2 ਮਿੰਟ, ਅੰਬਾਲਾ 4 ਮਿੰਟ, ਰਾਜਪੁਰਾ ਜਿਥੇ 2 ਮਿੰਟ ਪਹਿਲਾਂ ਹੋਵੇਗਾ, ਉਥੇ ਹੀ ਸੰਗਰੂਰ ਅੱਧਾ ਮਿੰਟ, ਮਾਨਸਾ 2 ਮਿੰਟ, ਸੁਨਾਮ ਅੱਧਾ ਮਿੰਟ, ਜਲੰਧਰ 3 ਮਿੰਟ, ਅਹਿਮਦਗੜ੍ਹ 2 ਮਿੰਟ, ਪਠਾਨਕੋਟ 3 ਮਿੰਟ, ਬਰਨਾਲਾ 2 ਮਿੰਟ, ਮੋਗਾ 3 ਮਿੰਟ, ਫੂਲ ਮੰਡੀ 2 ਮਿੰਟ, ਬਟਾਲਾ 3 ਮਿੰਟ, ਕਪੂਰਥਲਾ 2 ਮਿੰਟ, ਬਠਿੰਡਾ 4 ਮਿੰਟ, ਅੰਮ੍ਰਿਤਸਰ 4 ਮਿੰਟ, ਫ਼ਰੀਦਕੋਟ 'ਚ 4 ਮਿੰਟ ਬਾਅਦ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement