
ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਮਈ ਤਕ ਮੁਲਤਵੀ ਕਰ ਦਿਤੀ ਹੈ।
ਫ਼ਰੀਦਕੋਟ (ਗੁਰਿੰਦਰ ਸਿੰਘ): 14 ਅਕਤੂਬਰ 2015 ਨੂੰ ਬੇਅਦਬੀ ਕਾਂਡ ਦਾ ਇਨਸਾਫ਼ ਮੰਗ ਰਹੀਆਂ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉਪਰ ਕੋਟਕਪੂਰਾ ਅਤੇ ਬਹਿਬਲ ਵਿਖੇ ਢਾਹੇ ਗਏ ਪੁਲਸੀਆਂ ਅਤਿਆਚਾਰ ’ਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ, ਜਦਕਿ ਅਨੇਕਾਂ ਸੰਗਤਾਂ ਨੂੰ ਜ਼ਖ਼ਮੀ ਕਰ ਦਿਤਾ ਗਿਆ ਸੀ।
Behbal Kalan kand
ਅਦਾਲਤ ਵਿਚ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਹੋਈ ਜਿਸ ਵਿਚ ਐਡਵੋਕੇਟ ਸੁਹੇਲ ਸਿੰਘ ਬਰਾੜ ਅਤੇ ਥਾਣਾ ਬਾਜਾਖ਼ਾਨਾ ਦੇ ਸਾਬਕਾ ਐਸ.ਐਚ.ਓ. ਅਮਰਜੀਤ ਸਿੰਘ ਕੁਲਾਰ ਪੇਸ਼ ਹੋਏ। ਜਦੋਂ ਕਿ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਸੁਣਵਾਈ ਦੌਰਾਨ ਅਦਾਲਤ ਵਿਚ ਹਾਜ਼ਰ ਸਨ।
ਇਹ ਕੇਸ ਪਹਿਲਾਂ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਚੱਲ ਰਿਹਾ ਸੀ ਪਰ ਪ੍ਰਬੰਧਕੀ ਕਾਰਨਾਂ ਕਰ ਕੇ ਇਹ ਕੇਸ ਹੁਣ ਸੈਸ਼ਨ ਜੱਜ ਦੀ ਅਦਾਲਤ ਵਿਚੋਂ ਬਦਲ ਕੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਤਬਦੀਲ ਕਰ ਦਿਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਮਈ ਤਕ ਮੁਲਤਵੀ ਕਰ ਦਿਤੀ ਹੈ।
Punjab Govt
ਪੰਜਾਬ ਸਰਕਾਰ ਨੇ ਬਹਿਬਲ ਗੋਲੀਕਾਂਡ ਵਿਚ ਚਾਰਚਸ਼ੀਟ ਦੇ ਮੁੱਦੇ ’ਤੇ ਬਹਿਸ ਕਰਨ ਦੀ ਅਦਾਲਤ ਨੂੰ ਬੇਨਤੀ ਕੀਤੀ ਪਰ ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦਸਿਆ ਕਿ ਬਹਿਬਲ ਗੋਲੀਕਾਂਡ ਦੀ ਚਾਰਜਸ਼ੀਟ ਰੱਦ ਕਰਵਾਊਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕੀਤੀ ਹੋਈ ਹੈ ਜਿਸ ਦੀ ਤਰੀਕ 13 ਮਈ ਹੈ, ਉਸ ਦਿਨ ਦੋਨਾਂ ਧਿਰਾਂ ਵਿਚਾਲੇ ਬਹਿਸ ਹੋਣ ਦੀ ਸੰਭਾਵਨਾ ਹੈ।