
ਮੋਗਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਚੜ੍ਹਤ ਦੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮੋਗਾ (ਦਲੀਪ ਕੁਮਾਰ): ਮੋਗਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਚੜ੍ਹਤ ਦੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਰਾਣਾ ਸਿੰਘ (55) ਪੁੱਤਰ ਮਲਕੀਤ ਸਿੰਘ ਨੇ ਚੰਦ ਪੁਰਾਣਾ ਟੋਲ ਪਲਾਜ਼ਾ ’ਤੇ ਚੱਲ ਰਹੇ ਧਰਨੇ ’ਤੇ ਸਲਫਾਸ ਖਾਧੀ।
Farmer
ਇਸ ਤੋਂ ਬਾਅਦ ਕਿਸਾਨ ਨੂੰ ਹਸਪਤਾਲ ਲਿਜਾਇਆ ਗਿਆ, ਕਿਸਾਨ ਦੀ ਗੰਭੀਰ ਹਾਲਤ ਦੇ ਚਲਦਿਆਂ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਤੋਂ ਬਾਅਦ ਕਿਸਾਨ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਰਾਣਾ ਸਿੰਘ ’ਤੇ 12 ਤੋਂ 13 ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ। ਰਾਣਾ ਸਿੰਘ ਪਿਛਲੇ ਲੰਬੇ ਸਮੇਂ ਤੋਂ ਖੇਤੀ ਕਾਨੂੰਨ ਵਿਰੁੱਧ ਚੱਲ ਰਹੇ ਧਰਨੇ ਉੱਤੇ ਡਟੇ ਹੋਏ ਸਨ।
Farmer Leader
ਦੱਸ ਦਈਏ ਕਿ ਰਾਣਾ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ lਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਤ ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ ਰਾਣਾ ਸਿੰਘ ਕਰਜ਼ੇ ਦੇ ਚਲਦਿਆਂ ਕਾਫੀ ਪਰੇਸ਼ਾਨ ਸੀ। ਉਹਨਾਂ ਦੀ ਕਰੀਬ 25 ਸਾਲ ਦੀ ਧੀ ਵੀ ਦਿਮਾਗੀ ਤੌਰ ’ਤੇ ਬਿਮਾਰ ਹੈ। ਘਰ ਦੇ ਹਾਲਾਤ ਬੇਹੱਦ ਨਾਜ਼ੁਕ ਹਨ।